ਦਿੱਲੀ ਸਰਕਾਰ ਨੇ ਕੋਰੋਨਾ ਨਾਲ ਮੁਕਾਬਲਾ ਕਰਨ ਲਈ NGO ਅਤੇ ਹੋਰ ਸੰਗਠਨਾਂ ਤੋਂ ਮੰਗੀ ਮਦਦ

06/19/2020 6:14:09 PM

ਨਵੀਂ ਦਿੱਲੀ- ਦਿੱਲੀ ਸਰਕਾਰ ਸ਼ਹਿਰ 'ਚ ਕੋਵਿਡ-19 ਦੇ ਮਾਮਲਿਆਂ 'ਚ ਵਾਧੇ ਨੂੰ ਦੇਖਦੇ ਹੋਏ ਸ਼ੱਕੀ ਲੋਕਾਂ ਦੇ ਸਰਵੇਖਣ ਅਤੇ ਏਕਾਂਤਵਾਸ ਮਾਮਲਿਆਂ ਦੀ ਨਿਗਰਾਨੀ ਅਤੇ ਪ੍ਰਬੰਧਨ ਲਈ ਗੈਰ-ਸਰਕਾਰੀ ਸੰਗਠਨਾਂ, ਨਾਗਰਿਕ ਸੰਗਠਨਾਂ, ਐੱਨ.ਸੀ.ਸੀ. ਅਤੇ ਐੱਨ.ਐੱਸ.ਐੱਸ. ਕੈਡੇਟਾਂ ਦੀ ਮਦਦ ਲਵੇਗੀ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਗੈਰ-ਸਰਕਾਰੀ ਸੰਗਠਨਾਂ (ਐੱਨ.ਜੀ.ਓ.) ਅਤੇ ਲੋਕਾਂ ਤੋਂ ਵੱਡੀ ਗਿਣਤੀ 'ਚ ਕੋਵਿਡ-19 ਵਿਰੁੱਧ ਲੜਾਈ 'ਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਕਿਹਾ,''ਦਿੱਲੀ ਸਰਕਾਰ ਕੋਰੋਨਾ ਨਾਲ ਲੜੇਗੀ। ਮੈਂ ਸਾਰੇ ਐੱਨ.ਜੀ.ਓ. ਅਤੇ ਲੋਕਾਂ ਨੂੰ ਵੱਡੇ ਪੈਮਾਨੇ 'ਤੇ ਇਸ ਕੋਸ਼ਿਸ਼ 'ਚ ਸ਼ਾਮਲ ਹੋਣ ਦੀ ਅਪੀਲ ਕਰਦਾ ਹਾਂ।''

ਦਿੱਲੀ ਦੇ ਮੁੱਖ ਸਕੱਤਰ ਵਿਜੇ ਦੇਵ ਨੇ ਵੀਰਵਾਰ ਨੂੰ ਜਾਰੀ ਇਕ ਆਦੇਸ਼ 'ਚ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਦੀ ਮਦਦ ਲਈ ਗੈਰ-ਸਰਕਾਰੀ ਸੰਗਠਨਾਂ, ਨਾਗਰਿਕ ਸੰਗਠਨਾਂ ਅਤੇ ਸਵੈ-ਸੇਵੀਆਂ ਦੇ ਰਜਿਸਟਰੇਸ਼ਨ ਲਈ ਇਕ ਵੈੱਬ ਪੋਰਟਲ ਵਿਕਸਿਤ ਕੀਤਾ ਜਾਵੇਗਾ। ਸਵੈ-ਸੇਵੀਆਂ ਦੀ ਉਮਰ ਘੱਟੋ-ਘੱਟ 18 ਸਾਲ ਹੋਣੀ ਚਾਹੀਦੀ ਅਤੇ ਸਿਹਤ ਅਤੇ ਕੋਵਿਡ-19 ਤੋਂ ਮੁਕਤ ਹੋਣਾ ਚਾਹੀਦਾ। ਅਧਿਕਾਰੀਆਂ ਨੇ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਇਕ ਦਿਨ ਪਹਿਲਾਂ ਤੱਕ ਕੋਰੋਨਾ ਵਾਇਰਸ ਦੇ ਮਾਮਲਿਆਂ ਦੀ ਗਿਣਤੀ 50 ਹਜ਼ਾਰ ਦੇ ਕਰੀਬ ਪਹੁੰਚ ਗਈ ਸੀ, ਜਦੋਂ ਕਿ ਮ੍ਰਿਤਕਾਂ ਦੀ ਗਿਣਤੀ 1,969 ਹੋ ਗਈ ਸੀ।

DIsha

This news is Content Editor DIsha