ਕਿਸਾਨ ਅੰਦੋਲਨ ਦਾ ਅੱਜ 15ਵਾਂ ਦਿਨ, ਸੋਧ ਅਤੇ ਕਾਨੂੰਨ ਵਾਪਸੀ ਵਿਚਾਲੇ ਅਟਕੀ ਗੱਲ

Thursday, Dec 10, 2020 - 11:32 AM (IST)

ਨਵੀਂ ਦਿੱਲੀ— ਖੇਤੀ ਕਾਨੂੰਨਾਂ ਨੂੰ ਲੈ ਕੇ ਸਰਕਾਰ ਅਤੇ ਕਿਸਾਨਾਂ ਵਿਚਾਲੇ ਜੰਗ ਹੋਰ ਤੇਜ਼ ਹੁੰਦੀ ਨਜ਼ਰ ਆ ਰਹੀ ਹੈ। ਕੇਂਦਰ ਦੀਆਂ ਲਿਖਤੀ ਤਜਵੀਜ਼ਾਂ ਨੂੰ ਮੰਨਣ ਤੋਂ ਕਿਸਾਨਾਂ ਨੇ ਕੋਰੀ ਨਾਂਹ ਕਰ ਦਿੱਤੀ ਹੈ। ਕਿਸਾਨਾਂ ਨੇ ਕਾਨੂੰਨ ਵਾਪਸ ਲਏ ਜਾਣ ਤੱਕ ਅੰਦੋਲਨ ਨੂੰ ਹੋਰ ਤੇਜ਼ ਕਰਨ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਦਿੱਲੀ ਦੀਆਂ ਵੱਖ-ਵੱਖ ਸਰਹੱਦਾਂ 'ਤੇ ਡਟੇ ਹੋਏ ਹਨ। ਖੇਤੀ ਕਾਨੂੰਨਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਕਿਸਾਨ ਅੜੇ ਹੋਏ ਹਨ। ਉਨ੍ਹਾਂ ਨੂੰ ਲੱਗਦਾ ਹੈ ਕਿ ਜਿਸ ਹੱਕ ਲਈ ਉਹ 14 ਦਿਨਾਂ ਤੋਂ ਖੁੱਲ੍ਹੇ ਆਸਮਾਨ ਹੇਠਾਂ ਡਟੇ ਹਨ, ਉਨ੍ਹਾਂ ਦਾ ਉਹ ਹੱਕ ਪੂਰਾ ਨਹੀਂ ਹੋ ਰਿਹਾ ਹੈ। 

ਇਹ ਵੀ ਪੜ੍ਹੋ: ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭੇਜਿਆ ਲਿਖਤੀ ਪ੍ਰਸਤਾਵ, ਜਾਣੋ ਕਿਹੜੀਆਂ ਮੰਗਾਂ 'ਤੇ ਹੋਈ ਸਹਿਮਤ

PunjabKesari

ਕਿਸਾਨ ਹੁਣ ਦਿੱਲੀ ਨੂੰ ਘੇਰਨ ਦੀ ਤਿਆਰੀ ਕਰ ਰਹੇ ਹਨ। ਅੰਦੋਲਨ ਕਰ ਰਹੇ ਕਿਸਾਨਾਂ ਦਾ ਅੱਜ 15ਵਾਂ ਦਿਨ ਹੈ। 12 ਦਸੰਬਰ ਨੂੰ ਦਿੱਲੀ-ਜੈਪੁਰ ਹਾਈਵੇਅ ਜਾਮ ਕੀਤਾ ਜਾਵੇਗਾ। ਇਸ ਤੋਂ ਇਲਾਵਾ 14 ਦਸੰਬਰ ਨੂੰ ਦੇਸ਼ ਭਰ ਵਿਚ ਧਰਨਾ ਪ੍ਰਦਰਸ਼ਨ ਕੀਤਾ ਜਾਵੇਗਾ। ਇਸ 'ਤੇ ਵੀ ਜੇਕਰ ਸਰਕਾਰ ਨਹੀਂ ਸੁਣਦੀ ਤਾਂ ਭਾਜਪਾ ਦੇ ਮੰਤਰੀਆਂ ਅਤੇ ਨੇਤਾਵਾਂ ਦਾ ਘਿਰਾਓ ਕੀਤਾ ਜਾਵੇਗਾ। ਹਾਲਾਂਕਿ ਕਿਸਾਨਾਂ ਦਾ ਕਿਹਾ ਕਿ ਜੇਕਰ ਸਰਕਾਰ ਗੱਲਬਾਤ ਲਈ ਨਵੇਂ ਸਿਰਿਓਂ ਪ੍ਰਸਤਾਵ ਭੇਜਦੀ ਹੈ, ਤਾਂ ਉਹ ਇਸ 'ਤੇ ਵਿਚਾਰ ਕਰ ਸਕਦੇ ਹਨ।

ਇਹ ਵੀ ਪੜ੍ਹੋ: ਸਰਕਾਰ ਦੇ ਲਿਖਤੀ ਪ੍ਰਸਤਾਵ ਨੂੰ ਕਿਸਾਨਾਂ ਦੀ ਕੋਰੀ 'ਨਾਂਹ', ਭਾਜਪਾ ਮੰਤਰੀਆਂ ਦੇ ਘਿਰਾਓ ਦਾ ਕੀਤਾ ਐਲਾਨ

PunjabKesari

ਕਿਸਾਨ ਜਥੇਬੰਦੀਆਂ ਦੇ ਆਗੂਆਂ ਨੇ ਕਿਹਾ ਕਿ ਸਰਕਾਰ ਦੀਆਂ ਲਿਖਤੀ ਤਜਵੀਜ਼ਾਂ ਵਿਚ ਕੁਝ ਵੀ ਨਵਾਂ ਨਹੀਂ ਸੀ। ਭਾਰਤੀ ਕਿਸਾਨ ਯੂਨੀਅਨ ਦੇ ਮਨਜੀਤ ਸਿੰਘ ਦਾ ਕਹਿਣਾ ਹੈ ਕਿ ਸਰਕਾਰ ਦੀ ਮੰਸ਼ਾ ਕਿਸਾਨਾਂ ਦੇ ਅੰਦੋਲਨ ਨੂੰ ਕਮਜ਼ੋਰ ਕਰਨ ਦੀ ਹੈ ਪਰ ਅਸੀਂ ਆਪਣੇ ਹੱਕਾਂ ਲਈ ਡਟੇ ਰਹਾਂਗੇ, ਜਦੋਂ ਤੱਕ ਸਰਕਾਰ ਨਹੀਂ ਮੰਨਦੀ। ਕਈ ਹੋਰ ਕਿਸਾਨ ਵੀ ਅੰਦੋਲਨ ਵਿਚ ਸ਼ਾਮਲ ਹੋਣ ਲਈ ਦਿੱਲੀ ਆ ਰਹੇ ਹਨ। 

ਇਹ ਵੀ ਪੜ੍ਹੋ: ਸਿੰਘੂ ਸਰਹੱਦ 'ਤੇ ਕਬੱਡੀ ਖਿਡਾਰੀ ਨਿਭਾਅ ਰਹੇ ਕਿਸਾਨਾਂ ਦੇ ਕੱਪੜੇ ਧੋਣ ਦੀ ਸੇਵਾ (ਵੇਖੋ ਤਸਵੀਰਾਂ)

ਦੱਸਣਯੋਗ ਹੈ ਕਿ ਸਰਕਾਰ ਨਾਲ ਕਿਸਾਨਾਂ ਦੀ 5 ਦੌਰ ਦੀ ਗੱਲਬਾਤ ਹੋ ਚੁੱਕੀ ਹੈ ਪਰ ਉਸ ਗੱਲਬਾਤ 'ਚ ਕੋਈ ਸਿੱਟਾ ਨਹੀਂ ਨਿਕਲਿਆ। ਇਸ ਲਈ ਉਮੀਦ ਸੀ ਕਿ ਜਦੋਂ ਸਰਕਾਰ ਖੇਤੀ ਕਾਨੂੰਨਾਂ 'ਚ ਸੋਧ ਲਈ ਤਿਆਰ ਹੋ ਗਈ ਹੈ, ਤਾਂ ਸ਼ਾਇਦ ਕਿਸਾਨ ਮੰਨ ਜਾਣ ਪਰ ਕਿਸਾਨ ਝੁਕਣ ਨੂੰ ਤਿਆਰ ਨਹੀਂ ਹਨ। ਕਿਸਾਨ ਤਿੰਨੋਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ 'ਤੇ ਅੜੇ ਹਨ।

ਨੋਟ: ਕੀ ਝੁਕੇਗੀ ਸਰਕਾਰ ਜਾਂ ਅੜੇ ਰਹਿਣਗੇ ਕਿਸਾਨ, ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


Tanu

Content Editor

Related News