ਦਿੱਲੀ : ਪੰਜਾਬੀ ਬਾਗ ਇਲਾਕੇ ਦੇ ਗੋਦਾਮ 'ਚ ਲੱਗੀ ਅੱਗ
Saturday, Sep 07, 2019 - 06:11 PM (IST)

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਪੰਜਾਬੀ ਬਾਗ ਇਲਾਕੇ 'ਚ ਅੱਗ ਲੱਗਣ ਦੀ ਖਬਰ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਅੱਗ ਇਕ ਟਰਾਂਸਪੋਰਟ ਗੋਦਾਮ 'ਚ ਲੱਗੀ ਹੈ। ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਮੌਕੇ 'ਤੇ ਹਨ, ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਗੋਦਾਮ 'ਚੋਂ ਧੂੰਆ ਨਿਕਲਦਾ ਦੇਖ ਨੇੜਲੇ ਲੋਕਾਂ ਨੇ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਸਥਾਨਕ ਪੁਲਸ ਨੂੰ ਦਿੱਤੀ।