ਨਵੇਂ CM ਤੋਂ ਬਾਅਦ ਹੁਣ ਦਿੱਲੀ ਨੂੰ ਮਿਲੇਗਾ ਨਵਾਂ ਮੇਅਰ, ਜਾਣੋ ਕਿੱਥੇ ਫਸਿਆ ਸੀ ਪੇਚ
Wednesday, Sep 18, 2024 - 02:43 PM (IST)
ਨਵੀਂ ਦਿੱਲੀ : ਆਮ ਆਦਮੀ ਪਾਰਟੀ (ਆਪ) ਨੇ ਦਿੱਲੀ ਦੇ ਨਵੇਂ ਮੁੱਖ ਮੰਤਰੀ ਵਜੋਂ ਆਤਿਸ਼ੀ ਦੇ ਨਾਂ ਦਾ ਐਲਾਨ ਕਰ ਦਿੱਤਾ ਹੈ। ਆਤਿਸ਼ੀ ਨੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ ਹੈ ਅਤੇ ਉਹ ਜਲਦੀ ਹੀ ਮੁੱਖ ਮੰਤਰੀ ਵਜੋਂ ਸਹੁੰ ਚੁੱਕਣਗੇ, ਇਸ ਦੇ ਨਾਲ ਹੀ ਦਿੱਲੀ ਨਗਰ ਨਿਗਮ (ਐੱਮਸੀਡੀ) ਨੂੰ ਵੀ ਨਵਾਂ ਮੇਅਰ ਮਿਲਣ ਦੀ ਉਮੀਦ ਹੈ, ਕਿਉਂਕਿ ਮੇਅਰ ਦੀ ਚੋਣ ਪਿਛਲੇ 6 ਤੋਂ ਰੁਕੀ ਹੋਈ ਹੈ। ਮਹੀਨੇ ਇਹ ਸਥਿਤੀ ਹੁਣ ਬਦਲਣ ਦੀ ਸੰਭਾਵਨਾ ਹੈ, ਜਿਸ ਨਾਲ ਸਥਾਨਕ ਰਾਜਨੀਤੀ ਵਿੱਚ ਸਰਗਰਮੀ ਵਧ ਸਕਦੀ ਹੈ।
ਇਹ ਵੀ ਪੜ੍ਹੋ - 20 ਸਤੰਬਰ ਨੂੰ ਸਿਰਫ਼ 99 ਰੁਪਏ 'ਚ ਦੇਖੋ Movie, ਇੰਝ ਬੁੱਕ ਕਰੋ ਟਿਕਟ
ਕੇਜਰੀਵਾਲ ਦੇ ਜੇਲ੍ਹ 'ਚ ਹੋਣ ਕਾਰਨ ਰੁਕਾਵਟਾਂ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਜੇਲ੍ਹ ਵਿੱਚ ਰਹਿਣ ਕਾਰਨ ਮੇਅਰ ਚੋਣਾਂ ਲਈ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਿਯੁਕਤੀ ਨਹੀਂ ਹੋ ਸਕੀ। ਜਦੋਂ ਕੇਜਰੀਵਾਲ ਜੇਲ੍ਹ ਤੋਂ ਬਾਹਰ ਆਏ ਤਾਂ ਉਹਨਂ ਨੇ ਅਦਾਲਤ ਦੀਆਂ ਸ਼ਰਤਾਂ ਕਾਰਨ ਕਿਸੇ ਫਾਈਲ 'ਤੇ ਦਸਤਖ਼ਤ ਨਹੀਂ ਕੀਤੇ। ਹੁਣ ਨਵੀਂ ਮੁੱਖ ਮੰਤਰੀ ਆਤਿਸ਼ੀ ਦੀ ਨਿਯੁਕਤੀ ਤੋਂ ਬਾਅਦ ਮੇਅਰ ਦੀ ਚੋਣ ਹੋਣ ਦੀ ਸੰਭਾਵਨਾ ਵਧ ਗਈ ਹੈ। ਉਨ੍ਹਾਂ ਦੇ ਕਾਰਜਕਾਲ ਦੀ ਸ਼ੁਰੂਆਤ ਤੋਂ ਉਮੀਦ ਕੀਤੀ ਜਾ ਰਹੀ ਹੈ ਕਿ ਚੋਣਾਂ ਜਲਦੀ ਆਯੋਜਿਤ ਕੀਤੀਆਂ ਜਾਣਗੀਆਂ ਅਤੇ ਸਥਾਨਕ ਪ੍ਰਸ਼ਾਸਨ ਵਿੱਚ ਸਰਗਰਮੀ ਆਵੇਗੀ।
ਇਹ ਵੀ ਪੜ੍ਹੋ - ਹੁਣ ਘਰ ਬੈਠੇ ਆਸਾਨੀ ਨਾਲ ਬਣੇਗਾ ਰਾਸ਼ਨ ਕਾਰਡ, ਇਸ ਐਪ ਰਾਹੀਂ ਕਰੋ ਅਪਲਾਈ
ਮੇਅਰ ਚੋਣ ਦੀ ਸਥਿਤੀ
25 ਅਪ੍ਰੈਲ ਨੂੰ ਦਿੱਲੀ ਦੇ ਉਪ ਰਾਜਪਾਲ ਵੀਕੇ ਸਕਸੈਨਾ ਨੇ ਮੁੱਖ ਮੰਤਰੀ ਨਾਲ ਚਰਚਾ ਕੀਤੇ ਬਿਨਾਂ ਮੇਅਰ ਚੋਣਾਂ ਲਈ ਪ੍ਰੀਜ਼ਾਈਡਿੰਗ ਅਫ਼ਸਰ ਨਿਯੁਕਤ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਇਸ ਕਾਰਨ 26 ਅਪਰੈਲ ਨੂੰ ਹੋਣ ਵਾਲੀ ਮੇਅਰ ਚੋਣ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤੀ ਗਈ। MCD ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਮੇਅਰ ਚੋਣ ਲਈ ਨਾਮਜ਼ਦਗੀ ਪ੍ਰਕਿਰਿਆ ਪਹਿਲਾਂ ਹੀ ਪੂਰੀ ਹੋ ਚੁੱਕੀ ਹੈ। ਹਾਲਾਂਕਿ ਲੋਕ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਕਾਰਨ ਚੋਣਾਂ ਨਹੀਂ ਹੋ ਸਕੀਆਂ। ਨਵੇਂ ਮੁੱਖ ਮੰਤਰੀ ਆਤਿਸ਼ੀ ਦੇ ਆਉਣ ਤੋਂ ਬਾਅਦ ਹੁਣ ਇਹ ਸਥਿਤੀ ਬਦਲ ਸਕਦੀ ਹੈ।
ਇਹ ਵੀ ਪੜ੍ਹੋ - ਸਰਕਾਰੀ ਮੁਲਾਜ਼ਮਾਂ ਲਈ ਜਾਰੀ ਹੋਇਆ ਸਖ਼ਤ ਫਰਮਾਨ, ਦੋ ਤੋਂ ਵੱਧ ਬੱਚੇ ਹੋਣ 'ਤੇ ਨਹੀਂ ਮਿਲੇਗੀ ਤਰੱਕੀ
ਨਾਮਾਂਕਣ ਦੀ ਜਾਣਕਾਰੀ
ਅਪ੍ਰੈਲ ਵਿੱਚ ਮੇਅਰ ਦੇ ਅਹੁਦੇ ਲਈ 5 ਨਾਮਜ਼ਦਗੀਆਂ ਹੋਈਆਂ ਸਨ। ਇਨ੍ਹਾਂ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਮਹੇਸ਼ ਕੁਮਾਰ ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਕ੍ਰਿਸ਼ਨ ਲਾਲ ਦੇ ਨਾਂ ਸ਼ਾਮਲ ਹਨ। ਇਹ ਨਾਮਜ਼ਦਗੀਆਂ ਅਜੇ ਵੀ ਵੈਧ ਹਨ। ਇਸ ਤੋਂ ਇਲਾਵਾ ਡਿਪਟੀ ਮੇਅਰ ਦੇ ਅਹੁਦੇ ਲਈ ਵੀ 3 ਨਾਮਜ਼ਦਗੀਆਂ ਆਈਆਂ ਸਨ, ਜੋ ਅਜੇ ਤੱਕ ਜਾਇਜ਼ ਹਨ। ਇਸ ਲਈ ਹੁਣ ਨਵੇਂ ਸਿਰੇ ਤੋਂ ਨਾਮਜ਼ਦਗੀ ਦੀ ਲੋੜ ਨਹੀਂ ਪਵੇਗੀ।
ਪ੍ਰੀਜ਼ਾਈਡਿੰਗ ਅਫ਼ਸਰ ਦੀ ਨਿਯੁਕਤੀ ਦੀ ਪ੍ਰਕਿਰਿਆ
ਦਿੱਲੀ ਨਗਰ ਨਿਗਮ (ਐੱਮਸੀਡੀ) ਦੀ ਮੇਅਰ ਚੋਣ ਲਈ ਪ੍ਰੀਜ਼ਾਈਡਿੰਗ ਅਫ਼ਸਰ ਦੀ ਨਿਯੁਕਤੀ ਦੀ ਫਾਈਲ ਦਿੱਲੀ ਦੇ ਮੁੱਖ ਮੰਤਰੀ ਰਾਹੀਂ ਉਪ ਰਾਜਪਾਲ ਨੂੰ ਭੇਜੀ ਜਾਂਦੀ ਹੈ। ਮੁੱਖ ਮੰਤਰੀ ਨੇ ਅਜਿਹੇ ਕੌਂਸਲਰ ਦਾ ਨਾਂ ਸੁਝਾਇਆ ਜੋ ਚੋਣਾਂ ਵਿੱਚ ਉਮੀਦਵਾਰ ਨਹੀਂ ਹੈ। ਇਸ ਤੋਂ ਬਾਅਦ ਉਪ ਰਾਜਪਾਲ ਇਸ ਦੀ ਇਜਾਜ਼ਤ ਦਿੰਦੇ ਹਨ। ਇਸ ਤਰ੍ਹਾਂ ਆਤਿਸ਼ੀ ਦੀ ਨਿਯੁਕਤੀ ਨਾਲ ਮੇਅਰ ਚੋਣਾਂ ਦੇ ਰਾਹ ਵਿਚ ਆ ਰਹੀਆਂ ਰੁਕਾਵਟਾਂ ਖ਼ਤਮ ਹੋਣ ਦੀ ਸੰਭਾਵਨਾ ਹੈ।
ਇਹ ਵੀ ਪੜ੍ਹੋ - ਸੁੱਖਣਾ ਪੂਰੀ ਹੋਣ 'ਤੇ ਕਿਸਾਨ ਨੇ ਨੋਟਾਂ ਨਾਲ ਤੋਲਿਆ ਆਪਣਾ ਪੁੱਤ, ਮੰਦਰ ਨੂੰ ਦਾਨ ਕਰ ਦਿੱਤੇ ਸਾਰੇ ਪੈਸੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8