ਦਿੱਲੀ ਆਬਕਾਰੀ ਨੀਤੀ ਕੇਸ: ED ਅੱਜ ਤਿਹਾੜ ਜੇਲ੍ਹ 'ਚ ਸਿਸੋਦੀਆ ਤੋਂ ਕਰੇਗਾ ਪੁੱਛ-ਗਿੱਛ

Tuesday, Mar 07, 2023 - 11:03 AM (IST)

ਨਵੀਂ ਦਿੱਲੀ- ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ) ਮੰਗਲਵਾਰ ਯਾਨੀ ਕਿ ਅੱਜ ਦਿੱਲੀ ਆਬਕਾਰੀ ਨੀਤੀ ਕੇਸ ਦੇ ਸਬੰਧ 'ਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਤੋਂ ਤਿਹਾੜ ਜੇਲ੍ਹ 'ਚ ਪੁੱਛਗਿੱਛ ਕਰੇਗਾ। ਦੱਸ ਦੇਈਏ ਕਿ ਸੋਮਵਾਰ ਨੂੰ ਦਿੱਲੀ ਦੀ ਰਾਊਜ਼ ਐਵੇਨਿਊ ਕੋਰਟ ਨੇ ਸਿਸੋਦੀਆ ਨੂੰ 20 ਮਾਰਚ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਸੀ। ਸੂਤਰਾਂ ਨੇ ਦੱਸਿਆ ਕਿ ਸੰਘੀ ਜਾਂਚ ਏਜੰਸੀ ਨੇ ਇਸ ਮਾਮਲੇ ਵਿਚ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਏਜੰਸੀ ਨੇ ਹੈਦਰਾਬਾਦ ਦੇ ਸ਼ਰਾਬ ਕਾਰੋਬਾਰੀ ਅਰੁਣ ਰਾਮਚੰਦਰ ਪਿੱਲਈ ਨੂੰ ਹਿਰਾਸਤ ਵਿਚ ਲਿਆ ਹੈ।

ਇਹ ਵੀ ਪੜ੍ਹੋ-  ਮਨੀਸ਼ ਸਿਸੋਦੀਆ ਨੂੰ ਵੱਡਾ ਝਟਕਾ, 20 ਮਾਰਚ ਤੱਕ ਰਹਿਣਗੇ ਤਿਹਾੜ ਜੇਲ੍ਹ 'ਚ

ਜ਼ਿਕਰਯੋਗ ਹੈ ਕਿ ਸਿਸੋਦੀਆ ਨੂੰ ਦਿੱਲੀ ਦੀ ਆਬਕਾਰੀ ਨੀਤੀ ਬਣਾਉਣ ਅਤੇ ਲਾਗੂ ਕਰਨ ਵਿਚ ਕਥਿਤ ਬੇਨਿਯਮੀਆਂ ਨਾਲ ਸਬੰਧਤ ਇਕ ਮਾਮਲੇ ਦੀ ਚੱਲ ਰਹੀ ਜਾਂਚ 'ਚ 26 ਫਰਵਰੀ ਨੂੰ ਸੀ. ਬੀ. ਆਈ. ਨੇ ਗ੍ਰਿਫਤਾਰ ਕੀਤਾ ਸੀ। ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਨੇ ਸੋਮਵਾਰ ਨੂੰ ਸਿਸੋਦੀਆ ਨੂੰ 14 ਦਿਨਾਂ ਲਈ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਕਿਉਂਕਿ ਸੀ.ਬੀ. ਆਈ ਨੇ ਸਿਸੋਦੀਆ ਦੀ ਹੋਰ ਹਿਰਾਸਤ ਦੀ ਮੰਗ ਨਹੀਂ ਕੀਤੀ ਪਰ ਲੋੜ ਪੈਣ 'ਤੇ ਬਾਅਦ 'ਚ ਇਸ ਦੀ ਮੰਗ ਕੀਤੀ ਜਾ ਸਕਦੀ ਹੈ।

ਇਹ ਵੀ ਪੜ੍ਹੋ- ਮਨੀਕਰਨ ਸਾਹਿਬ 'ਚ ਭੰਨ-ਤੋੜ ਦੀਆਂ ਖ਼ਬਰਾਂ ਦਰਮਿਆਨ ਪੰਜਾਬ ਤੇ ਹਿਮਾਚਲ ਦੇ DGP ਨੇ ਟਵੀਟ ਕਰ ਕਹੀ ਇਹ ਗੱਲ

ਨਿਆਂਇਕ ਹਿਰਾਸਤ ਦੀ ਮਿਆਦ ਦੌਰਾਨ ਸਿਸੋਦੀਆ ਨੂੰ ਐਨਕਾਂ ਦੀ ਇਕ ਜੋੜੀ, ਇਕ ਡਾਇਰੀ, ਇਕ ਪੈੱਨ ਅਤੇ ਗੀਤਾ ਦੀ ਇਕ ਕਾਪੀ ਲੈ ਕੇ ਜਾਣ ਦੀ ਇਜਾਜ਼ਤ ਵੀ ਦਿੱਤੀ ਗਈ ਹੈ। ਜਿਵੇਂ ਕਿ ਸਿਸੋਦੀਆ ਨੇ ਬੇਨਤੀ ਕੀਤੀ ਗਈ। ਅਦਾਲਤ ਨੇ ਜੇਲ੍ਹ ਸੁਪਰਡੈਂਟ ਨੂੰ ਦੋਸ਼ੀ ਨੂੰ ਵਿਪਾਸਨਾ ਸੈੱਲ/ਮੈਡੀਟੇਸ਼ਨ ਸੈੱਲ 'ਚ ਰੱਖਣ ਦੀ ਬੇਨਤੀ 'ਤੇ ਵਿਚਾਰ ਕਰਨ ਦਾ ਵੀ ਨਿਰਦੇਸ਼ ਦਿੱਤਾ।
 


Tanu

Content Editor

Related News