ਪ੍ਰਦੂਸ਼ਣ 'ਤੇ ਦਿੱਲੀ ਸਰਕਾਰ ਦਾ ਵੱਡਾ ਫ਼ੈਸਲਾ, ਕੱਲ੍ਹ ਤੋਂ ਪ੍ਰਾਇਮਰੀ ਸਕੂਲ ਬੰਦ
Friday, Nov 04, 2022 - 11:32 AM (IST)
ਨਵੀਂ ਦਿੱਲੀ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰਦੂਸ਼ਣ ਦੇ ਮੁੱਦੇ 'ਤੇ ਅੱਜ ਯਾਨੀ ਸ਼ੁੱਕਰਵਾਰ ਨੂੰ ਪ੍ਰੈੱਸ ਕਾਨਫਰੰਸ ਕੀਤੀ। ਇਸ ਦੌਰਾਨ ਭਗਵੰਤ ਮਾਨ ਨੇ ਕਿਹਾ ਕਿ ਪ੍ਰਦੂਸ਼ਣ ਪੂਰੇ ਉੱਤਰ ਭਾਰਤ ਦੀ ਸਮੱਸਿਆ ਹੈ। ਪਰਾਲੀ ਲਈ ਕਿਸਾਨ ਜ਼ਿੰਮੇਵਾਰ ਨਹੀਂ ਹਨ, ਪੰਜਾਬ ਦੀ ਪਰਾਲੀ ਲਈ ਅਸੀਂ ਜ਼ਿੰਮੇਵਾਰ ਹਾਂ। ਅਗਲੇ ਸਾਲ ਨਵੰਬਰ ਤੱਕ ਪਰਾਲੀ ਦਾ ਹੱਲ ਕੱਢਿਆ ਜਾਵੇਗਾ। ਪੰਚਾਇਤਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। ਕਿਸਾਨਾਂ 'ਤੇ ਪਰਚੇ ਦਰਜ ਕਰਨਾ ਕੋਈ ਹੱਲ ਨਹੀਂ ਹੈ। ਝੋਨੇ ਦੀ ਥਾਂ ਹੋਰ ਫ਼ਸਲਾਂ ਲਈ ਕਿਸਾਨਾਂ ਨੂੰ ਉਤਸ਼ਾਹਤ ਕੀਤਾ ਜਾਵੇਗਾ। ਪੰਜਾਬ ਦੇ ਖੇਤਾਂ 'ਚ ਪਰਾਲੀ ਨੂੰ ਦਬਾਉਣ ਲਈ 1.20 ਲੱਖ ਮਸ਼ੀਨਾਂ ਤਾਇਨਾਤ, ਗ੍ਰਾਮ ਪੰਚਾਇਤਾਂ ਨੇ ਪਰਾਲੀ ਨਹੀਂ ਸਾੜਨ ਦੇ ਸੰਬੰਧ 'ਚ ਪ੍ਰਸਤਾਵ ਪਾਸ ਕੀਤਾ ਹੈ।
ਇਹ ਵੀ ਪੜ੍ਹੋ : MCD ਚੋਣਾਂ ਦੀਆਂ ਤਾਰੀਖ਼ਾਂ ਦਾ ਐਲਾਨ, 4 ਦਸੰਬਰ ਨੂੰ ਹੋਵੇਗੀ ਵੋਟਿੰਗ
ਉੱਥੇ ਹੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉੱਤਰ ਭਾਰਤ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਕੇਂਦਰ ਨੂੰ ਵਿਸ਼ੇਸ਼ ਕਦਮ ਉਠਾਉਣ ਦੀ ਜ਼ਰੂਰਤ ਹੈ। ਇਕ-ਦੂਜੇ 'ਤੇ ਦੋਸ਼ ਲਗਾਉਣ ਅਤੇ ਰਾਜਨੀਤੀ ਕਰਨ ਦਾ ਸਮਾਂ ਨਹੀਂ ਹੈ। ਦਿੱਲੀ 'ਚ ਪ੍ਰਾਇਮਰੀ ਸਕੂਲ ਕੱਲ ਤੋਂ ਯਾਨੀ ਸ਼ਨੀਵਾਰ ਤੋਂ ਬੰਦ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਓਡ-ਈਵਨ ਲਗਾਉਣ 'ਤੇ ਵਿਚਾਰ ਕੀਤਾ ਜਾ ਰਿਹਾ ਹੈ। 5ਵੀਂ ਜਮਾਤ ਤੋਂ ਉੱਪਰ ਦੇ ਬੱਚਿਆਂ ਲਈ ਆਊਟਡੋਰ ਐਕਟੀਵਿਟੀਜ਼ ਬੰਦ ਕਰ ਦਿੱਤੀਆਂ ਗਈਆਂ ਹਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ