ਦਿੱਲੀ ਅਗਨੀਕਾਂਡ: ਸਰਕਾਰ ਨੇ ਦਿੱਤੇ ਜਾਂਚ ਦੇ ਆਦੇਸ਼, 7 ਦਿਨਾਂ 'ਚ ਮੰਗੀ ਰਿਪੋਰਟ

Sunday, Dec 08, 2019 - 12:41 PM (IST)

ਦਿੱਲੀ ਅਗਨੀਕਾਂਡ: ਸਰਕਾਰ ਨੇ ਦਿੱਤੇ ਜਾਂਚ ਦੇ ਆਦੇਸ਼, 7 ਦਿਨਾਂ 'ਚ ਮੰਗੀ ਰਿਪੋਰਟ

ਨਵੀਂ ਦਿੱਲੀ—ਦਿੱਲੀ ਸਰਕਾਰ ਨੇ ਅਨਾਜ ਮੰਡੀ ਖੇਤਰ ਦੀ ਇੱਕ ਫੈਕਟਰੀ 'ਚ ਅੱਜ ਭਾਵ ਐਤਵਾਰ ਨੂੰ ਅੱਗ ਲੱਗਣ ਕਾਰਨ ਵਾਪਰੇ ਹਾਦਸੇ ਸੰਬੰਧੀ ਜਾਂਚ ਦੇ ਆਦੇਸ਼ ਦੇ ਦਿੱਤੇ ਹਨ। ਉਨ੍ਹਾਂ ਨੇ 7 ਦਿਨਾਂ ਦੌਰਾਨ ਰਿਪੋਰਟ ਮੰਗੀ ਹੈ। ਦਿੱਲੀ ਦੇ ਮਾਲੀਆ ਮੰਤਰੀ ਕੈਲਾਸ਼ ਗਹਿਲੋਤ ਨੇ ਜ਼ਿਲਾ ਮੈਜਿਸਟ੍ਰੇਟ ਨੂੰ ਜਾਂਚ ਕਰਵਾਉਣ ਅਤੇ ਸੱਤ ਦਿਨਾਂ ਦੇ ਅੰਦਰ ਰਿਪੋਰਟ ਦੇਣ ਦਾ ਆਦੇਸ਼ ਦਿੱਤਾ ਹੈ।

ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ਨੇੜੇ ਅਨਾਜ ਮੰਡੀ ਦੀ 4 ਮੰਜ਼ਲਾ ਇਮਾਰਤ 'ਚ ਅੱਜ ਭਾਵ ਐਤਵਾਰ ਸਵੇਰਸਾਰ ਭਿਆਨਕ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਹਾਦਸੇ ਦੌਰਾਨ ਲਗਭਗ 43 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ। ਇਨ੍ਹਾਂ 'ਚ ਜ਼ਿਆਦਾਤਰ ਮਜ਼ਦੂਰ ਹਨ। ਹਾਦਸੇ ਵਾਲੇ ਸਥਾਨ 'ਤੇ 30 ਤੋਂ ਵਧੇਰੇ ਅੱਗ ਬੁਝਾਉਣ ਵਾਲੀਆਂ ਗੱਡੀਆਂ ਪਹੁੰਚੀਆਂ ਅਤੇ ਕਾਫੀ ਮਸ਼ੱਕਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।


author

Iqbalkaur

Content Editor

Related News