ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ: ਅਕਤੂਬਰ ਤੋਂ ਟਰੱਕਾਂ ਦੀ ਆਵਾਜਾਈ 'ਤੇ ਲਾਈ ਪਾਬੰਦੀ, ਜਾਣੋ ਵਜ੍ਹਾ

06/24/2022 9:43:48 AM

ਨਵੀਂ ਦਿੱਲੀ - ਵਾਹਨਾਂ ਦੇ ਪ੍ਰਦੂਸ਼ਣ ’ਤੇ ਰੋਕ ਲਗਾਉਣ ਲਈ ਦਿੱਲੀ ਸਰਕਾਰ ਇਕ ਅਹਿਮ ਕਦਮ ਚੁੱਕਿਆ ਹੈ। ਦਿੱਲੀ ਸਰਕਾਰ ਨੇ ਵਾਹਨਾਂ ਦੇ ਪ੍ਰਦੂਸ਼ਣ ਨੂੰ ਰੋਕਣ ਲਈ ਨਵੰਬਰ ਤੋਂ ਫਰਵਰੀ ਤੱਕ ਰਾਸ਼ਟਰੀ ਰਾਜਧਾਨੀ ਵਿੱਚ ਮੱਧਮ ਅਤੇ ਭਾਰੀ ਮਾਲ ਵਾਹਨਾਂ ਦੇ ਦਾਖਲੇ 'ਤੇ ਪਾਬੰਦੀ ਲਗਾਉਣ ਦੇ ਆਦੇਸ਼ ਜਾਰੀ ਕੀਤ ਹਨ। ਇਕ ਅਧਿਕਾਰੀ ਅਨੁਸਾਰ ਅਜਿਹੇ ਵਾਹਨਾਂ ਦੇ ਦਾਖਲੇ 'ਤੇ 1 ਨਵੰਬਰ, 2022 ਤੋਂ 28 ਫਰਵਰੀ, 2023 ਤੱਕ ਪਾਬੰਦੀ ਰਹੇਗੀ, ਕਿਉਂਕਿ ਵਾਹਨਾਂ ਦੇ ਪ੍ਰਦੂਸ਼ਣ ਕਾਰਨ ਸਰਦੀਆਂ ਦੇ ਮਹੀਨਿਆਂ ਦੌਰਾਨ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਜਾਂਦੀ ਹੈ।

ਪੜ੍ਹੋ ਇਹ ਵੀ ਖ਼ਬਰ:  ਦੁਖਦ ਖ਼ਬਰ: 3 ਦਿਨ ਤੋਂ ਲਾਪਤਾ ਅਜਨਾਲਾ ਦੇ ਨੌਜਵਾਨ ਦੀ ਮਿਲੀ ਲਾਸ਼, ਘਰ ’ਚ ਪਿਆ ਚੀਕ ਚਿਹਾੜਾ

15 ਜੂਨ ਨੂੰ ਦਿੱਲੀ ਸਰਕਾਰ ਨੇ ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਗੁਆਂਢੀ ਰਾਜਾਂ ਨੂੰ ਪੱਤਰ ਲਿਖ ਕੇ ਰਾਸ਼ਟਰੀ ਰਾਜਧਾਨੀ ਵਿੱਚ ਹਵਾ ਪ੍ਰਦੂਸ਼ਣ ਨੂੰ ਕੰਟਰੋਲ ਕਰਨ ਵਿੱਚ ਮਦਦ ਲਈ 1 ਅਕਤੂਬਰ ਤੋਂ ਸਿਰਫ਼ BS-VI ਬੱਸਾਂ ਨੂੰ ਚੱਲਣ ਦੀ ਇਜਾਜ਼ਤ ਦੇਣ ਦੀ ਅਪੀਲ ਕੀਤੀ। ਅਧਿਕਾਰੀਆਂ ਨੇ ਕਿਹਾ ਕਿ ਇਹ ਬੇਨਤੀ ਸ਼ਹਿਰ ਵਿੱਚ ਵਾਹਨਾਂ ਨਾਲ ਹੋਣ ਵਾਲੇ ਪ੍ਰਦੂਸ਼ਣ ਦੀ ਸਮੱਸਿਆ ਨੂੰ ਘੱਟ ਕਰਨ ਲਈ ਕੀਤੀ ਗਈ ਸੀ, ਕਿਉਂਕਿ ਹਰਿਆਣਾ ਤੋਂ ਆਉਣ ਵਾਲੇ ਵਾਹਨ ਪ੍ਰਦੂਸ਼ਣ ਵਧਾਉਣ ਵਿੱਚ ਆਪਣਾ ਯੋਗਦਾਨ ਪਾ ਰਹੇ ਹਨ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਪਬਜੀ ਗੇਮ ’ਚੋਂ ਹਾਰਨ ’ਤੇ 17 ਸਾਲਾ ਮੁੰਡੇ ਨੇ ਕੀਤੀ ਖ਼ੁਦਕੁਸ਼ੀ, ਮਾਪਿਆਂ ਦਾ ਸੀ ਇਕਲੌਤਾ ਪੁੱਤਰ

ਰਾਸ਼ਟਰੀ ਰਾਜਧਾਨੀ ਵਿੱਚ ਅਕਤੂਬਰ ਤੋਂ ਬਾਅਦ ਸਰਦੀਆਂ ਦੇ ਮਹੀਨਿਆਂ ਵਿੱਚ ਪ੍ਰਦੂਸ਼ਣ ਦੇ ਉੱਚ ਪੱਧਰ ਦੇਖੇ ਗਏ ਹਨ, ਜਿਸ ਲਈ ਪਰਾਲੀ ਸਾੜਨ ਅਤੇ ਵਾਹਨਾਂ ਦੇ ਨਿਕਾਸ ਸਮੇਤ ਕਈ ਕਾਰਕਾਂ ਜ਼ਿੰਮੇਵਾਰ ਹਨ। 

ਨੋਟ - ਇਸ ਖ਼ਬਰ ਸਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਜਵਾਬ


rajwinder kaur

Content Editor

Related News