ਦਿੱਲੀ ਅੱਗਨੀਕਾਂਡ : CM ਕੇਜਰੀਵਾਲ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ ਮੁਆਵਜ਼ੇ ਦਾ ਐਲਾਨ

12/08/2019 11:38:58 AM

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ਨੇੜੇ ਅਨਾਜ ਮੰਡੀ ਦੀ ਇਕ 4 ਮੰਜ਼ਲਾਂ ਇਮਾਰਤ 'ਚ ਐਤਵਾਰ ਭਾਵ ਅੱਜ ਤੜਕਸਾਰ 5.22 ਵਜੇ ਭਿਆਨਕ ਅੱਗ ਲੱਗ ਗਈ, ਜਿਸ ਕਾਰਨ 43 ਲੋਕਾਂ ਦੀ ਮੌਤ ਹੋ ਗਈ। ਅੱਗ ਸ਼ਾਟ ਸਰਕਿਟ ਕਾਰਨ ਲੱਗੀ। ਦੱਸਿਆ ਜਾ ਰਿਹਾ ਹੈ ਕਿ ਇਮਾਰਤ 'ਚ ਬੈਗ ਅਤੇ ਪੈਕਜਿੰਗ ਦਾ ਕੰਮ ਚਲਦਾ ਸੀ। ਘਟਨਾ ਵਾਲੀ ਥਾਂ 'ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਪੁੱਜੇ ਅਤੇ ਉਨ੍ਹਾਂ ਨੇ ਹਾਦਸੇ ਨੂੰ ਦੁਖਦਾਈ ਦੱਸਿਆ। ਕੇਜਰੀਵਾਲ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਸਾਰੇ ਜ਼ਖਮੀਆਂ ਦਾ ਮੁਫ਼ਤ ਇਲਾਜ ਕੀਤਾ ਜਾਵੇਗਾ। ਜ਼ਖਮੀਆਂ ਨੂੰ 1-1 ਲੱਖ ਰੁਪਏ ਦਿੱਤਾ ਜਾਵੇਗਾ। ਕੇਜਰੀਵਾਲ ਨੇ ਕਿਹਾ ਕਿ ਇਸ ਘਟਨਾ ਦੀ ਮੈਜਿਸਟ੍ਰੇਟ ਜਾਂਚ ਹੋਵੇਗੀ ਅਤੇ ਦੋਸ਼ੀਆਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

Tanu

This news is Content Editor Tanu