ਦਿੱਲੀ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 30 ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ

Saturday, Sep 26, 2026 - 09:07 AM (IST)

ਦਿੱਲੀ ’ਚ ਬਹੁ-ਮੰਜ਼ਿਲਾ ਇਮਾਰਤ ਨੂੰ ਲੱਗੀ ਅੱਗ, 30 ਵਿਅਕਤੀਆਂ ਨੂੰ ਬਾਹਰ ਕੱਢਿਆ ਗਿਆ

ਨਵੀਂ ਦਿੱਲੀ- ਉੱਤਰ-ਪੱਛਮੀ ਦਿੱਲੀ ਦੇ ਮਾਡਲ ਟਾਊਨ ਖੇਤਰ ’ਚ ਸ਼ੁੱਕਰਵਾਰ ਇਕ ਬਹੁ-ਮੰਜ਼ਿਲਾ ਇਮਾਰਤ ਤੇ ਇਸ ਦੇ ਕੁਝ ਹੋਰ ਢਾਂਚਿਆਂ ਨੂੰ ਅੱਗ ਲੱਗਣ ਤੋਂ ਬਾਅਦ ਲੱਗਭਗ 30 ਵਿਅਕਤੀਆਂ ਨੂੰ ਬਾਹਰ ਕੱਢ ਲਿਆ ਗਿਆ।

ਦਿੱਲੀ ਫਾਇਰ ਸਰਵਿਸ ਅਨੁਸਾਰ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ 23 ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ਦੁਪਹਿਰ 2 ਵਜੇ ਦੇ ਕਰੀਬ ਲੱਗੀ, ਜਿਸ ਤੋਂ ਬਾਅਦ ਮਾਡਲ ਟਾਊਨ ਪੁਲਸ ਸਟੇਸ਼ਨ ਦੇ ਹੈੱਡ ਕਾਂਸਟੇਬਲ ਪਵਨ ਨੇ ਸਭ ਤੋਂ ਪਹਿਲਾਂ ਸੀਨੀਅਰ ਅਧਿਕਾਰੀਆਂ ਨੂੰ ਸੁਚੇਤ ਕੀਤਾ। 

ਅੱਗ ਨੂੰ ਸ਼ਾਮ 4 ਵਜੇ ਤੱਕ ਪੂਰੀ ਤਰ੍ਹਾਂ ਬੁਝਾ ਦਿੱਤਾ ਗਿਆ ਸੀ। ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ’ਚ ‘ਹਲਦੀਰਾਮ’ ਦੀ ਵੀ ਇਕ ਦੁਕਾਨ ਹੈ। ਨੁਕਸਾਨ ਦੇ ਵੇਰਵੇ ਨਹੀਂ ਮਿਲ ਸਕੇ।


author

Harpreet SIngh

Content Editor

Related News