ਦਿੱਲੀ ਆਬਕਾਰੀ ਘਪਲਾ ਮਾਮਲੇ ''ਚ ਕਵਿਤਾ ਅਦਾਲਤ ''ਚ ਪੇਸ਼, 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ ''ਚ

04/15/2024 11:46:05 AM

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ ਦੀ ਇਕ ਅਦਾਲਤ ਨੇ ਦਿੱਲੀ ਆਬਕਾਰੀ ਨੀਤੀ ਘਪਲੇ ਦੇ ਸਬੰਧ 'ਚ ਭ੍ਰਿਸ਼ਟਾਚਾਰ ਦੇ ਇਕ ਮਾਮਲੇ ਵਿਚ ਗ੍ਰਿਫ਼ਤਾਰ ਭਾਰਤ ਰਾਸ਼ਟਰ ਸਮਿਤੀ (BRS) ਦੀ ਨੇਤਾ ਕੇ. ਕਵਿਤਾ ਨੂੰ ਸੋਮਵਾਰ ਨੂੰ 23 ਅਪ੍ਰੈਲ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ ਹੈ। ਕਵਿਤਾ ਤੇਲੰਗਾਨਾ ਦੇ ਸਾਬਕਾ ਮੁੱਖ ਮੰਤਰੀ ਕੇ. ਚੰਦਰਸ਼ੇਖਰ ਦੀ ਧੀ ਹੈ। ਕਵਿਤਾ ਨੂੰ ਈਡੀ ਨੇ ਗ੍ਰਿਫ਼ਤਾਰ ਕੀਤਾ ਸੀ, ਜਿਸ ਤੋਂ ਬਾਅਦ ਉਹ ਤਿਹਾੜ ਜੇਲ੍ਹ ਵਿਚ ਬੰਦ ਸੀ। ਜੱਜ ਵਲੋਂ ਪਹਿਲਾਂ ਦਿੱਤੀ ਗਈ 3 ਦਿਨ ਦੀ ਪੁਲਸ ਹਿਰਾਸਤ ਦਾ ਸਮਾਂ ਖ਼ਤਮ ਹੋਂ ਮਗਰੋਂ ਸੀ. ਬੀ. ਆਈ. ਨੇ ਦੋਸ਼ੀ ਨੂੰ ਅਦਾਲਤ ਵਿਚ ਪੇਸ਼ ਕੀਤਾ ਅਤੇ ਨਿਆਂਇਕ ਹਿਰਾਸਤ ਦੀ ਮੰਗ ਕੀਤੀ। 

ਸੀ. ਬੀ. ਆਈ. ਨੇ ਅਦਾਲਤ ਨੂੰ ਦੱਸਿਆ ਕਿ ਕਵਿਤਾ ਨੂੰ ਹਿਰਾਸਤ ਵਿਚ ਲੈ ਕੇ ਪੁੱਛ-ਗਿੱਛ ਕਰਨ ਦੀ ਲੋੜ ਹੈ। ਕਵਿਤਾ ਨਾਲ ਦੀਪਕ ਨਾਗਰ ਦਾ ਪੱਖ ਰੱਖ ਰਹੇ ਵਕੀਲ ਨਿਤੇਸ਼ ਰਾਣਾ ਨੇ ਪੁਲਸ ਦੀ ਅਰਜ਼ੀ ਦਾ ਵਿਰੋਧ ਕੀਤਾ ਅਤੇ ਕਿਹਾ ਕਿ ਕਵਿਤਾ ਨੂੰ ਹਿਰਾਸਤ ਵਿਚ ਰੱਖਣ ਲਈ ਉੱਚਿਤ ਆਧਾਰ ਨਹੀਂ ਹੈ ਕਿਉਂਕਿ ਹੁਣ ਉਨ੍ਹਾਂ ਨੂੰ ਹਿਰਾਸਤ ਵਿਚ ਰੱਖ ਕੇ ਪੁੱਛਗਿੱਛ ਦੀ ਲੋੜ ਨਹੀਂ ਹੈ। ਸੀ. ਬੀ. ਆਈ. ਅਧਿਕਾਰੀਆਂ ਨੇ ਹਾਲ ਹੀ ਵਿਚ ਇਕ ਵਿਸ਼ੇਸ਼ ਅਦਾਲਤ ਤੋਂ ਇਜਾਜ਼ਤ ਮਿਲਣ ਮਗਰੋਂ ਕਵਿਤਾ ਤੋਂ ਜੇਲ੍ਹ ਅੰਦਰ ਪੁੱਛਗਿੱਛ ਕੀਤੀ ਸੀ। 

ਬੀ. ਆਰ. ਐੱਸ. ਨੇਤਾ ਤੋਂ ਮਾਮਲੇ ਵਿਚ ਸਹਿ-ਦੋਸ਼ੀ ਬੁੱਚੀ ਬਾਬੂ ਦੇ ਫੋਨ ਤੋਂ ਮਿਲੇ ਵਟਸਐਪ ਚੈਟ ਅਤੇ ਇਕ ਜ਼ਮੀਨ ਸੌਦੇ ਨਾਲ ਸਬੰਧਤ ਦਸਤਾਵੇਜ਼ਾਂ ਬਾਰੇ ਪੁੱਛਗਿੱਛ ਕੀਤੀ ਗਈ ਸੀ। ਦੋਸ਼ ਹੈ ਕਿ ਆਬਕਾਰੀ ਨੀਤੀ ਮਾਮਲੇ ਵਿਚ ਬਦਲਾਅ ਲਈ ਆਮ ਆਦਮੀ ਪਾਰਟੀ (ਆਪ) ਨੂੰ ਰਿਸ਼ਵਤ ਦੇ ਰੂਪ ਵਿਚ 100 ਕਰੋੜ ਰੁਪਏ ਦਿੱਤੇ ਗਏ ਸਨ। ਈਡੀ ਨੇ ਕਵਿਤਾ ਨੂੰ ਹੈਦਰਾਬਾਦ ਦੇ ਬੰਜਾਰਾ ਹਿਲਜ਼ ਸਥਿਤ ਉਨ੍ਹਾਂ ਦੀ ਰਿਹਾਇਸ਼ ਤੋਂ 15 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ ਅਤੇ ਉਹ ਨਿਆਂਇਕ ਹਿਰਾਸਤ ਵਿਚ ਹਨ। 


Tanu

Content Editor

Related News