ਲਾਲ ਕਿਲ੍ਹਾ ਮੈਦਾਨ ''ਚ ਦਿੱਲੀ ਫਤਿਹ ਦਿਵਸ ਦੀ ਸ਼ੁਰੂਆਤ, ਸ਼ਬਦ ਕੀਰਤਨ ਸਰਵਣ ਕਰ ਨਿਹਾਲ ਹੋਈਆਂ ਸੰਗਤਾਂ

Sunday, Apr 09, 2023 - 01:31 PM (IST)

ਨਵੀਂ ਦਿੱਲੀ- ਦਿੱਲੀ ਵਿਖੇ ਲਾਲ ਕਿਲ੍ਹਾ ਮੈਦਾਨ 'ਚ ਦਿੱਲੀ ਫਤਹਿ ਦਿਵਸ ਦੀ ਸ਼ੁਰੂਆਤ ਹੋ ਚੁੱਕੀ ਹੈ। ਇਸ ਦਿਵਸ ਦੀ ਸ਼ੁਰੂਆਤ ਨਾਲ ਪਹਿਲੇ ਦਿਨ ਗੁਰਮਤਿ ਸਮਾਗਮ ਦਾ ਆਯੋਜਨ ਕੀਤਾ ਗਿਆ। ਇਸ ਸਮਾਗਮ 'ਚ ਪ੍ਰਸਿੱਧ ਰਾਗੀ ਜਥਿਆਂ ਵਲੋਂ ਕੀਰਤਨ ਸਰਵਣ ਕਰਵਾਇਆ ਗਿਆ। ਸ਼ਬਦ ਕੀਰਤਨ ਕਰ ਕੇ ਸੰਗਤ ਨਿਹਾਲ ਹੋਈ। ਇਸ ਸਮਾਗਮ 'ਚ ਪੰਜਾਬ ਦੇ ਕਈ ਕਾਰ ਸੇਵਾ ਅਤੇ ਸੰਤ ਸਮਾਜ ਵਲੋਂ ਕਈ ਰਾਗੀ ਜਥਿਆਂ ਦੇ ਮੁਖੀਆਂ ਨੇ ਆਪਣੀ ਹਾਜ਼ਰੀ ਭਰੀ।

PunjabKesari

ਇਸ ਮੌਕੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਇਸ ਸਾਲ ਦਿੱਲੀ ਫਤਿਹ ਦਿਵਸ ਪ੍ਰੋਗਰਾਮ ਸਿੱਖ ਯੋਧਿਆਂ ਅਕਾਲੀ ਬਾਬਾ ਫੂਲਾ ਸਿੰਘ ਦੇ 200ਵੇਂ ਬਲੀਦਾਨ ਦਿਹਾੜੇ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਹੈ।  ਕਾਲਕਾ ਨੇ ਕਿਹਾ ਕਿ ਇਹ ਸਮੇਂ ਦੀ ਮੰਗ ਹੈ ਕਿ ਅਸੀਂ ਸਾਰੇ ਗੁਰੂ ਸਾਹਿਬਾਨ ਅਤੇ ਆਪਣੇ ਯੋਧਿਆਂ ਨਾਲ ਜੁੜੇ ਦਿਨ ਇਸ ਤਰ੍ਹਾਂ ਮਨਾਈਏ, ਜਿਸ ਨਾਲ ਨਵੀਂ ਪੀੜ੍ਹੀ ਨੂੰ ਮਹਾਨ ਵਿਰਾਸਤ ਦੀ ਜਾਣਕਾਰੀ ਮਿਲ ਸਕੇ। ਉਨ੍ਹਾਂ ਨੇ ਬੱਚਿਆਂ ਨੂੰ ਗੁਰਬਾਣੀ ਨਾਲ ਜੋੜਨ 'ਤੇ ਜ਼ੋਰ ਦਿੱਤਾ।

PunjabKesari

ਕਾਲਕਾ ਨੇ ਅੱਗੇ ਕਿਹਾ ਕਿ ਮੈਂ ਸੰਗਤ ਦਾ ਧੰਨਵਾਦ ਕਰਦਾ ਹਾਂ, ਜੋ ਵੱਡੇ ਹਜ਼ੂਮ ਨਾਲ ਨਤਮਸਤਕ ਹੋਣ ਪਹੁੰਚੀਆਂ ਹਨ। ਅੱਜ ਲਾਲ ਕਿਲ੍ਹੇ 'ਤੇ ਦਿੱਲੀ ਫਤਿਹ ਦਿਵਸ ਦਾ ਆਯੋਜਨ ਕੀਤਾ ਗਿਆ। ਅਸੀਂ ਹਰ ਸਾਲ ਇਹ ਦਿਵਸ ਮਨਾਉਣ ਦੀ ਕੋਸ਼ਿਸ਼ ਕਰਦੇ ਹਾਂ।

PunjabKesari

ਕੋਰੋਨਾ ਕਾਰਨ ਪਿਛਲੇ ਸਮੇਂ ਦੌਰਾਨ ਇਹ ਸਮਾਗਮ ਨਹੀਂ ਹੋ ਸਕਿਆ। 3 ਸਾਲਾਂ ਬਾਅਦ ਅਸੀਂ ਅੱਜ ਇਹ ਸਮਾਗਮ ਮਨਾ ਰਹੇ ਹਾਂ। ਸੰਤ ਸਮਾਜ ਨੇ ਆਪਣਾ ਯੋਗਦਾਨ ਪਾਇਆ ਹੈ, ਉਨ੍ਹਾਂ ਦਾ ਬਹੁਤ ਧੰਨਵਾਦ ਕਰਦਾ ਹਾਂ। ਇਹ ਸਮਾਗਮ ਬਾਬਾ ਫੂਲਾ ਸਿੰਘ ਦੇ 200ਵੇਂ ਬਲੀਦਾਨ ਦਿਹਾੜੇ ਅਤੇ ਬਾਬਾ ਜੱਸਾ ਸਿੰਘ ਰਾਮਗੜੀਆਂ ਦੀ 300ਵੀਂ ਜਨਮ ਸ਼ਤਾਬਦੀ ਨੂੰ ਸਮਰਪਿਤ ਕੀਤਾ ਗਿਆ ਹੈ।

PunjabKesari

 


Tanu

Content Editor

Related News