ਅਫਰੀਕੀ ਦੇਸ਼ਾਂ ਤੋਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ’ਤੇ ਬੈਠਕ ਕਰੇਗੀ ਦਿੱਲੀ ਸਰਕਾਰ : ਕੇਜਰੀਵਾਲ
Friday, Nov 26, 2021 - 02:31 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਅਫਰੀਕੀ ਦੇਸ਼ਾਂ ਤੋਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ਦੇ ਮੱਦੇਨਜ਼ਰ ਚੁਕੇ ਜਾਣ ਵਾਲੇ ਕਦਮਾਂ ’ਤੇ ਗੱਲਬਾਤ ਲਈ ਦਿੱਲੀ ਆਫ਼ਤ ਪ੍ਰਬੰਧਨ ਅਥਾਰਟੀ (ਡੀ.ਡੀ.ਐੱਮ.ਏ.) ਦੀ ਬੈਠਕ ਬੁਲਾਈ ਹੈ। ਕੇਂਦਰ ਨੇ ਵੀਰਵਾਰ ਨੂੰ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਨੂੰ ਕਿਹਾ ਕਿ ਦੱਖਣੀ ਅਫ਼ਰੀਕਾ, ਹਾਂਗਕਾਂਗ ਅਤੇ ਬੋਤਸਵਾਨਾ ਤੋਂ ਆਉਣ ਵਾਲੇ ਜਾਂ ਇਨ੍ਹਾਂ ਦੇਸ਼ਾਂ ਦੇ ਰਸਤੇ ਆਉਣ ਵਾਲੇ ਸਾਰੇ ਕੌਮਾਂਤਰੀ ਯਾਤਰੀਆਂਦੀ ਸਖ਼ਤ ਜਾਂਚ ਕੀਤੀ ਜਾਵੇਗੀ।
ਇਨ੍ਹਾਂ ਦੇਸ਼ਾਂ ’ਚ ਕੋਰੋਨਾ ਦੇ ਨਵੇਂ ਰੂਪ ਦੇ ਸਾਹਮਣੇ ਆਉਣ ਦੀ ਸੂਚਨਾ ਹੈ, ਜਿਸ ਦਾ ਜਨਤਕ ਸਿਹਤ ’ਤੇ ਗੰਭੀਰ ਅਸਰ ਪੈ ਸਕਦੇ ਹਨ। ਕੇਜਰੀਵਾਲ ਨੇ ਟਵੀਟ ਕੀਤਾ,‘‘ਅਫਰੀਕੀ ਦੇਸ਼ਾਂ ਤੋਂ ਕੋਰੋਨਾ ਦੇ ਨਵੇਂ ਰੂਪ ਦੇ ਖ਼ਤਰੇ ਦੇ ਮੱਦੇਨਜ਼ਰ, ਅਸੀਂ ਮਾਹਿਰਾਂ ਨਾਲ ਸੋਮਵਾਰ ਨੂੰ ਡੀ.ਡੀ.ਐੱਮ.ਏ. ਨਾਲ ਗੱਲਬਾਤ ਕਰਨ ਅਤੇ ਇਹ ਸੁਝਾਅ ਦੇਣ ਲਈ ਕਿਹਾ ਕਿ ਸਾਨੂੰ ਕਿਹੜੇ ਕਦਮ ਚੁੱਕਣੇ ਚਾਹੀਦੇ ਹਨ। ਅਸੀਂ ਤੁਹਾਡੀ ਅਤੇ ਤੁਹਾਡੇ ਪਰਿਵਾਰ ਦੀ ਰੱਖਿਆ ਲਈ ਜ਼ਰੂਰੀ ਸਾਰੇ ਕਦਮ ਚੁੱਕਾਂਗੇ।’’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ