ਦਿੱਲੀ ਅਨਾਜ ਮੰਡੀ ਅੱਗ : PM ਮੋਦੀ ਤੇ ਕੇਜਰੀਵਾਲ ਸਣੇ ਨੇਤਾਵਾਂ ਨੇ ਜਤਾਇਆ ਦੁੱਖ

12/8/2019 10:47:48 AM

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ਨੇੜੇ ਅਨਾਜ ਮੰਡੀ ਦੀ ਇਕ 4 ਮੰਜ਼ਲਾਂ ਇਮਾਰਤ 'ਚ ਐਤਵਾਰ ਭਾਵ ਅੱਜ ਤੜਕਸਾਰ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 43 ਲੋਕਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਮੌਕੇ 'ਤੇ ਅੱਗ ਬੁਝਾਊ ਗੱਡੀਆਂ ਪੁੱਜੀਆਂ ਅਤੇ ਬਚਾਅ ਮੁਹਿੰਮ ਜਾਰੀ ਹੈ। ਦੱਸਿਆ ਜਾ ਰਿਹਾ ਹੈ ਕਿ 55 ਤੋਂ ਵਧੇਰੇ ਲੋਕਾਂ ਨੂੰ ਹੁਣ ਤਕ ਬਚਾਇਆ ਜਾ ਚੁੱਕਾ ਹੈ। ਘਟਨਾ ਦੀ ਜਾਣਕਾਰੀ ਤੜਕਸਾਰ 5.20 ਵਜੇ ਮਿਲੀ ਅਤੇ ਮੌਕੇ 'ਤੇ ਅੱਗ ਬੁਝਾਊ ਗੱਡੀਆਂ ਭੇਜੀਆਂ ਗਈਆਂ। ਇਮਾਰਤ 'ਚੋਂ ਕੱਢੇ ਗਏ ਲੋਕਾਂ ਨੂੰ ਲੋਕ ਨਾਇਕ ਜੈ ਪ੍ਰਕਾਸ਼ ਹਸਪਤਾਲ ਅਤੇ ਹਿੰਦੂ ਰਾਓ ਹਸਪਤਾਲ ਵਿਚ ਇਲਾਜ ਲਈ ਭੇਜਿਆ ਗਿਆ ਹੈ।

PunjabKesari
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਸ ਘਟਨਾ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ, ' ਝਾਂਸੀ ਰੋਡ ਨੇੜੇ ਦਿੱਲੀ ਦੀ ਅਨਾਜ ਮੰਡੀ 'ਚ ਲੱਗੀ ਅੱਗ ਬੇਹੱਦ ਭਿਆਨਕ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਨਾਲ ਹੈ, ਜਿਨ੍ਹਾਂ ਨੇ ਆਪਣੇ ਪਰਿਵਾਰਾਂ ਨੂੰ ਗੁਆ ਦਿੱਤਾ। ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਘਟਨਾ ਵਾਲੀ ਥਾਂ 'ਤੇ ਹਰ ਸੰਭਵ ਮਦਦ ਪ੍ਰਦਾਨ ਕਰ ਰਹੇ ਹਨ।''

PunjabKesari
ਇਸ ਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਦਿੱਲੀ ਦੀ ਅਨਾਜ ਮੰਡੀ 'ਚ ਲੱਗੀ ਭਿਆਨਕ ਅੱਗ ਦੀ ਘਟਨਾ ਨੂੰ ਲੈ ਕੇ ਦੁੱਖ ਜਤਾਇਆ। ਉਨ੍ਹਾਂ ਨੇ ਟਵੀਟ ਕੀਤਾ, ''ਬਹੁਤ ਹੀ ਦੁਖਦਾਈ ਖ਼ਬਰ। ਬਚਾਅ ਕਾਰਜ ਜਾਰੀ ਹੈ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ।

PunjabKesari
ਕਾਂਗਰਸ ਨੇਤਾ ਰਾਹੁਲ ਗਾਂਧੀ ਨੇ ਵੀ ਦਿੱਲੀ ਦੀ ਅਨਾਜ ਮੰਡੀ 'ਚ ਭਿਆਨਕ ਅੱਗ ਕਾਰਨ ਕਈ ਲੋਕਾਂ ਦੀ ਮੌਤ ਦੀ ਖ਼ਬਰ 'ਤੇ ਦੁੱਖ ਜ਼ਾਹਰ ਕੀਤਾ। ਉਨ੍ਹਾਂ ਟਵੀਟ ਕਰਦਿਆਂ ਕਿਹਾ, ''ਦਿੱਲੀ ਦੀ ਅਨਾਜ ਮੰਡੀ 'ਚ ਭਿਆਨਕ ਅੱਗ ਲੱਗਣ ਨਾਲ ਕਈਆਂ ਦੀ ਮੌਤ ਅਤੇ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਖ਼ਬਰ ਤੋਂ ਦੁਖੀ ਹਾਂ। ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਮੈਂ ਡੂੰਘਾ ਦੁੱਖ ਜ਼ਾਹਰ ਕਰਦਾ ਹਾਂ ਅਤੇ ਜ਼ਖਮੀਆਂ ਦੇ ਛੇਤੀ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।''
ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਦਿੱਲੀ ਦੀ ਅਨਾਜ ਮੰਡੀ ਅੱਗ ਦੀ ਘਟਨਾ 'ਤੇ ਡੂੰਘਾ ਦੁੱਖ ਜ਼ਾਹਰ ਕੀਤਾ। ਉਨ੍ਹ੍ਹਾਂ ਨੇ ਅਧਿਕਾਰੀਆਂ ਨੂੰ ਹਰ ਸੰਭਵ ਮਦਦ ਦਾ ਨਿਰਦੇਸ਼ ਦਿੱਤਾ।ਆਪਣੇ ਭਾਈਚਾਰੇ ਚੋ ਆਪਣੇ ਜੀਵਨਸਾਥੀ ਦੀ ਚੋਣ ਕਰੋ - ਮੁਫ਼ਤ ਰਿਜਿਸਟ੍ਰੇਸ਼ਨ ਕਰੇ

Tanu

Edited By Tanu