ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਬੱਸ ਅਤੇ ਟਰੱਕ ਨਾਲ ਹੋਈ ਟੱਕਰ

Thursday, Nov 26, 2020 - 06:27 PM (IST)

ਹਰਿਆਣਾ- ਕੇਂਦਰ ਸਰਕਾਰ ਦੇ ਖੇਤੀ ਕਾਨੂੰਨਾਂ 'ਚ ਸੋਧ 'ਤੇ ਹਰਿਆਣਾ ਅਤੇ ਪੰਜਾਬ 'ਚ ਕਿਸਾਨਾਂ ਦਾ ਗੁੱਸਾ ਫਿਰ ਭੜਕ ਗਿਆ ਹੈ। ਬੁੱਧਵਾਰ ਤੋਂ ਕਿਸਾਨਾਂ ਨੇ ਦਿੱਲੀ ਵੱਲ ਕੂਚ ਕਰਨਾ ਸ਼ੁਰੂ ਕਰ ਦਿੱਤਾ ਹੈ। ਉੱਥੇ ਹੀ ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਹਾਦਸਾ ਵਾਪਰ ਗਿਆ। ਹਰਿਆਣਾ ਦੇ ਫਤਿਹਾਬਾਦ 'ਚ ਕਿਸਾਨਾਂ ਦੇ ਟਰੈਕਟਰ ਨਾਲ ਸਲੀਪਰ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਹਾਦਸਾ ਐੱਨ.ਐੱਚ.-9 'ਤੇ ਪਿੰਡ ਬੜੋਪਲ ਅਤੇ ਖਰਾਖੇੜੀ ਪਿੰਡ ਦਰਮਿਆਨ ਵਾਪਰਿਆ। ਇਸ ਹਾਦਸੇ 'ਚ ਕਿਸਾਨ ਵਾਲ-ਵਾਲ ਬਚ ਗਏ ਹਨ। ਕਿਸਾਨਾਂ ਦਾ ਕਹਿਣਾ ਹੈ ਕਿ ਉਹ ਦਿੱਲੀ ਵੱਲ ਜਾ ਰਹੇ ਸਨ ਅਤੇ ਰਸਤੇ 'ਚ ਇਹ ਹਾਦਸਾ ਹੋ ਗਿਆ।

PunjabKesari

ਇਹ ਵੀ ਪੜ੍ਹੋ : ਕਿਸਾਨਾਂ ਦਾ 'ਦਿੱਲੀ ਚਲੋ' ਅੰਦੋਲਨ: ਸ਼ੰਭੂ ਬਾਰਡਰ 'ਤੇ ਹੰਗਾਮਾ, ਪੁਲਸ ਨੇ ਚਲਾਈਆਂ ਪਾਣੀ ਦੀਆਂ ਤੋਪਾਂ

ਹਜ਼ਾਰਾਂ ਕਿਸਾਨ ਦਿੱਲੀ ਘੇਰਨ ਦੀ ਤਿਆਰੀ 'ਚ
ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਫ਼ਿਲਹਾਲ ਕਿਸਾਨ ਕਰਨਾਲ ਨੇੜੇ ਹਨ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਕਿਸਾਨਾਂ ਦਾ ਦਿੱਲੀ ਕੂਚ: ਰਾਸ਼ਨ-ਪਾਣੀ ਲੈ ਕੇ ਹਰਿਆਣਾ ਬਾਰਡਰ 'ਤੇ ਪੁੱਜੇ ਪੰਜਾਬ ਦੇ ਕਿਸਾਨ


DIsha

Content Editor

Related News