ਦਿੱਲੀ ਕੂਚ ਲਈ ਅੜ੍ਹੇ ਕਿਸਾਨ, ਰੋਕਣ ਲਈ ਪ੍ਰਸ਼ਾਸਨ ਨੇ ਪੱਟ ਦਿੱਤੀ ਸੜਕ
Friday, Nov 27, 2020 - 09:57 AM (IST)
ਨਵੀਂ ਦਿੱਲੀ/ਚੰਡੀਗੜ੍ਹ : ਹਰਿਆਣਾ ਦੇ ਰਸਤੇ ਪੰਜਾਬ ਤੋਂ ਦਿੱਲੀ ਜਾ ਰਹੇ ਕਿਸਾਨਾਂ ਦੇ ਪ੍ਰਦਰਸ਼ਨ ਦੇ ਵਿਚਕਾਰ ਹਰਿਆਣਾ ਸਰਕਾਰ ਨੇ ਪ੍ਰਦਰਸ਼ਨਕਾਰੀਆਂ ਨੂੰ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਹਨ। ਪ੍ਰਦਰਸ਼ਨਕਾਰੀਆਂ ਨੂੰ ਦਿੱਲੀ 'ਚ ਪ੍ਰਵੇਸ਼ ਕਰਨ ਤੋਂ ਰੋਕਣ ਲਈ ਦਿੱਲੀ ਕਰਨਾਲ ਹਾਈਵੇ 'ਤੇ ਗਨੌਰ ਨੇੜੇ ਸੜਕਾਂ ਨੂੰ ਪੱਟ ਦਿੱਤਾ ਗਿਆ ਹੈ। ਹਾਈਵੇ 'ਤੇ ਕਿਸਾਨ ਹੀ ਨਹੀਂ, ਕਿਸੇ ਵੀ ਵਾਹਨ ਨੂੰ ਜਾਣ ਦੀ ਇਜ਼ਾਜਤ ਨਹੀਂ ਦਿੱਤੀ ਗਈ। ਹਰਿਆਣਾ ਸੂਬੇ ਦੀ ਸਰਕਾਰ ਵਲੋਂ ਸਾਰੀਆਂ ਸਰਹੱਦਾਂ ਨੂੰ ਸੀਲ ਕਰਦੇ ਹੋਏ ਇਥੇ ਸਖ਼ਤ ਸੁਰੱਖਿਆ ਇੰਤਜ਼ਾਮ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਸਿੱਧੂ ਨੇ ਉਬਲੀਆਂ ਸਬਜ਼ੀਆਂ ਖਾਧੀਆਂ, ਕ੍ਰਿਕਟ ਦੀਆਂ ਗੱਲਾਂ ਕੀਤੀਆਂ ਬੱਸ!
ਖ਼ੇਤੀ ਕਾਨੂੰਨਾਂ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਕਿਸਾਨ ਸ਼ੰਭੂ ਸਰਹੱਦ ਦੇ ਰਸਤੇ ਦਿੱਲੀ ਜਾਣ ਦੀ ਤਿਆਰੀ ਕਰ ਰਹੇ ਹਨ। ਇਸ ਰਸਤੇ ਹਜ਼ਾਰਾਂ ਕਿਸਾਨ ਦਿੱਲੀ ਵੱਲ ਰਵਾਨਾ ਹੋਏ ਹਨ। ਕਿਸਾਨਾਂ ਨੂੰ ਰੋਕਣ ਲਈ ਇਥੇ ਵੱਡੀ ਗਿਣਤੀ 'ਚ ਪੁਲਸ ਬੱਲ ਦੀ ਤਿਆਰੀ ਕੀਤੀ ਗਈ ਹੈ। ਉਥੇ ਦੂਜੇ ਪਾਸੇ ਹਾਈਵੇ 'ਤੇ ਹਰ ਗਤੀਵਿਧੀ ਦੀ ਨਿਗਰਾਨੀ ਦੇ ਲਈ ਡ੍ਰੋਨ ਕੈਮਰੇ ਲਗਾਏ ਗਏ ਹਨ।
ਇਹ ਵੀ ਪੜ੍ਹੋ : ਕਲਯੁੱਗੀ ਮਾਪਿਆਂ ਦਾ ਕਾਰਾ: ਇਕ ਦਿਨ ਦਾ ਬੱਚਾ ਹਸਪਤਾਲ ਛੱਡ ਹੋਏ ਗ਼ਾਇਬ, ਬੱਚੇ ਦੀ ਹੋਈ ਮੌਤ