ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ

Wednesday, Jan 03, 2024 - 10:16 AM (IST)

ਈਡੀ ਦੇ ਤੀਜੇ ਸੰਮਨ 'ਤੇ ਵੀ ਪੇਸ਼ ਨਹੀਂ ਹੋਏ CM ਕੇਜਰੀਵਾਲ, ਭੇਜਿਆ ਲਿਖਤੀ ਜਵਾਬ

ਨਵੀਂ ਦਿੱਲੀ- ਦਿੱਲੀ ਆਬਕਾਰੀ ਨੀਤੀ ਮਾਮਲੇ 'ਚ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅੱਜ ਵੀ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਸਾਹਮਣੇ ਪੇਸ਼ ਨਹੀਂ ਹੋਏ। ਈਡੀ ਵਲੋਂ ਉਨ੍ਹਾਂ ਨੂੰ ਤੀਜਾ ਸੰਮਨ ਜਾਰੀ ਕੀਤਾ ਗਿਆ ਹੈ। ਮੁੱਖ ਮੰਤਰੀ ਨੇ ਈਡੀ ਨੂੰ ਲਿਖਤੀ ਜਵਾਬ ਭੇਜ ਕੇ ਨੋਟਿਸ ਨੂੰ ਗੈਰ-ਕਾਨੂੰਨੀ ਦੱਸਿਆ। ਆਮ ਆਦਮੀ ਪਾਰਟੀ (ਆਪ) ਨਾਲ ਜੁੜੇ ਸੂਤਰਾਂ ਨੇ ਇਹ ਜਾਣਕਾਰੀ ਦਿੱਤੀ। 'ਆਪ' ਨੇ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਈਡੀ ਦੀ ਜਾਂਚ 'ਚ ਸਹਿਯੋਗ ਕਰਨ ਨੂੰ ਤਿਆਰ ਹਨ ਪਰ ਏਜੰਸੀ ਦਾ ਨੋਟਿਸ ਗੈਰ-ਕਾਨੂੰਨੀ ਹੈ। ਉਨ੍ਹਾਂ ਦਾ ਇਰਾਦਾ ਕੇਜਰੀਵਾਲ ਨੂੰ ਗ੍ਰਿਫ਼ਤਾਰ ਕਰਨਾ ਹੈ। ਚੋਣਾਂ ਤੋਂ ਠੀਕ ਪਹਿਲਾਂ ਨੋਟਿਸ ਕਿਉਂ ਭੇਜਿਆ ਗਿਆ ਹੈ? ਉਹ ਉਨ੍ਹਾਂ ਨੂੰ ਚੋਣ ਪ੍ਰਚਾਰ ਕਰਨ ਤੋਂ ਰੋਕਣਾ ਚਾਹੁੰਦੇ ਹਨ।

ਇਹ ਵੀ ਪੜ੍ਹੋ- ਚੜ੍ਹਦੀ ਸਵੇਰ ਯਾਤਰੀ ਬੱਸ ਅਤੇ ਟਰੱਕ ਵਿਚਾਲੇ ਭਿਆਨਕ ਟੱਕਰ, 12 ਲੋਕਾਂ ਦੀ ਮੌਤ

ਦੱਸ ਦੇਈਏ ਕਿ ਈਡੀ ਦਾ ਇਹ ਤੀਜਾ ਨੋਟਿਸ ਹੈ, ਇਸ ਤੋਂ ਪਹਿਲਾਂ ਈਡੀ ਨੇ 2 ਨਵੰਬਰ ਅਤੇ 21 ਦਸੰਬਰ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤਾ ਸੀ ਪਰ ਕੇਜਰੀਵਾਲ ਪੇਸ਼ ਨਹੀਂ ਹੋਏ ਪਰ ਉਦੋਂ ਮੁੱਖ ਮੰਤਰੀ ਕੇਜਰੀਵਾਲ ਵਿਪਾਸਨਾ ਲਈ ਹੁਸ਼ਿਆਰਪੁਰ ਚਲੇ ਗਏ ਸਨ। ਅੱਜ 3 ਜਨਵਰੀ ਨੂੰ ਦਿੱਲੀ ਆਬਕਾਰੀ ਘਪਲੇ ਮਾਮਲੇ 'ਚ ਪੁੱਛ-ਗਿੱਛ ਲਈ ਤੀਜਾ ਸੰਮਨ ਜਾਰੀ ਕੀਤਾ ਸੀ ਪਰ ਅੱਜ ਵੀ ਉਹ ਪੇਸ਼ ਨਹੀਂ ਹੋਏ।

ਇਹ ਵੀ ਪੜ੍ਹੋ- Breaking: ਕੇਂਦਰ ਤੇ ਟਰਾਂਸਪੋਰਟਰਾਂ ਵਿਚਾਲੇ ਮੀਟਿੰਗ ਖ਼ਤਮ, ਲਿਆ ਗਿਆ ਇਹ ਫ਼ੈਸਲਾ

ਕੇਜਰੀਵਾਲ ਨੇ ਫਿਰ ਆਪਣੇ ਵਕੀਲਾਂ ਰਾਹੀਂ ਕਿਹਾ ਕਿ ਇਹ ਸਿਰਫ 2024 ਦੀਆਂ ਲੋਕ ਸਭਾ ਚੋਣਾਂ ਦੇ ਆਖਰੀ ਮਹੀਨਿਆਂ ਵਿਚ ਸਨਸਨੀਖੇਜ਼ ਖਬਰਾਂ ਬਣਾਉਣ ਲਈ ਹੈ। ਸੰਮਨ ਦੇ ਸਮੇਂ 'ਤੇ ਸਵਾਲ ਉਠਾਉਂਦੇ ਹੋਏ ਕੇਜਰੀਵਾਲ ਨੇ ਕਿਹਾ ਕਿ ਤੁਹਾਡੇ ਸੰਮਨ ਦਾ ਸਮਾਂ ਮੇਰੇ ਵਿਸ਼ਵਾਸ ਨੂੰ ਹੋਰ ਮਜ਼ਬੂਤ ​​ਕਰਦਾ ਹੈ ਕਿ ਮੈਨੂੰ ਭੇਜੇ ਗਏ ਸੰਮਨ ਕਿਸੇ ਉਦੇਸ਼ ਜਾਂ ਤਰਕਸੰਗਤ ਮਾਪਦੰਡਾਂ 'ਤੇ ਆਧਾਰਿਤ ਨਹੀਂ ਹਨ। ਦੇਸ਼ ਵਿਚ ਲੋਕ ਸਭਾ ਚੋਣਾਂ ਦਾ ਇੰਤਜ਼ਾਰ ਕੀਤਾ ਜਾ ਰਿਹਾ ਹੈ। ਇਹ  ਸੰਮਨ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਸਨਸਨੀਖੇਜ਼ ਖਬਰਾਂ ਬਣਾਉਣ ਲਈ ਹੈ। ਕੇਜਰੀਵਾਲ ਨੇ ਈਡੀ ਨੇ ਪਹਿਲੇ ਦੇ ਸੰਮਨ ਨੂੰ ਵੀ ਗੈਰ-ਕਾਨੂੰਨੀ ਅਤੇ ਸਿਆਸਤ ਤੋਂ ਪ੍ਰੇਰਿਤ ਦੱਸਿਆ ਸੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News