ਦਿੱਲੀ ਅਗਨੀਕਾਂਡ: ਹਸਪਤਾਲ ’ਚ ਆਪਣਿਆਂ ਦੀ ਭਾਲ ’ਚ ਰੋਂਦੇ-ਕੁਰਲਾਉਂਦੇ ਦਿੱਸੇ ਪਰਿਵਾਰ, ਧੀ ਨੂੰ ਲੱਭਦੀ ਬੇਬੱਸ ਮਾਂ

05/14/2022 12:07:18 PM

ਨਵੀਂ ਦਿੱਲੀ (ਭਾਸ਼ਾ)– ਦਿੱਲੀ ਦੇ ਮੁੰਡਕਾ 'ਚ ਇਕ ਵਪਾਰਕ ਇਮਾਰਤ 'ਚ ਅੱਗ ਲੱਗਣ ਕਾਰਨ 27 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦਕਿ ਕਈ ਲੋਕ ਅਜੇ ਵੀ ਲਾਪਤਾ ਹਨ। ਘਟਨਾ ਤੋਂ ਬਾਅਦ ਦੁਖੀ ਪਰਿਵਾਰ ਆਪਣਿਆਂ ਦੀ ਭਾਲ ਵਿਚ ਸ਼ੁੱਕਰਵਾਰ ਰਾਤ ਨੂੰ ਸੰਜੇ ਗਾਂਧੀ ਹਸਪਤਾਲ ਪਹੁੰਚੇ। ਇਨ੍ਹਾਂ ’ਚੋਂ ਇਕ ਅਜੀਤ ਤਿਵਾੜੀ ਨੇ ਦੱਸਿਆ ਕਿ ਉਸ ਦੀ 21 ਸਾਲਾ ਭੈਣ ਮੋਨਿਕਾ ਘਟਨਾ ਤੋਂ ਬਾਅਦ ਲਾਪਤਾ ਹੈ। ਤਿਵਾੜੀ ਨੇ ਕਿਹਾ ਕਿ ਉਸ ਨੇ ਪਿਛਲੇ ਮਹੀਨੇ ਸੀ.ਸੀ.ਟੀ.ਵੀ. ਕੈਮਰਾ ਪੈਕੇਜਿੰਗ ਯੂਨਿਟ ’ਚ ਕੰਮ ਕਰਨਾ ਸ਼ੁਰੂ ਕੀਤਾ ਸੀ ਅਤੇ ਵੀਰਵਾਰ ਨੂੰ ਉਸ ਨੂੰ ਪਹਿਲੀ ਤਨਖਾਹ ਮਿਲੀ।

PunjabKesari

ਸਾਨੂੰ ਸ਼ਾਮ 5 ਵਜੇ ਅੱਗ ਲੱਗਣ ਦੀ ਸੂਚਨਾ ਮਿਲੀ ਪਰ ਇਹ ਅੰਦਾਜ਼ਾ ਨਹੀਂ ਸੀ ਕਿ ਅੱਗ ਉਨ੍ਹਾਂ ਦੇ ਦਫ਼ਤਰ ਦੀ ਇਮਾਰਤ ਵਿਚ ਹੀ ਲੱਗੀ ਹੈ। ਜਦੋਂ ਉਹ ਸ਼ਾਮ 7 ਵਜੇ ਤੱਕ ਘਰ ਨਹੀਂ ਪਰਤੀ ਤਾਂ ਅਸੀਂ ਉਸ ਦੀ ਭਾਲ ਸ਼ੁਰੂ ਕਰ ਦਿੱਤੀ। ਉੱਤਰ ਪ੍ਰਦੇਸ਼ ਦੇ ਗੋਂਡਾ ਜ਼ਿਲ੍ਹੇ ਦੀ ਰਹਿਣ ਵਾਲੀ ਮੋਨਿਕਾ ਆਪਣੇ ਦੋ ਭਰਾਵਾਂ ਅਤੇ ਇਕ ਭੈਣ ਨਾਲ ਦਿੱਲੀ ਦੇ ਅਗਰ ਨਗਰ ’ਚ ਰਹਿੰਦੀ ਹੈ। 

ਇਹ ਵੀ ਪੜ੍ਹੋ :- ਦਿੱਲੀ : ਮੁੰਡਕਾ ਮੈਟਰੋ ਸਟੇਸ਼ਨ ਨੇੜੇ ਇਮਾਰਤ ਨੂੰ ਲੱਗੀ ਭਿਆਨਕ ਅੱਗ, 26 ਲੋਕਾਂ ਦੀ ਹੋਈ ਮੌਤ

PunjabKesari

ਇਕ ਹੋਰ ਔਰਤ ਸੀ.ਸੀ.ਟੀ.ਵੀ. ਕੈਮਰਾ ਪੈਕੇਜਿੰਗ ਯੂਨਿਟ ’ਚ ਕੰਮ ਕਰਦੀ ਆਪਣੀ ਵੱਡੀ ਧੀ ਦੀ ਭਾਲ ’ਚ ਭਟਕਦੀ ਦਿਖਾਈ ਦਿੱਤੀ। ਔਰਤ ਨੇ ਦੱਸਿਆ ਕਿ ਮੇਰੀ ਧੀ ਪੂਜਾ ਪਿਛਲੇ ਤਿੰਨ ਮਹੀਨਿਆਂ ਤੋਂ ਸੀ.ਸੀ.ਟੀ.ਵੀ. ਕੈਮਰਾ ਪੈਕੇਜਿੰਗ ਯੂਨਿਟ ਵਿਚ ਕੰਮ ਕਰ ਰਹੀ ਹੈ। ਅਸੀਂ ਮੁਬਾਰਕਪੁਰ ਰਹਿੰਦੇ ਹਾਂ ਅਤੇ ਸਾਨੂੰ ਰਾਤ 9 ਵਜੇ ਘਟਨਾ ਦਾ ਪਤਾ ਲੱਗਾ। ਉਸ ਦੀ ਖੱਬੀ ਅੱਖ ਦੇ ਹੇਠਾਂ ਕੱਟ ਦਾ ਨਿਸ਼ਾਨ ਹੈ। ਅਸੀਂ ਉਸ ਦੀ ਵੱਖ-ਵੱਖ ਹਸਪਤਾਲਾਂ ਵਿਚ ਭਾਲ ਕਰ ਰਹੇ ਹਾਂ। 

PunjabKesari

ਪੁਲਸ ਨੇ ਦੱਸਿਆ ਕਿ ਰਾਸ਼ਟਰੀ ਰਾਜਧਾਨੀ ਦੇ ਪੱਛਮੀ ਖੇਤਰ 'ਚ ਮੁੰਡਕਾ ਮੈਟਰੋ ਸਟੇਸ਼ਨ ਨੇੜੇ ਸਥਿਤ ਤਿੰਨ ਮੰਜ਼ਿਲਾ ਵਪਾਰਕ ਇਮਾਰਤ 'ਚ ਸ਼ੁੱਕਰਵਾਰ ਸ਼ਾਮ ਨੂੰ ਅੱਗ ਲੱਗਣ ਕਾਰਨ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਅਤੇ 12 ਹੋਰ ਜ਼ਖਮੀ ਹੋ ਗਏ। ਉਨ੍ਹਾਂ ਦੱਸਿਆ ਕਿ ਇਮਾਰਤ 'ਚੋਂ 60-70 ਲੋਕਾਂ ਨੂੰ ਬਚਾਇਆ ਗਿਆ ਹੈ। ਕੁਝ ਲੋਕ ਅਜੇ ਵੀ ਫਸੇ ਹੋਏ ਹਨ। ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਨੂੰ ਮੌਕੇ ’ਤੇ ਭੇਜਿਆ ਗਿਆ। 

ਇਹ ਵੀ ਪੜ੍ਹੋ :- ਮਾਤਾ ਵੈਸ਼ਣੋ ਦੇਵੀ ਦੇ ਦਰਸ਼ਨ ਕਰ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, 4 ਦੀ ਮੌਤ ਤੇ 22 ਜ਼ਖਮੀ

PunjabKesari

ਫਾਇਰ ਬ੍ਰਿਗੇਡ ਅਧਿਕਾਰੀਆਂ ਮੁਤਾਬਕ ਅੱਗ ਲੱਗਣ ਦੀ ਸੂਚਨਾ ਸ਼ਾਮ 4.40 ਵਜੇ ਦੇ ਕਰੀਬ ਮਿਲੀ, ਜਿਸ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ 24 ਗੱਡੀਆਂ ਮੌਕੇ 'ਤੇ ਭੇਜੀਆਂ ਗਈਆਂ। ਇਮਾਰਤ ਦੇ ਇਕ ਦਫ਼ਤਰ ’ਚ ਕੰਮ ਕਰਨ ਵਾਲੇ ਅੰਕਿਤ ਨੇ ਦੱਸਿਆ ਕਿ ਜਦੋਂ ਅੱਗ ਲੱਗੀ ਤਾਂ ਦੂਜੀ ਮੰਜ਼ਿਲ 'ਤੇ 'ਮੋਟੀਵੇਸ਼ਨਲ ਸੈਸ਼ਨ' ਚੱਲ ਰਿਹਾ ਸੀ। ਉਸ ਨੇ ਕਿਹਾ, ''ਮੈਂ ਬਹੁਤ ਖੁਸ਼ਕਿਸਮਤ ਹਾਂ ਕਿ ਮੈਂ ਬਚ ਗਿਆ।

PunjabKesari

ਮੇਰੀ ਜਾਨ ਵੀ ਜਾ ਸਕਦੀ ਸੀ। ਜਦੋਂ ਸਾਨੂੰ ਅੱਗ ਲੱਗਣ ਬਾਰੇ ਪਤਾ ਲੱਗਾ ਤਾਂ ਅਸੀਂ ਖਿੜਕੀਆਂ ਤੋੜ ਦਿੱਤੀਆਂ ਅਤੇ ਕਿਸੇ ਤਰ੍ਹਾਂ ਬਚ ਨਿਕਲੇ।” ਇਕ ਹੋਰ ਵਿਅਕਤੀ ਨੇ ਦੱਸਿਆ ਕਿ ਉਸ ਦਾ ਇਕ ਰਿਸ਼ਤੇਦਾਰ ਲਾਪਤਾ ਹੈ। ਪੁਲਸ ਨੇ ਦੱਸਿਆ ਕਿ ਘੱਟੋ-ਘੱਟ 27 ਲੋਕਾਂ ਦੀ ਮੌਤ ਹੋ ਗਈ ਹੈ ਅਤੇ 12 ਜ਼ਖਮੀ ਹੋਏ ਹਨ। ਹਾਲਾਂਕਿ ਉਸ ਨੇ ਮ੍ਰਿਤਕ ਦੇ ਹੋਰ ਵੇਰਵੇ ਜਿਵੇਂ ਕਿ ਲਿੰਗ ਜਾਂ ਉਮਰ ਦਾ ਖੁਲਾਸਾ ਨਹੀਂ ਕੀਤਾ। 

PunjabKesari
 


Tanu

Content Editor

Related News