ਭਾਰਤੀ ਵਿਦੇਸ਼ ਮੰਤਰਾਲੇ ਨੇ ਇਰਾਕ ਯਾਤਰਾ ਨੂੰ ਲੈ ਕੇ ਜਾਰੀ ਕੀਤੀ ਐਡਵਾਇਜ਼ਰੀ

01/08/2020 10:41:58 AM

ਨਵੀਂ ਦਿੱਲੀ— ਭਾਰਤੀ ਵਿਦੇਸ਼ ਮੰਤਰਾਲੇ ਨੇ ਸਾਰੀਆਂ ਭਾਰਤੀ ਜਹਾਜ਼ ਕੰਪਨੀਆਂ ਨੂੰ ਈਰਾਨ, ਇਰਾਕ ਅਤੇ ਖਾੜੀ ਖੇਤਰ ਵਿਚ ਨਾ ਜਾਣ ਦੀ ਐਡਵਾਇਜ਼ਰੀ ਜਾਰੀ ਕੀਤੀ ਹੈ। ਇਰਾਕ ਦੀ ਮੌਜੂਦਾ ਸਥਿਤੀ ਨੂੰ ਦੇਖਦੇ ਹੋਏ ਵਿਦੇਸ਼ ਮੰਤਰਾਲੇ ਨੇ ਨਾਗਰਿਕਾਂ ਨੂੰ ਉੱਥੋਂ ਦੀ ਸਾਰੀ ਗੈਰ-ਜ਼ਰੂਰੀ ਯਾਤਰਾ ਤੋਂ ਬਚਣ ਦੀ ਯਾਤਰੀ ਸਲਾਹ ਜਾਰੀ ਕੀਤੀ ਹੈ। ਵਿਦੇਸ਼ ਮੰਤਰਾਲੇ ਨੇ ਇਰਾਕ ਯਾਤਰਾ ਟਾਲਣ ਦੀ ਸਲਾਹ ਦਿੱਤੀ ਹੈ। ਵਿਦੇਸ਼ ਮੰਤਰਾਲੇ ਮੁਤਾਬਕ ਭਾਰਤੀ ਇਰਾਕ ਦੀ ਯਾਤਰਾ ਕਰਨ ਤੋਂ ਪਰਹੇਜ਼ ਕਰਨ। ਇਰਾਕ-ਈਰਾਨ ਏਅਰਬੇਸ ਦਾ ਇਸਤੇਮਾਲ ਨਾ ਕੀਤਾ ਜਾਵੇ। ਭਾਰਤੀ ਨਾਗਰਿਕਾਂ ਨੂੰ ਵੀ ਸਲਾਹ ਦਿੱਤੀ ਗਈ ਹੈ ਕਿ ਉਹ ਈਰਾਨ-ਇਰਾਕ ਨਾ ਜਾਣ। ਇਰਾਕ ’ਚ ਮੌਜੂਦ ਭਾਰਤੀ ਨਾਗਰਿਕਾਂ ਨੂੰ ਵੀ ਅਲਰਟ ਕਰ ਦਿੱਤਾ ਗਿਆ ਹੈ। 

ਦੱਸਣਯੋਗ ਹੈ ਕਿ ਅਮਰੀਕਾ ਅਤੇ ਈਰਾਨ ਦਰਮਿਆਨ ਜਾਰੀ ਖਿਚੋਂਤਾਣ ਨੂੰ ਲੈ ਕੇ ਭਾਰਤੀ ਵਿਦੇਸ਼ ਮੰਤਰਾਲੇ ਨੇ ਜਹਾਜ਼ ਕੰਪਨੀਆਂ ਅਤੇ ਭਾਰਤੀ ਨਾਗਰਿਕਾਂ ਨੂੰ ਇਹ ਐਡਵਾਇਜ਼ਰੀ ਜਾਰੀ ਕੀਤੀ ਹੈ। ਇੱਥੇ ਇਹ ਵੀ ਦੱਸਣਯੋਗ ਹੈ ਕਿ ਬੁੱਧਵਾਰ ਨੂੰ ਈਰਾਨ ਦੀ ਰਾਜਧਾਨੀ ਤਹਿਰਾਨ ਸਥਿਤ ਇਮਾਮ ਖੁਮੈਨੀ ਕੌਮਾਂਤਰੀ ਹਵਾਈ ਅੱਡੇ ਕੋਲ ਇਕ ਯਾਤਰੀ ਜਹਾਜ਼ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਜਹਾਜ਼ ਯੂਕਰੇਨ ਦਾ ਸੀ ਅਤੇ ਇਸ ’ਚ ਕਰੀਬ 180 ਯਾਤਰੀ ਸਵਾਰ ਸਨ। 


Tanu

Content Editor

Related News