ਆਬਕਾਰੀ ਨੀਤੀ ਘਪਲਾ: CBI ਨੇ ਤਿਹਾੜ ਜੇਲ ’ਚ ਕੀਤੀ ਸਤੇਂਦਰ ਜੈਨ ਕੋਲੋਂ ਪੁੱਛਗਿੱਛ
Thursday, Feb 16, 2023 - 11:18 AM (IST)
ਨਵੀਂ ਦਿੱਲੀ, (ਭਾਸ਼ਾ)– ਸੀ. ਬੀ. ਆਈ. ਨੇ ਦਿੱਲੀ ਦੇ ਮੰਤਰੀ ਸਤੇਂਦਰ ਜੈਨ ਕੋਲੋਂ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਿਲਸਿਲੇ ਵਿਚ ਇਥੇ ਤਿਹਾੜ ਜੇਲ ਵਿਚ ਪੁੱਛਗਿੱਛ ਕੀਤੀ। ਸਤੇਂਦਰ ਜੈਨ ਦੇ ਵਕੀਲ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਵਕੀਲ ਨੇ ਦੱਸਿਆ ਕਿ ਜਾਂਚ ਏਜੰਸੀ ਨੇ ਇਸ ਸੰਬੰਧੀ ਪਿਛਲੇ ਸ਼ੁੱਕਰਵਾਰ ਨੂੰ ਵਿਸ਼ੇਸ਼ ਜੱਜ ਐੱਮ. ਕੇ. ਨਾਗਪਾਲ ਦੇ ਸਾਹਮਣੇ ਇਕ ਅਰਜ਼ੀ ਦਿੱਤੀ ਸੀ ਅਤੇ ਉਸ ਨੂੰ ਇਜਾਜ਼ਤ ਦੇ ਦਿੱਤੀ ਗਈ।
ਵਕੀਲ ਮੁਹੰਮਦ ਇਰਸ਼ਾਦ ਨੇ ਦੱਸਿਆ ਕਿ ਅਦਾਲਤ ਦੇ ਹੁਕਮ ਤੋਂ ਬਾਅਦ ਸੀ. ਬੀ. ਆਈ. ਨੇ ਸੋਮਵਾਰ ਨੂੰ ਨੇਤਾ ਕੋਲੋਂ ਪੁੱਛਗਿੱਛ ਕੀਤੀ। ਜੈਨ ਫਿਲਹਾਲ ਇਨਫੋਰਸਮੈਂਟ ਡਾਇਰੈਕਟੋਰੇਟ ਵਲੋਂ ਦਰਜ ਮਨੀ ਲਾਂਡਰਿੰਗ ਦੇ ਇਕ ਮਾਮਲੇ ਵਿਚ ਤਿਹਾੜ ਜੇਲ ਵਿਚ ਬੰਦ ਹਨ। ਹਾਲਾਂਕਿ ਉਹ ਆਬਕਾਰੀ ਘਪਲਾ ਮਾਮਲੇ ਵਿਚ ਦੋਸ਼ੀ ਨਹੀਂ ਹੈ।