ਘਰੇਲੂ ਉਡਾਣਾਂ ਲਈ ਦਿੱਲੀ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਜਾਣੋ ਨਿਯਮ

Tuesday, May 26, 2020 - 06:24 PM (IST)

ਘਰੇਲੂ ਉਡਾਣਾਂ ਲਈ ਦਿੱਲੀ ਸਰਕਾਰ ਦੇ ਨਵੇਂ ਦਿਸ਼ਾ-ਨਿਰਦੇਸ਼ ਜਾਰੀ, ਜਾਣੋ ਨਿਯਮ

ਨਵੀਂ ਦਿੱਲੀ — ਕੋਰੋਨਾ ਵਾਇਰਸ ਦੇ ਮੱਦੇਨਜ਼ਰ ਦੇਸ਼ ਭਰ 'ਚ ਲਾਗੂ ਲਾਕਡਾਉਨ ਦੇ ਕਾਰਨ ਦੋ ਮਹੀਨੇ ਤੱਕ ਮੁਲਤਵੀ ਰਹਿਣ ਤੋਂ ਬਾਅਦ ਦੇਸ਼ ਵਿਚ ਘਰੇਲੂ ਯਾਤਰੀ ਉਡਾਣ ਸੇਵਾ ਫਿਰ ਸ਼ੁਰੂ ਹੋ ਗਈ ਹੈ। ਹੁਣ ਦਿੱਲੀ ਸਰਕਾਰ ਨੇ ਵੀ ਹਵਾਈ ਸਫਰ ਕਰਨ ਵਾਲਿਆਂ  ਲਈ ਨਵੀਂਆਂ ਗਾਈਡਲਾਈਨਸ ਜਾਰੀ ਕਰ ਦਿੱਤੀਆਂ ਹਨ। ਜਿਸ ਦੇ ਤਹਿਤ ਘਰੇਲੂ ਉਡਾਣਾਂ, ਟ੍ਰੇਨ ਅਤੇ ਸੂਬੇ ਦੇ ਅੰਦਰ ਬਸ ਯਾਤਰੀਆਂ ਨੂੰ ਆਰੋਗਿਯ ਸੇਤੂ ਐਪ ਡਾਉਨਲੋਡ ਕਰਨ, ਮਾਸਕ ਲਗਾਉਣ ਅਤੇ ਹੈਂਡ ਸੈਨੇਟਾਈਜ਼ਰ ਲੈ ਕੇ ਚਲਣ ਨੂੰ ਕਿਹਾ ਗਿਆ ਹੈ।

PunjabKesari

ਦੋ ਮਹੀਨੇ ਦੇ ਵਕਫੇ ਮਗਰੋਂ ਸੋਮਵਾਰ ਤੋਂ ਘਰੇਲੂ ਉਡਾਣਾਂ ਮੁੜ ਸ਼ੁਰੂ ਹੋਣ ਦੌਰਾਨ ਅਧਿਕਾਰੀਆਂ ਨੇ ਕਿਹਾ ਕਿ ਅਜਿਹੀਆਂ ਉਡਾਣਾਂ ਨਾਲ ਦਿੱਲੀ ਆਉਣ ਵਾਲੇ ਯਾਤਰੀਆਂ 'ਚ ਲੱਛਣ ਨਾ ਮਿਲਣ 'ਤੇ ਉਨ੍ਹਾਂ ਨੂੰ ਸਰਕਾਰੀ ਜਾਂ ਭੁਗਤਾਨ ਵਾਲੇ ਆਈਸੋਲੇਟ ਕੇਂਦਰਾਂ ਵਿਚ ਨਹੀਂ ਰੱਖਿਆ ਜਾਵੇਗਾ। ਆਪਣੇ ਆਦੇਸ਼ ਵਿਚ ਦਿੱਲੀ ਸਰਕਾਰ ਨੇ ਸੰਬੰਧਿਤ ਅਧਿਕਾਰੀਆਂ ਨੂੰ ਕਿਹਾ ਹੈ ਕਿ ਉਹ ਸਿਹਤ ਅਤੇ ਪਰਿਵਾਰ ਕਲਿਆਣ ਮਹਿਕਮੇ ਵਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਦਾ ਪਾਲਣ ਕਰਨ।

ਜ਼ਿਕਰਯੋਗ ਹੈ ਕਿ ਪਿਛਲੇ ਹਫਤੇ ਕੋਰੋਨਾ ਸੰਕਰਮਨ ਨੇ ਦਿੱਲੀ 'ਚ ਭਾਰੀ ਤੇਜ਼ੀ ਨਾਲ ਰਫਤਾਰ ਫੜੀ ਹੈ। ਸੋਮਵਾਰ ਨੂੰ ਜਾਰੀ ਅੰਕੜਿਆਂ ਮੁਤਾਬਕ ਸਿਰਫ 24 ਘੰਟਿਆਂ ਅੰਦਰ ਕੋਰੋਨਾ ਦੇ 635 ਨਵੇਂ ਮਾਮਲੇ ਸਾਹਮਣੇ ਆਏ ਹਨ ਅਤੇ 15 ਲੋਕਾਂ ਦੀ ਮੌਤ ਦਰਜ ਕੀਤੀ ਗਈ ਹੈ। ਸੰਕਰਮਿਤ ਮਰੀਜ਼ਾਂ ਦੀ ਸੰਖਿਆ ਵਧ ਕੇ 14,053 ਹੋ ਗਈ ਹੈ। ਇਸ ਦੇ ਨਾਲ ਹੀ ਕੋਰੋਨਾ ਵਾਇਰਸ ਦੇ ਕਾਰਨ ਜਾਨ ਗਵਾਉਣ ਵਾਲੇ ਲੋਕਾਂ ਦੀ ਸੰਖਿਆ ਵਧ ਕੇ 276 ਤੱਕ ਪਹੁੰਚ ਗਈ ਹੈ।
 


author

Harinder Kaur

Content Editor

Related News