ਦਿੱਲੀ ''ਚ ਅੱਗ ਦਾ ਤਾਂਡਵ! ਗਰੀਬਾਂ ਦੇ ਆਸ਼ਿਆਨੇ ਸੜ ਕੋ ਹੋਏ ਸੁਆਹ, ਬੇਘਰ ਲੋਕਾਂ ''ਚ ਮਚਿਆ ਚੀਕ-ਚਿਹਾੜਾ
Thursday, Mar 05, 2026 - 09:28 AM (IST)
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰਿਠਾਲਾ ਇਲਾਕੇ ਵਿੱਚ ਵੀਰਵਾਰ ਤੜਕਸਾਰ ਭਿਆਨਕ ਅੱਗ ਲੱਗਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਦਰਦਨਾਕ ਹਾਦਸੇ ਵਿੱਚ ਕਰੀਬ 50 ਤੋਂ ਵੱਧ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਗਰੀਬ ਲੋਕਾਂ ਨੂੰ ਆਪਣਾ ਸਾਮਾਨ ਬਚਾਉਣ ਤੱਕ ਦਾ ਮੌਕਾ ਨਹੀਂ ਮਿਲਿਆ। ਹਾਲਾਂਕਿ ਇਸ ਘਟਨਾ ਵਿੱਚ ਹੁਣ ਤੱਕ ਕਿਸੇ ਜਾਨੀ ਨੁਕਸਾਨ ਦੀ ਅਧਿਕਾਰਤ ਪੁਸ਼ਟੀ ਨਹੀਂ ਹੋਈ ਹੈ ਪਰ ਸੂਤਰਾਂ ਦੇ ਹਵਾਲੇ ਤੋਂ ਪਤਾ ਲੱਗਾ ਹੈ ਕਿ ਅੱਗ ਲੱਗਣ ਤੋਂ ਬਾਅਦ ਇਕ ਨਾਬਾਲਗ ਬੱਚੀ ਲਾਪਤਾ ਹੈ।
ਇਹ ਵੀ ਪੜ੍ਹੋ - ਹੈਰਾਨੀਜਨਕ! ਭਾਰਤ 'ਚ 4 ਕਰੋੜ ਬੱਚੇ ਮੋਟਾਪੇ ਦਾ ਸ਼ਿਕਾਰ, ਅਮਰੀਕਾ ਨੂੰ ਵੀ ਛੱਡਿਆ ਪਿੱਛੇ
16 ਦਮਕਲ ਗੱਡੀਆਂ ਨੇ ਪਾਇਆ ਅੱਗ 'ਤੇ ਕਾਬੂ
ਦਿੱਲੀ ਫਾਇਰ ਸਰਵਿਸ (DFS) ਦੇ ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੀ ਸੂਚਨਾ ਤੜਕੇ ਕਰੀਬ 4:15 ਵਜੇ ਮਿਲੀ ਸੀ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ 16 ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਰਾਹਤ ਕਾਰਜ ਕਰਨੇ ਸ਼ੁਰੂ ਕਰ ਦਿੱਤੇ। ਫਾਇਰ ਕਰਮਚਾਰੀਆਂ ਅਤੇ ਸਥਾਨਕ ਪੁਲਸ ਦੀ ਸਖ਼ਤ ਮਿਹਨਤ ਤੋਂ ਬਾਅਦ ਸਵੇਰੇ ਕਰੀਬ 6:30 ਵਜੇ ਅੱਗ 'ਤੇ ਕਾਬੂ ਪਾਇਆ ਜਾ ਸਕਿਆ। ਇਸ ਦੌਰਾਨ ਝੁੱਗੀਆਂ ਵਿਚ ਰਹਿਣ ਵਾਲੇ ਲੋਕਾਂ ਦਾ ਸਾਰਾ ਸਾਮਾਨ ਸੜ ਕੇ ਸੁਆਹ ਹੋ ਗਿਆ। ਪ੍ਰਸ਼ਾਸਨ ਅਤੇ ਬਚਾਅ ਟੀਮਾਂ ਵੱਲੋਂ ਬੱਚੀ ਦੀ ਭਾਲ ਲਈ ਸਰਚ ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - ਭੂਚਾਲ ਦੇ ਤੇਜ਼ ਝਟਕਿਆਂ ਨਾਲ ਕੰਬੀ ਗੁਆਂਢੀ ਦੇਸ਼ ਦੀ ਧਰਤੀ, ਦਹਿਸ਼ਤ ਮਾਰੇ ਘਰਾਂ 'ਚੋਂ ਬਾਹਰ ਭੱਜੇ ਲੋਕ
ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ
ਅੱਗ ਇੰਨੀ ਭਿਆਨਕ ਸੀ ਕਿ ਦੇਖਦੇ ਹੀ ਦੇਖਦੇ ਕਈ ਪਰਿਵਾਰ ਬੇਘਰ ਹੋ ਗਏ। ਅੱਗ ਲੱਗਣ ਦੇ ਅਸਲ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਕਿ ਅੱਗ ਸ਼ਾਰਟ ਸਰਕਟ ਕਾਰਨ ਲੱਗੀ ਜਾਂ ਕੋਈ ਹੋਰ ਵਜ੍ਹਾ ਸੀ।
ਇਹ ਵੀ ਪੜ੍ਹੋ - ਪਿਓ ਦੀ ਲਾਇਸੈਂਸੀ ਪਿਸਤੌਲ ਨਾਲ ਪੁੱਤ ਨੇ ਖੁਦ ਨੂੰ ਮਾਰੀ ਗੋਲੀ, ਮਰਨ ਤੋਂ ਪਹਿਲਾਂ ਜੋ ਕੀਤਾ ਸੁਣ ਉੱਡਣਗੇ ਹੋਸ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
