ਦਿੱਲੀ: ਜੁੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ

Tuesday, Feb 19, 2019 - 12:24 PM (IST)

ਦਿੱਲੀ: ਜੁੱਤੀਆਂ ਬਣਾਉਣ ਵਾਲੀ ਫੈਕਟਰੀ 'ਚ ਲੱਗੀ ਅੱਗ

ਨਵੀਂ ਦਿੱਲੀ— ਦਿੱਲੀ ਦੇ ਨਰੇਲਾ ਇੰਡਸਟਰੀਅਲ ਏਰੀਆ 'ਚ ਇਕ ਫੈਕਟਰੀ 'ਚ ਮੰਗਲਵਾਰ ਨੂੰ ਅੱਗ ਲੱਗ ਗਈ। ਫਾਇਰ ਬ੍ਰਿਗੇਡ ਵਿਭਾਗ ਦੇ ਅਧਿਕਾਰੀ ਨੇ ਦੱਸਿਆ ਕਿ ਤੜਕੇ 3.15 ਵਜੇ ਘਟਨਾ ਦੀ ਜਾਣਕਾਰੀ ਮਿਲੀ, ਜਿਸ ਤੋਂ ਬਾਅਦ 12 ਫਾਇਰ ਬ੍ਰਿਗੇਡ ਗੱਡੀਆਂ ਹਾਦਸੇ ਵਾਲੀ ਜਗ੍ਹਾ ਲਈ ਰਵਾਨਾ ਹੋ ਗਈ। ਅੱਗ 'ਤੇ ਕਾਬੂ ਪਾ ਲਿਆ ਗਿਆ ਹੈ। ਫਿਲਹਾਲ ਅਜੇ ਫੈਕਟਰੀ 'ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ, ਜਦੋਂ ਕਿ ਕਿਸੇ ਦੇ ਹਤਾਹਤ ਹੋਣ ਦੀ ਵੀ ਕੋਈ ਖਬਰ ਨਹੀਂ ਹੈ। ਜਿਸ ਫੈਕਟਰੀ 'ਚ ਇਹ ਅੱਗ ਲੱਗੀ ਹੈ, ਉਸ 'ਚ ਜੁੱਤੀਆਂ ਬਣਾਉਣ ਦਾ ਕੰਮ ਕੀਤਾ ਜਾਂਦਾ ਹੈ।

ਜ਼ਿਕਰਯੋਗ ਹੈ ਕਿ ਹਾਲ ਹੀ 'ਚ ਕੁਝ ਦਿਨ ਪਹਿਲਾਂ ਦਿੱਲੀ ਦੇ ਕਰੋਲ ਬਾਗ ਇਲਾਕੇ ਦੇ ਹੋਟਲ 'ਚ ਅੱਗ ਲੱਗਣ ਕਾਰਨ ਲੋਕਾਂ ਨੂੰ ਜਾਨ ਗਵਾਉਣੀ ਪਈ ਸੀ।


author

DIsha

Content Editor

Related News