ਧਮਾਕੇ ਮਗਰੋਂ ਹਾਈ ਅਲਰਟ 'ਤੇ ਦਿੱਲੀ ! ਦਰਜ ਹੋਈ FIR

Tuesday, Nov 11, 2025 - 09:17 AM (IST)

ਧਮਾਕੇ ਮਗਰੋਂ ਹਾਈ ਅਲਰਟ 'ਤੇ ਦਿੱਲੀ ! ਦਰਜ ਹੋਈ FIR

ਨੈਸ਼ਨਲ ਡੈਸਕ- ਬੀਤੀ ਸ਼ਾਮ ਦਿੱਲੀ ਦੇ ਲਾਲ ਕਿਲੇ ਨੇੜੇ ਹੋਏ ਜ਼ਬਰਦਸਤ ਧਮਾਕੇ ਕਾਰਨ 11 ਲੋਕਾਂ ਦੀ ਮੌਤ ਹੋ ਗਈ ਸੀ। ਇਸ ਮਾਮਲੇ 'ਚ ਦਿੱਲੀ ਪੁਲਸ ਨੇ ਮੰਗਲਵਾਰ ਨੂੰ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA) ਅਤੇ ਵਿਸਫੋਟਕ ਐਕਟ ਦੇ ਤਹਿਤ FIR ਦਰਜ ਕਰ ਲਈ ਹੈ। 

ਇਸ ਮਾਮਲੇ ਦੀ ਜਾਂਚ ਲਈ ਦਿੱਲੀ ਪੁਲਿਸ ਕਈ ਥਾਵਾਂ 'ਤੇ ਛਾਪੇਮਾਰੀ ਕਰ ਰਹੀ ਹੈ, ਜਿਸ ਦੌਰਾਨ ਰਾਸ਼ਟਰੀ ਰਾਜਧਾਨੀ ਵਿੱਚ ਹਾਈ ਅਲਰਟ ਜਾਰੀ ਕੀਤਾ ਗਿਆ ਹੈ ਅਤੇ ਹਵਾਈ ਅੱਡਿਆਂ, ਰੇਲਵੇ ਸਟੇਸ਼ਨਾਂ ਅਤੇ ਬੱਸ ਟਰਮੀਨਲਾਂ 'ਤੇ ਸਖ਼ਤ ਨਿਗਰਾਨੀ ਰੱਖੀ ਜਾ ਰਹੀ ਹੈ। 

ਇੱਕ ਸੀਨੀਅਰ ਪੁਲਸ ਅਧਿਕਾਰੀ ਦੇ ਅਨੁਸਾਰ, ਕੋਤਵਾਲੀ ਪੁਲਸ ਸਟੇਸ਼ਨ ਵਿੱਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (UAPA), ਵਿਸਫੋਟਕ ਐਕਟ ਅਤੇ ਭਾਰਤੀ ਦੰਡਾਵਲੀ (IPC) ਦੀਆਂ ਧਾਰਾਵਾਂ ਦੇ ਤਹਿਤ FIR ਦਰਜ ਕੀਤੀ ਗਈ ਹੈ। 

FIR UAPA ਦੀਆਂ ਧਾਰਾਵਾਂ 16 ਅਤੇ 18 ਦੇ ਤਹਿਤ ਦਰਜ ਕੀਤੀ ਗਈ ਹੈ, ਜੋ ਅੱਤਵਾਦੀ ਹਮਲੇ ਦੀ ਸਾਜ਼ਿਸ਼ ਅਤੇ ਸਜ਼ਾ ਨਾਲ ਨਜਿੱਠਦੀਆਂ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਸ਼ਾਮ ਨੂੰ ਰਾਸ਼ਟਰੀ ਰਾਜਧਾਨੀ ਵਿੱਚ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਨੇੜੇ ਇੱਕ ਹੌਲੀ ਚੱਲਦੀ ਕਾਰ ਵਿੱਚ ਇੱਕ ਵੱਡਾ ਧਮਾਕਾ ਹੋਇਆ, ਜਿਸ ਵਿੱਚ ਘੱਟੋ-ਘੱਟ 11 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਵਾਹਨ ਸੜ ਗਏ।


author

Harpreet SIngh

Content Editor

Related News