ਦਿੱਲੀ ਸਰਕਾਰ ਦੇ ਵਿਭਾਗਾਂ ਨੇ ''ਆਪ'' ਦੀਆਂ ਯੋਜਨਾਵਾਂ ਤੋਂ ਬਣਾਈ ਦੂਰੀ
Thursday, Dec 26, 2024 - 01:22 PM (IST)
ਨਵੀਂ ਦਿੱਲੀ- ਦਿੱਲੀ ਸਰਕਾਰ ਦੇ ਮਹਿਲਾ ਤੇ ਬਾਲ ਵਿਕਾਸ ਵਿਭਾਗ ਅਤੇ ਸਿਹਤ ਵਿਭਾਗ ਨੇ ਬੁੱਧਵਾਰ ਜਨਤਕ ਨੋਟਿਸ ਜਾਰੀ ਕਰ ਕੇ ਸੱਤਾਧਾਰੀ ਆਮ ਆਦਮੀ ਪਾਰਟੀ (ਆਪ) ਵੱਲੋਂ ਔਰਤਾਂ ਨੂੰ 2,100 ਰੁਪਏ ਦੇਣ ਤੇ ਬਜ਼ੁਰਗਾਂ ਨੂੰ ਮੁਫ਼ਤ ਇਲਾਜ ਦੀਆਂ ਯੋਜਨਾਵਾਂ ਤੋਂ ਖੁੱਦ ਨੂੰ ਵੱਖ ਕਰ ਲਿਆ। ਇਸ ਕਾਰਨ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਕ ਨਵਾਂ ਵਿਵਾਦ ਖੜ੍ਹਾ ਹੋ ਗਿਆ ਹੈ।
ਦੋਵਾਂ ਵਿਭਾਗਾਂ ਨੇ ਲੋਕਾਂ ਨੂੰ ਚਿਤਾਵਨੀ ਦਿੱਤੀ ਹੈ ਕਿ ਗੈਰ-ਮੌਜੂਦ ਸਕੀਮਾਂ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਨਾਂ ’ਤੇ ਕਿਸੇ ਨਾਲ ਵੀ ਨਿੱਜੀ ਜਾਣਕਾਰੀ ਸਾਂਝੀ ਨਾ ਕੀਤੀ ਜਾਏ। ਕਿਸੇ ਵੀ ਨਿੱਜੀ ਵਿਅਕਤੀ ਜਾਂ ਸਿਆਸੀ ਪਾਰਟੀ ਵੱਲੋਂ ਅਜਿਹੇ ਫਾਰਮ ਭਰਵਾਉਣੇ ਜਾਂ ਜਾਣਕਾਰੀ ਇਕੱਠੀ ਕਰਨੀ ਧੋਖਾਦੇਹੀ ਹੈ। ਇਹ ਘਟਨਾਚੱਕਰ 'ਆਪ' ਦੇ ਨੇਤਾਵਾਂ ਵੱਲੋਂ ‘ਮੁੱਖ ਮੰਤਰੀ ਮਹਿਲਾ ਸਨਮਾਨ ਯੋਜਨਾ’ ਤੇ ਸੰਜੀਵਨੀ ਯੋਜਨਾ ਲਈ ਲੋਕਾਂ ਦੀ ਰਜਿਸਟ੍ਰੇਸ਼ਨ ਕਰਨ ਦੀ ਕਵਾਇਦ ਸ਼ੁਰੂ ਕਰਨ ਤੋਂ ਕੁਝ ਦਿਨ ਬਾਅਦ ਵਾਪਰਿਆ ਹੈ। ‘ਆਪ’ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਇਸ ’ਤੇ ਨਾਖੁਸ਼ੀ ਪ੍ਰਗਟ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8