ਨਾਬਾਲਗਾਂ ਨੂੰ ਵਾਹਨ ਚਲਾਉਣ ਤੋਂ ਰੋਕਣ ਲਈ ਸਕੂਲ ਉਨ੍ਹਾਂ ਦੇ ਮਾਪਿਆਂ ਨੂੰ ਕਰਨ ਜਾਗਰੂਕ : ਦਿੱਲੀ ਸਰਕਾਰ

01/05/2021 4:28:38 PM

ਨਵੀਂ ਦਿੱਲੀ- ਦਿੱਲੀ ਸਰਕਾਰ ਨੇ ਰਾਸ਼ਟਰੀ ਰਾਜਧਾਨੀ 'ਚ ਸਾਰੇ ਸਕੂਲਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਨਾਬਾਲਗ ਵਿਦਿਆਰਥੀਆਂ ਦੇ ਵਾਹਨ ਚਲਾਉਣ ਦੇ ਕਾਨੂੰਨ ਦੇ ਕਾਨੂੰਨੀ ਨਤੀਜਿਆਂ ਬਾਰੇ ਉਨ੍ਹਾਂ ਦੇ ਮਾਤਾ-ਪਿਤਾ ਨੂੰ ਜਾਗਰੂਕ ਕਰਨ। ਸਕੂਲਾਂ ਨੂੰ ਇਹ ਯਕੀਨੀ ਕਰਨ ਲਈ ਵੀ ਕਿਹਾ ਗਿਆ ਹੈ ਕਿ ਕਿਸੇ ਵੀ ਨਾਬਾਲਗ ਵਿਦਿਆਰਥੀ ਨੂੰ ਸਕੂਲ ਆਉਣ ਅਤੇ ਉੱਥੋਂ ਘਰ ਜਾਣ ਲਈ ਕੋਈ ਵਾਹਨ ਚਲਾਉਣ ਦੀ ਮਨਜ਼ੂਰੀ ਨਾ ਦਿੱਤੀ ਜਾਵੇ। ਸਿੱਖਿਆ ਡਾਇਰੈਕਟੋਰੇਟ (ਡੀ.ਓ.ਈ.) ਨੇ ਸਕੂਲ ਦੇ ਪ੍ਰਿੰਸੀਪਲ ਨੂੰ ਲਿਖੀ ਇਕ ਚਿੱਠੀ 'ਚ ਕਿਹਾ ਹੈ,''ਵਾਹਨ ਚਲਾਉਂਦੇ ਹੋਏ ਨਾਬਾਲਗਾਂ ਵਲੋਂ ਕੀਤੇ ਜਾਣ ਵਾਲੇ ਅਪਰਾਧ ਦੀਆਂ ਘਟਨਾਵਾਂ 'ਚ ਵਾਧਾ ਹੋ ਰਿਹਾ ਹੈ। ਇਸ ਸੰਦਰਭ 'ਚ, ਵਿਦਿਆਰਥੀਆਂ ਦੇ ਮਾਤਾ-ਪਿਤਾ ਅਤੇ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਮੋਟਰ ਵਾਹਨ (ਸੋਧ) ਐਕਟ 2019 ਦੀ ਧਾਰਾ 199 ਏ (1 ਅਤੇ 2) ਅਤੇ 199 ਬੀ ਵੱਲ ਧਿਆਨ ਦਿਵਾਇਆ ਜਾ ਰਿਹਾ ਹੈ।'' 

ਚਿੱਠੀ 'ਚ ਕਿਹਾ ਗਿਆ ਹੈ ਕਿ ਕਾਨੂੰਨ ਅਨੁਸਾਰ, ਜੇਕਰ ਕੋਈ ਨਾਬਾਲਗ ਅਪਰਾਧ ਕਰਦਾ ਹੈ ਤਾਂ ਮੋਟਰ ਵਾਹਨ ਦੇ ਮਾਲਕ ਨੂੰ ਉਸ ਲਈ ਦੋਸ਼ੀ ਮੰਨਿਆ ਜਾਵੇਗਾ ਅਤੇ ਉਸ ਅਨੁਸਾਰ ਸਜ਼ਾ ਦੇਣ ਲਈ ਕਾਰਵਾਈ ਕੀਤੀ ਜਾਵੇਗੀ। ਚਿੱਠੀ 'ਚ ਕਿਹਾ ਗਿਆ ਹੈ ਕਿ ਇਸ ਪ੍ਰਬੰਧ ਬਾਰੇ ਵਿਦਿਆਰਥੀਆਂ ਅਤੇ ਉਸ ਦੇ ਮਾਤਾ-ਪਿਤਾ ਨੂੰ ਜਾਗਰੂਕ ਕੀਤਾ ਜਾਣਾ ਚਾਹੀਦਾ। ਇਸ 'ਚ ਕਿਹਾ ਗਿਆ ਹੈ ਕਿ ਇਸ ਬਾਰੇ ਜਾਗਰੂਕਤਾ ਫੈਲਾਉਣ ਲਈ ਸਕੂਲ ਪ੍ਰਬੰਧਨ ਕਮੇਟੀ ਮੈਂਬਰਾਂ ਦੀ ਵੀ ਮਦਦ ਲਈ ਜਾ ਸਕਦੀ ਹੈ।

ਨੋਟ : ਇਸ ਖ਼ਬਰ ਬਾਰੇ ਕੁਮੈਂਟ ਬਾਕਸ 'ਚ ਦਿਓ ਆਪਣੀ ਰਾਏ


DIsha

Content Editor

Related News