ਦਿੱਲੀ ਦੇ ਕਈ ਹਿੱਸਿਆਂ ''ਚ ਛਾਈ ਸੰਘਣੀ ਧੁੰਦ, ਅਗਲੇ 2 ਦਿਨਾਂ ਤੱਕ ਚੱਲ ਸਕਦੀ ਹੈ ਸ਼ੀਤ ਲਹਿਰ
Wednesday, Dec 16, 2020 - 03:47 PM (IST)
ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੇ ਕਈ ਹਿੱਸਿਆਂ 'ਚ ਸੰਘਣੀ ਧੁੰਦ ਦੇ ਨਾਲ ਹੀ ਬੁੱਧਵਾਰ ਨੂੰ ਘੱਟੋ-ਘੱਟ ਤਾਪਮਾਨ 5.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਭਾਰਤੀ ਮੌਸਮ ਵਿਗਿਆਨ ਵਿਭਾਗ (ਆਈ.ਐੱਮ.ਡੀ.) ਨੇ ਵੀਰਵਾਰ ਅਤੇ ਸ਼ੁੱਕਰਵਾਰ ਨੂੰ ਦਿੱਲੀ 'ਚ ਠੰਡ ਰਹਿਣ ਅਤੇ ਸ਼ੀਤ ਲਹਿਰ ਚੱਲਣ ਦੀ ਭਵਿੱਖਬਾਣੀ ਕੀਤੀ ਹੈ। ਉਸ ਨੇ ਦੱਸਿਆ ਕਿ ਪਾਲਮ 'ਚ ਦ੍ਰਿਸ਼ਤਾ ਡਿੱਗ ਕੇ 100 ਮੀਟਰ ਹੋ ਗਈ ਸੀ। ਆਈ.ਐੱਮ.ਡੀ. ਅਨੁਸਾਰ ਜ਼ੀਰੋ ਤੋਂ 50 ਮੀਟਰ ਦਰਮਿਆਨ ਦ੍ਰਿਸ਼ਤਾ ਹੋਣ 'ਤੇ ਧੁੰਦ ਬੇਹਦ ਸੰਘਣੀ, 50 ਤੋਂ 200 ਮੀਟਰ ਦਰਮਿਆਨ ਸੰਘਣੀ, 201 ਤੋਂ 500 ਮੀਟਰ ਦਰਮਿਆਨ ਮੱਧਮ ਅਤੇ 501 ਤੋਂ 1000 ਦਰਮਿਆਨ ਦ੍ਰਿਸ਼ਤਾ ਹੋਣ 'ਤੇ ਧੁੰਦ ਨੂੰ ਹਲਕੀ ਮੰਨਿਆ ਜਾਂਦਾ ਹੈ। ਉਸ ਨੇ ਦੱਸਿਆ ਕਿ ਘੱਟੋ-ਘੱਟ ਤਾਪਮਾਨ ਆਮ ਤੋਂ ਤਿੰਨ ਡਿਗਰੀ ਘੱਟ ਦਰਜ ਕੀਤਾ ਗਿਆ। ਉੱਥੇ ਹੀ ਵੱਧ ਤੋਂ ਵੱਧ ਤਾਪਮਾਨ 19 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਿਸਾਨ ਅੰਦੋਲਨ ਹੋਇਆ ਰਾਜਨੀਤਕ, ਵਿਰੋਧੀ ਦਲ ਕਿਸਾਨਾਂ ਨੂੰ ਕਰ ਰਹੇ ਹਨ ਗੁੰਮਰਾਹ : ਗਡਕਰੀ
ਆਈ.ਐੱਮ.ਡੀ. ਨੇ ਬਰਫ਼ ਨਾਲ ਢਕੇ ਪੱਛਮੀ ਹਿਮਾਲਿਆ ਤੋਂ ਆਉਣ ਵਾਲੀਆਂ ਬਰਫ਼ੀਲੀਆਂ ਹਵਾਵਾਂ ਕਾਰਨ ਮੰਗਲਵਾਰ ਨੂੰ ਸ਼ੀਤ ਲਹਿਰ ਦਾ ਐਲਾਨ ਕਰ ਦਿੱਤਾ ਸੀ। ਦਿੱਲੀ 'ਚ ਮੰਗਲਵਾਰ ਨੂੰ ਤਾਪਮਾਨ 4.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ, ਜੋ ਇਸ ਮੌਸਮ 'ਚ ਹੁਣ ਤੱਕ ਦਾ ਸ਼ਹਿਰ ਦਾ ਘੱਟੋ-ਘੱਟ ਤਾਪਮਾਨ ਸੀ। ਵੱਧ ਤੋਂ ਵੱਧ ਤਾਪਮਾਨ ਵੀ ਆਮ ਤੋਂ ਚਾਰ ਡਿਗਰੀ ਘੱਟ 18.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆਸੀ। ਆਈ.ਐੱਮ.ਡੀ.ਅਨੁਸਾਰ ਸ਼ੁੱਕਰਵਾਰ ਤੱਕ ਘੱਟੋ-ਘੱਟ ਤਾਪਮਾਨ ਦੇ 5 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ : ਕਿਸਾਨੀ ਘੋਲ : ਸਿੰਘੂ ਸਰਹੱਦ 'ਤੇ ਪ੍ਰਦਰਸ਼ਨ 'ਚ ਸ਼ਾਮਲ ਹੋ ਸਕਦੀਆਂ ਨੇ 2000 ਤੋਂ ਵਧੇਰੇ ਕਿਸਾਨ ਬੀਬੀਆਂ