ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

Thursday, Jul 25, 2024 - 01:04 PM (IST)

ਅਜੇ ਜੇਲ੍ਹ 'ਚ ਹੀ ਰਹਿਣਗੇ ਕੇਜਰੀਵਾਲ, ਅਦਾਲਤ ਨੇ ਵਧਾਈ ਨਿਆਂਇਕ ਹਿਰਾਸਤ

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਅਤੇ ਭ੍ਰਿਸ਼ਟਾਚਾਰ ਦੇ ਮਾਮਲਿਆਂ 'ਚ ਵੀਰਵਾਰ ਨੂੰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮੁੜ ਝਟਕਾ ਲੱਗਾ ਹੈ। ਦਿੱਲੀ ਦੀ ਇਕ ਅਦਾਲਤ ਨੇ ਮੁੱਖ ਮੰਤਰੀ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦਾ ਸਮਾਂ 8 ਅਗਸਤ ਤੱਕ ਵਧਾ ਦਿੱਤਾ ਹੈ। ਉਨ੍ਹਾਂ ਨੂੰ ਤਿਹਾੜ ਜੇਲ੍ਹ ਤੋਂ ਵੀਡੀਓ ਕਾਨਫਰੈਂਸਿੰਗ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ। ਦਿੱਲੀ ਦੇ ਆਬਕਾਰੀ ਘਪਲੇ ਨਾਲ ਜੁੜੇ ਸੀ. ਬੀ. ਆਈ. ਕੇਸ ਵਿਚ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਵਧਾਈ ਗਈ ਹੈ। ਦੱਸ ਦੇਈਏ ਕਿ ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਈਡੀ ਵਲੋਂ ਦਰਜ ਮਾਮਲੇ ਵਿਚ ਕੇਜਰੀਵਾਲ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਪਰ ਉਹ ਤਿਹਾੜ ਜੇਲ੍ਹ ਵਿਚ ਹੀ ਬੰਦ ਹਨ ਕਿਉਂਕਿ ਕੇਜਰੀਵਾਲ ਸੀ. ਬੀ. ਆਈ. ਵਲੋਂ ਦਰਜ ਮਾਮਲੇ ਵਿਚ ਨਿਆਂਇਕ ਹਿਰਾਸਤ ਵਿਚ ਹਨ।

ਇਹ ਵੀ ਪੜ੍ਹੋ- ਟੁੱਟ ਗਿਆ ਡੈਮ; ਸ਼ਹਿਰ 'ਚ ਵੜਿਆ ਪਾਣੀ, ਰੁੜ੍ਹ ਗਈਆਂ ਗੱਡੀਆਂ, ਹਾਲਾਤ ਹੋਏ ਬੱਦਤਰ

ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਵਲੋਂ ਦਰਜ ਮਨੀ ਲਾਂਡਰਿੰਗ ਮਾਮਲੇ ਵਿਚ ਕੇਜਰੀਵਾਲ ਦੀ ਹਿਰਾਸਤ 31 ਜੁਲਾਈ ਤੱਕ ਵਧਾ ਦਿੱਤੀ ਹੈ, ਜਦਕਿ ਸੀ. ਬੀ. ਆਈ. ਵਲੋਂ ਦਰਜ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਉਨ੍ਹਾਂ ਦੀ ਨਿਆਂਇਕ ਹਿਰਾਸਤ 8 ਅਗਸਤ ਤੱਕ ਵਧਾ ਦਿੱਤੀ ਹੈ। ਜਸਟਿਸ ਨੇ ਮਨੀ ਲਾਂਡਰਿੰਗ ਮਾਮਲੇ ਵਿਚ ਆਮ ਆਦਮੀ ਪਾਰਟੀ ਦੇ ਨੇਤਾ ਅਤੇ ਦਿੱਲੀ ਦੇ ਸਾਬਕਾ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਭਾਰਤ ਰਾਸ਼ਟਰ ਸਮਿਤੀ ਦੀ ਨੇਤਾ ਕੇ. ਕਵਿਤਾ ਅਤੇ ਹੋਰ ਦੋਸ਼ੀਆਂ ਦੀ ਨਿਆਂਇਕ ਹਿਰਾਸਤ ਵੀ 31 ਜੁਲਾਈ ਤੱਕ ਵਧਾ ਦਿੱਤੀ ਹੈ। ਦੋਸ਼ੀਆਂ ਨੂੰ ਵੀਡੀਓ ਕਾਨਫਰੰਸ ਜ਼ਰੀਏ ਅਦਾਲਤ ਵਿਚ ਪੇਸ਼ ਕੀਤਾ ਗਿਆ। 

ਇਹ ਵੀ ਪੜ੍ਹੋ-  ਮਨਾਲੀ 'ਚ ਕੁਦਰਤ ਦਾ ਕਹਿਰ; ਬੱਦਲ ਫਟਣ ਕਾਰਨ ਮਚੀ ਹਾਹਾਕਾਰ, ਕਈ ਘਰ ਹੋਏ ਤਬਾਹ (ਵੀਡੀਓ)

 


author

Tanu

Content Editor

Related News