ਖਨੌਰੀ ਸਰਹੱਦ 'ਤੇ ਵੀ ਜ਼ਬਰਦਸਤ ਹੰਗਾਮਾ, ਬੈਰੀਕੇਡਜ਼ ਤੋੜ ਅੱਗੇ ਵੱਧਣ ਦੀ ਕੋਸ਼ਿਸ਼ 'ਚ ਕਿਸਾਨ (ਵੀਡੀਓ)

Thursday, Nov 26, 2020 - 03:26 PM (IST)

ਹਰਿਆਣਾ- ਦਿੱਲੀ ਕੂਚ ਕਰ ਰਹੇ ਕਿਸਾਨ ਇਸ ਸਮੇਂ ਖਨੌਰੀ ਸਰਹੱਦ 'ਤੇ ਹਨ। ਉੱਥੇ ਪੁਲਸ ਅਤੇ ਕਿਸਾਨਾਂ ਦਰਮਿਆਨ ਝੜਪ ਹੋ ਰਹੀ ਹੈ। ਕਿਸਾਨਾਂ ਬੈਰੀਕੇਡਜ਼ ਤੋੜਨ ਦੀ ਕੋਸ਼ਿਸ਼ ਕਰ ਰਹੇ ਹਨ। ਕਿਸਾਨਾਂ ਨੂੰ ਰੋਕਣ ਲਈ ਪਾਣੀ ਦੀ ਵਾਛੜ ਕੀਤੀ ਜਾ ਰਹੀ ਹੈ। ਬੈਰੀਕੇਡਜ਼ ਤੋੜ ਕੇ ਕਿਸਾਨ ਅੱਗੇ ਵੱਧ ਰਹੇ ਹਨ। ਕਿਸਾਨ ਉੱਥੇ ਮਿੱਟੀ ਪੱਧਰੀ ਕਰਨ ਦੀ ਕੋਸ਼ਿਸ਼ ਕਰ ਰਹੇ ਹਨ ਤਾਂ ਕਿ ਟਰੈਕਟਰ ਆਸਾਨੀ ਨਾਲ ਕੱਢੇ ਜਾ ਸਕਣ। 

ਇਹ ਵੀ ਪੜ੍ਹੋ : ਦਿੱਲੀ ਵੱਲ ਕਿਸਾਨਾਂ ਦਾ ਕੂਚ, ਤਸਵੀਰਾਂ 'ਚ ਦੇਖੋ ਹੁਣ ਤੱਕ ਦਾ ਹਾਲ

ਦੱਸਣਯੋਗ ਹੈ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ-ਹਰਿਆਣਾ ਤੋਂ ਹਜ਼ਾਰਾਂ ਕਿਸਾਨ ਅੱਜ ਯਾਨੀ ਕਿ 26 ਨਵੰਬਰ ਨੂੰ ਦਿੱਲੀ ਕੂਚ ਕਰ ਰਹੇ ਹਨ। ਕਿਸਾਨਾਂ ਵਲੋਂ ਦਿੱਲੀ ਨੂੰ ਘੇਰਨ ਦੀ ਤਿਆਰੀ ਹੈ। ਇਸ ਨੂੰ ਵੇਖਦਿਆਂ ਦਿੱਲੀ ਨਾਲ ਲੱਗਦੀਆਂ ਹਰਿਆਣਾ ਦੀਆਂ ਸਰਹੱਦਾਂ 'ਤੇ ਭਾਰੀ ਪੁਲਸ ਫੋਰਸ ਤਾਇਨਾਤ ਕੀਤੀ ਗਈ ਹੈ। ਦਿੱਲੀ ਪੁਲਸ ਨੇ ਪ੍ਰਦਰਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਹੈ। ਅਜਿਹੇ ਵਿਚ ਟਕਰਾਅ ਦੀ ਸਥਿਤੀ ਪੈਦਾ ਹੋ ਸਕਦੀ ਹੈ। ਹਾਲਾਤ ਨੂੰ ਵੇਖਦੇ ਹੋਏ ਬਾਰਡਰ 'ਤੇ ਭਾਰੀ ਫੋਰਸ ਤਾਇਨਾਤ ਹੈ। ਪੁਲਸ ਨੂੰ ਸਾਫ ਨਿਰਦੇਸ਼ ਦਿੱਤਾ ਗਿਆ ਹੈ ਕਿ ਕਿਸਾਨਾਂ ਨੂੰ ਦਿੱਲੀ 'ਚ ਦਾਖ਼ਲ ਨਾ ਹੋਣ ਦਿੱਤਾ ਜਾਵੇ। ਦਿੱਲੀ ਪੁਲਸ ਵਲੋਂ ਕਿਸਾਨਾਂ ਨੂੰ ਸਾਫ਼ ਕਹਿ ਦਿੱਤਾ ਗਿਆ ਹੈ ਕਿ ਉਹ ਕਿਸੇ ਵੀ ਤਰ੍ਹਾਂ ਦੇ ਵਿਰੋਧ ਪ੍ਰਦਰਸ਼ਨ 'ਚ ਸ਼ਾਮਲ ਨਾ ਹੋਣ। ਜੇਕਰ ਕਿਸਾਨ ਦੂਜੇ ਸੂਬਿਆਂ ਤੋਂ ਦਿੱਲੀ ਆਏ ਤਾਂ ਉਨ੍ਹਾਂ ਖ਼ਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ : ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਬੱਸ ਅਤੇ ਟਰੱਕ ਨਾਲ ਹੋਈ ਟੱਕਰ


DIsha

Content Editor

Related News