ਦਿੱਲੀ ਦੇ ਰਾਜੌਰੀ ਗਾਰਡਨ ''ਚ ਲੱਗੀ ਅੱਗ
Monday, Dec 09, 2024 - 05:14 PM (IST)
ਨਵੀਂ ਦਿੱਲੀ (ਭਾਸ਼ਾ)- ਪੱਛਮੀ ਦਿੱਲੀ ਦੇ ਰਾਜੌਰੀ ਗਾਰਡਨ ਬਜ਼ਾਰ 'ਚ ਸੋਮਵਾਰ ਨੂੰ ਇਕ ਇਮਾਰਤ 'ਚ ਅੱਗ ਲੱਗ ਗਈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਦਿੱਲੀ ਦੇ ਫਾਇਰ ਬ੍ਰਿਗੇਡ ਸੇਵਾ ਵਿਭਾਗ ਦੇ ਮੁਖੀ ਅਤੁਲ ਗਰਗ ਨੇ ਕਿਹਾ,''ਸਾਨੂੰ ਦੁਪਹਿਰ 2.01 ਵਜੇ ਰਾਜੌਰੀ ਗਾਰਡਨ ਮੈਟਰੋ ਸਟੇਸ਼ਨ ਕੋਲ ਅੱਗ ਲੱਗਣ ਦੀ ਸੂਚਨਾ ਮਿਲੀ। ਅੱਗ 'ਤੇ ਕਾਬੂ ਪਾਉਣ ਲਈ ਤੁਰੰਤ ਫਾਇਰ ਬ੍ਰਿਗੇਡ ਦੀਆਂ 10 ਗੱਡੀਆਂ ਭੇਜੀਆਂ ਗਈਆਂ।''
ਅਧਿਕਾਰੀਆਂ ਅਨੁਸਾਰ ਅੱਗ ਲੱਗਣ ਦੇ ਕਾਰਨ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਅੱਗ ਲੱਗਣ ਨਾਲ ਇਲਾਕੇ 'ਚ ਸੰਘਣਾ ਧੂੰਆਂ ਫੈਲ ਗਿਆ, ਜਿਸ ਨਾਲ ਨੇੜੇ-ਤੇੜੇ ਦੇ ਦੁਕਾਨਦਾਰਾਂ 'ਚ ਡਰ ਪੈਦਾ ਹੋ ਗਿਆ। ਅਧਿਕਾਰੀਆਂ ਨੇ ਫਾਇਰ ਬ੍ਰਿਗੇਡ ਕੰਮ ਨੂੰ ਸੌਖਾ ਬਣਾਉਣ ਲਈ ਨੇੜੇ-ਤੇੜੇ ਦੇ ਖੇਤਰ ਦੀ ਘੇਰਾਬੰਦੀ ਕਰ ਦਿੱਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8