ਝੁੱਗੀ-ਝੌਂਪੜੀ ਵਾਲਿਆਂ ਨੂੰ ਦਿੱਲੀ ਸਰਕਾਰ ਨੇ 50,000 ਫਲੈਟਾਂ ''ਚ ਤਬਦੀਲ ਕਰਨ ਦੀ ਬਣਾਈ ਯੋਜਨਾ

Saturday, Aug 02, 2025 - 12:30 PM (IST)

ਝੁੱਗੀ-ਝੌਂਪੜੀ ਵਾਲਿਆਂ ਨੂੰ ਦਿੱਲੀ ਸਰਕਾਰ ਨੇ 50,000 ਫਲੈਟਾਂ ''ਚ ਤਬਦੀਲ ਕਰਨ ਦੀ ਬਣਾਈ ਯੋਜਨਾ

ਨਵੀਂ ਦਿੱਲੀ : ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਸ਼ਨੀਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਝੁੱਗੀ-ਝੌਂਪੜੀ ਵਿਚ ਰਹਿਣ ਵਾਲੀਆਂ ਨੂੰ ਉਹਨਾਂ 50,000 ਫਲੈਟਾਂ ਵਿੱਚ ਤਬਦੀਲ ਕਰਨ ਦੀ ਯੋਜਨਾ ਤਿਆਰ ਕੀਤੀ, ਜੋ ਪਿਛਲੇ ਸਾਲ ਬਣਾਏ ਗਏ ਸਨ ਪਰ ਕਦੇ ਕਿਸੇ ਨੂੰ ਅਲਾਟ ਨਹੀਂ ਕੀਤੇ ਗਏ ਸਨ। ਗੁਪਤਾ ਨੇ 2011 ਦੇ ਆਸਪਾਸ ਉੱਤਰ-ਪੱਛਮੀ ਦਿੱਲੀ ਦੇ ਸੁਲਤਾਨਪੁਰੀ ਵਿੱਚ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਲਈ ਬਣਾਏ ਗਏ ਸਰਕਾਰੀ ਫਲੈਟਾਂ ਦਾ ਨਿਰੀਖਣ ਕੀਤਾ। 

ਪੜ੍ਹੋ ਇਹ ਵੀ - ਕਿਸਾਨਾਂ ਲਈ ਵੱਡੀ ਖ਼ਬਰ : ਅੱਜ ਖਾਤਿਆਂ 'ਚ ਆਉਣਗੇ 20ਵੀਂ ਕਿਸ਼ਤ ਦੇ 2-2 ਹਜ਼ਾਰ ਰੁਪਏ

ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ, "ਅਸੀਂ ਹਜ਼ਾਰਾਂ ਪੁਰਾਣੇ ਫਲੈਟਾਂ ਦੀ ਸਹੀ ਮੁਰੰਮਤ ਅਤੇ ਉੱਥੇ ਸਾਰੀਆਂ ਸਹੂਲਤਾਂ ਪ੍ਰਦਾਨ ਕਰਨ ਤੋਂ ਬਾਅਦ ਇਨ੍ਹਾਂ ਫਲੈਟਾਂ ਦੇ ਦੋ ਕਿਲੋਮੀਟਰ ਦੇ ਅੰਦਰ ਰਹਿਣ ਵਾਲੇ ਝੁੱਗੀਆਂ-ਝੌਂਪੜੀਆਂ ਵਾਲਿਆਂ ਨੂੰ ਇੱਥੇ ਤਬਦੀਲ ਕਰਨ ਦੀ ਯੋਜਨਾ ਬਣਾਈ ਹੈ।" ਗੁਪਤਾ ਨੇ ਪਿਛਲੀ ਦਿੱਲੀ ਸਰਕਾਰ ਦੀ ਆਲੋਚਨਾ ਕਰਦੇ ਹੋਏ ਕਿਹਾ ਕਿ ਉਹ ਪਿਛਲੇ ਸਾਲਾਂ ਵਿੱਚ ਬਣੇ 50,000 ਫਲੈਟ ਅਲਾਟ ਕਰਨ ਵਿੱਚ ਅਸਫਲ ਰਹੀ, ਜਿਸ ਕਾਰਨ ਉਨ੍ਹਾਂ ਦੀ ਹਾਲਤ ਖਸਤਾ ਹੋ ਗਈ ਹੈ।

ਪੜ੍ਹੋ ਇਹ ਵੀ -  2, 3, 4, 5, 6, 7 ਅਗਸਤ ਨੂੰ ਇਨ੍ਹਾਂ ਥਾਵਾਂ 'ਤੇ ਪਵੇਗਾ ਭਾਰੀ ਮੀਂਹ, ਘਰੋਂ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਇਹ ਖ਼ਬਰ 

ਉਨ੍ਹਾਂ ਕਿਹਾ, "ਨਾ ਤਾਂ ਕਾਂਗਰਸ ਅਤੇ ਨਾ ਹੀ ਆਮ ਆਦਮੀ ਪਾਰਟੀ (ਆਪ) ਨੇ ਇਹ ਫਲੈਟ ਗਰੀਬਾਂ ਨੂੰ ਦਿੱਤੇ। ਪਰ ਹੁਣ ਸਾਡੀ ਸਰਕਾਰ ਇਹ ਯਕੀਨੀ ਬਣਾਏਗੀ ਕਿ ਮੁਰੰਮਤ ਤੋਂ ਬਾਅਦ ਇਹ ਫਲੈਟ ਝੁੱਗੀ-ਝੌਂਪੜੀ ਵਾਲਿਆਂ ਨੂੰ ਅਲਾਟ ਕੀਤੇ ਜਾਣ। ਜੇਕਰ ਪੁਰਾਣੇ ਫਲੈਟਾਂ ਦੀ ਮੁਰੰਮਤ ਨਹੀਂ ਹੋ ਸਕਦੀ, ਤਾਂ ਅਸੀਂ ਲੋੜ ਪੈਣ 'ਤੇ ਇਨ੍ਹਾਂ ਫਲੈਟਾਂ ਨੂੰ ਢਾਹ ਦੇਵਾਂਗੇ ਅਤੇ ਉਨ੍ਹਾਂ ਨੂੰ ਨਵੇਂ ਘਰ ਪ੍ਰਦਾਨ ਕਰਾਂਗੇ।"

ਪੜ੍ਹੋ ਇਹ ਵੀ - ਸ਼ਰਾਬ ਦੇ ਸ਼ੌਕੀਨਾਂ ਲਈ ਜ਼ਰੂਰੀ ਖ਼ਬਰ! ਟਰੇਨ 'ਚ ਸਫ਼ਰ ਦੌਰਾਨ ਕਦੇ ਨਾ ਕਰਿਓ ਇਹ ਗਲਤੀ

ਮੁੱਖ ਮੰਤਰੀ ਨੇ ਸ਼ੁੱਕਰਵਾਰ ਨੂੰ ਕਿਹਾ ਸੀ ਕਿ ਦਿੱਲੀ ਵਿੱਚ ਕੋਈ ਵੀ ਝੁੱਗੀ-ਝੌਂਪੜੀ ਨਹੀਂ ਢਾਹੀ ਜਾਵੇਗੀ ਅਤੇ ਉਨ੍ਹਾਂ ਦੀ ਸਰਕਾਰ ਝੁੱਗੀ-ਝੌਂਪੜੀ ਵਾਲਿਆਂ ਦੇ ਹੱਕਾਂ ਦੀ ਰਾਖੀ ਲਈ ਨੀਤੀ ਬਦਲਣ ਜਾਂ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਨਹੀਂ ਝਿਜਕੇਗੀ। ਉਨ੍ਹਾਂ ਨੇ ਵੱਖ-ਵੱਖ ਸਰਕਾਰੀ ਵਿਭਾਗਾਂ ਨੂੰ ਇਹ ਵੀ ਨਿਰਦੇਸ਼ ਦਿੱਤੇ ਹਨ ਕਿ ਜਦੋਂ ਤੱਕ ਵਸਨੀਕਾਂ ਨੂੰ ਪਹਿਲਾਂ ਵਿਕਲਪਿਕ ਰਿਹਾਇਸ਼ ਪ੍ਰਦਾਨ ਨਹੀਂ ਕੀਤੀ ਜਾਂਦੀ, ਉਦੋਂ ਤੱਕ ਝੁੱਗੀਆਂ-ਝੌਂਪੜੀਆਂ ਢਾਹੁਣ ਦਾ ਕੰਮ ਨਾ ਕੀਤਾ ਜਾਵੇ।

ਪੜ੍ਹੋ ਇਹ ਵੀ - ਤੰਦੂਰੀ ਰੋਟੀਆਂ ਖਾਣ ਦੇ ਸ਼ੌਕੀਨ ਲੋਕ ਦੇਖ ਲੈਣ ਇਹ 'ਵੀਡੀਓ', ਆਉਣਗੀਆਂ ਉਲਟੀਆਂ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

rajwinder kaur

Content Editor

Related News