ਜਬਰ ਜ਼ਿਨਾਹ ਦੀ ਸ਼ਿਕਾਰ 16 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, 60 ਸਾਲਾ ਵਿਅਕਤੀ ਨੇ ਕੀਤੀ ਸੀ ਦਰਿੰਦਗੀ

Thursday, Nov 05, 2020 - 10:18 AM (IST)

ਜਬਰ ਜ਼ਿਨਾਹ ਦੀ ਸ਼ਿਕਾਰ 16 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, 60 ਸਾਲਾ ਵਿਅਕਤੀ ਨੇ ਕੀਤੀ ਸੀ ਦਰਿੰਦਗੀ

ਨਵੀਂ ਦਿੱਲੀ- ਉੱਤਰੀ ਦਿੱਲੀ 'ਚ 16 ਸਾਲਾ ਨਾਬਾਲਗ ਬਲਾਤਕਾਰ ਪੀੜਤਾ ਨੇ ਆਪਣੇ ਘਰ ਦੀ ਛੱਤ 'ਤੇ ਇਕ ਬੱਚੇ ਨੂੰ ਜਨਮ ਦਿੱਤਾ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਪੁਲਸ ਨੂੰ 31 ਅਕਤੂਬਰ ਨੂੰ ਪੀ.ਆਰ.ਆਰ. ਕਾਲ ਮਿਲੀ ਸੀ। ਫੋਨ ਕਰਨ ਵਾਲੇ ਨੇ ਉਨ੍ਹਾਂ ਨੂੰ ਇਕ ਨਵਜਾਤ ਬੱਚੇ ਬਾਰੇ ਜਾਣਕਾਰੀ ਦਿੱਤੀ। ਪੁਲਸ ਨੇ ਦੱਸਿਆ ਕਿ ਉਨ੍ਹਾਂ ਨੇ ਉੱਤਰੀ ਦਿੱਲੀ ਤੋਂ ਕੱਪੜੇ 'ਚ ਲਿਪਟੇ ਸ਼ਿਸ਼ੂ ਨੂੰ ਬਰਾਮਦ ਕੀਤਾ ਪਰ ਉਸ ਬਾਰੇ ਹੋਰ ਕੋਈ ਜਾਣਕਾਰੀ ਨਹੀਂ ਮਿਲੀ। ਬਾਅਦ 'ਚ ਪੁਲਸ ਨੇ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੇਖੇ। ਇਕ ਸੀਨੀਅਰ ਅਧਿਕਾਰੀ ਨੇ ਕਿਹਾ,''ਸਾਨੂੰ ਸ਼ਨੀਵਾਰ ਦੀ ਰਾਤ ਸ਼ਿਸ਼ੂ ਬਾਰੇ ਜਾਣਕਾਰੀ ਮਿਲੀ। ਪੁਲਸ ਮੌਕੇ 'ਤੇ ਪਹੁੰਚੀ ਅਤੇ ਬੱਚੀ ਨੂੰ ਹਸਪਤਾਲ ਲੈ ਕੇ ਗਈ। ਜਦੋਂ ਅਸੀਂ ਇਲਾਕੇ ਦੇ ਸੀ.ਸੀ.ਟੀ.ਵੀ. ਫੁਟੇਜ ਦੇਖੇ ਤਾਂ ਸ਼ਿਸ਼ੂ ਨੂੰ ਇਕ ਕੁੜੀ ਨਾਲ ਦੇਖਿਆ ਗਿਆ।''

ਇਹ ਵੀ ਪੜ੍ਹੋ : 'ਬਾਬਾ ਕਾ ਢਾਬਾ' ਦੇ ਮਾਲਕ 'ਤੇ ਮਾਣਹਾਨੀ ਦਾ ਦੋਸ਼, ਯੂਟਿਊਬਰ ਵਲੋਂ 3.78 ਲੱਖ ਰੁਪਏ ਦੇਣ ਦਾ ਦਾਅਵਾ

ਉਨ੍ਹਾਂ ਨੇ ਕਿਹਾ ਕਿ ਪੁਲਸ ਨੇ ਉਸ ਕੁੜੀ ਦਾ ਪਤਾ ਲਗਾਇਆ ਜਿਸ ਨੇ ਦੱਸਿਆ ਕਿ ਕਰੀਬ 8 ਤੋਂ 9 ਮਹੀਨੇ ਪਹਿਲਾਂ ਉਸ ਨਾਲ 60 ਸਾਲਾ ਇਕ ਵਿਅਕਤੀ ਨੇ ਜਬਰ ਜ਼ਿਨਾਹ ਕੀਤਾ ਸੀ ਅਤੇ ਡਰ ਦੇ ਮਾਰੇ ਉਸ ਨੇ ਆਪਣੀ ਮਾਂ ਨੂੰ ਇਸ ਬਾਰੇ ਨਹੀਂ ਦੱਸਿਆ। ਅਧਿਕਾਰੀ ਨੇ ਕਿਹਾ ਕਿ ਉਸ ਨੇ ਸ਼ਿਸ਼ੂ ਨੂੰ ਕੱਪੜੇ 'ਚ ਢੱਕ ਦਿੱਤਾ ਅਤੇ ਬੱਚੀ ਨੂੰ ਆਪਣੇ ਘਰੋਂ ਦੂਰ ਇਕ ਦੁਕਾਨ ਕੋਲ ਰੱਖ ਕੇ ਮੌਕੇ 'ਤੇ ਰਵਾਨਾ ਹੋ ਗਈ। ਪੁਲਸ ਨੇ ਕਿਹਾ ਕਿ ਜਬਰ ਜ਼ਿਨਾਹ ਦੀਆਂ ਵੱਖ-ਵੱਖ ਧਾਰਾਵਾਂ ਅਤੇ ਯੌਨ ਅਪਰਾਧਾਂ ਤੋਂ ਬੱਚਿਆਂ ਦੀ ਸੁਰੱਖਿਆ (ਪਾਕਸੋ) ਐਕਟ ਦੇ ਅਧੀਨ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਦੋਸ਼ੀ ਵਿਅਕਤੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਦੋਸ਼ੀ ਵਿਅਕਤੀ ਦੁਕਾਨਦਾਰ ਹੈ। ਉਨ੍ਹਾਂ ਨੇ ਕਿਹਾ ਕਿ ਕੁੜੀ ਆਪਣੀ ਮਾਂ ਨਾਲ ਰਹਿੰਦੀ ਹੈ, ਜੋ ਘਰੇਲੂ ਸਹਾਇਕ ਦਾ ਕੰਮ ਕਰਦੀ ਹੈ। ਦੋਸ਼ੀ ਨੇ 9 ਮਹੀਨੇ ਪਹਿਲਾਂ ਉਸ ਨਾਲ ਜਬਰ ਜ਼ਿਨਾਹ ਕੀਤਾ ਸੀ।

ਇਹ ਵੀ ਪੜ੍ਹੋ : US 'ਚ ਭਾਰਤੀ ਸ਼ਖਸ ਦਾ ਕਤਲ, ਬੇਸੁੱਧ ਪਤਨੀ ਬੋਲੀ- 'ਪਤੀ ਦਾ ਆਖ਼ਰੀ ਵਾਰ ਮੂੰਹ ਵਿਖਾ ਦਿਓ'


author

DIsha

Content Editor

Related News