ਫ਼ਸਲ ਬਰਬਾਦ ਹੋਣ ’ਤੇ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ: ਕੇਜਰੀਵਾਲ

Wednesday, Oct 20, 2021 - 04:38 PM (IST)

ਫ਼ਸਲ ਬਰਬਾਦ ਹੋਣ ’ਤੇ ਕਿਸਾਨਾਂ ਨੂੰ ਮਿਲੇਗਾ 50 ਹਜ਼ਾਰ ਪ੍ਰਤੀ ਹੈਕਟੇਅਰ ਮੁਆਵਜ਼ਾ: ਕੇਜਰੀਵਾਲ

ਨਵੀਂ ਦਿੱਲੀ (ਭਾਸ਼ਾ)— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਬੇਮੌਸਮੀ ਮੀਂਹ ਦੀ ਵਜ੍ਹਾ ਤੋਂ ਫ਼ਸਲਾਂ ਨੂੰ ਪਹੁੰਚੇ ਨੁਕਸਾਨ ਲਈ ਦਿੱਲੀ ਸਰਕਾਰ ਨੇ ਪ੍ਰਭਾਵਿਤ ਕਿਸਾਨਾਂ ਨੂੰ ਪ੍ਰਤੀ ਹੈਕਟੇਅਰ 50,000 ਰੁਪਏ ਦੀ ਦਰ ਨਾਲ ਮੁਆਵਜ਼ਾ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਇਕ ਪੱਤਰਕਾਰ ਸੰਮੇਲਨ ਵਿਚ ਕਿਹਾ ਕਿ ਮਾਲੀਆ ਅਧਿਕਾਰੀ ਬੇਮੌਸਮ ਮੀਂਹ ਤੋਂ ਬਰਬਾਦ ਹੋਈਆਂ ਫ਼ਸਲਾਂ ਦਾ ਸਰਵੇਖਣ ਕਰ ਰਹੇ ਹਨ ਅਤੇ ਇਹ ਕੰਮ ਦੋ ਹਫ਼ਤਿਆਂ ਅੰਦਰ ਪੂਰਾ ਹੋ ਜਾਵੇਗਾ। ਦੋ ਮਹੀਨਿਆਂ ਦੇ ਅੰਦਰ ਹੀ ਪ੍ਰਭਾਵਿਤ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਰਾਸ਼ੀ ਦਿੱਤੀ ਜਾਵੇਗੀ। ਕੇਜਰੀਵਾਲ ਨੇ ਕਿਹਾ ਕਿ ਅਸੀਂ ਸਿਰਫ ਐਲਾਨ ਹੀ ਨਹੀਂ ਕੀਤਾ, ਸਗੋਂ ਅਸੀਂ ਕੋਸ਼ਿਸ਼ ਕਰਦੇ ਹਾਂ ਕਿ ਇਕ-ਦੋ ਮਹੀਨੇ ਦੇ ਅੰਦਰ ਕਿਸਾਨਾਂ ਦੇ ਖਾਤੇ ਵਿਚ ਪੈਸਾ ਚਲਾ ਜਾਵੇ। 

ਮੁੱਖ ਮੰਤਰੀ ਨੇ ਕਿਹਾ ਕਿ ਦਿੱਲੀ ਸਰਕਾਰ ਕਿਸਾਨਾਂ ਦੀ ਮਦਦ ਲਈ ਵਚਨਬੱਧ ਹੈ। ਪਹਿਲਾਂ ਵੀ ਕਿਸਾਨਾਂ ਨੂੰ 50,000 ਰੁਪਏ ਪ੍ਰਤੀ ਹੈਕਟੇਅਰ ਦੀ ਦਰ ਨਾਲ ਮੁਆਵਜ਼ਾ ਦਿੱਤਾ ਹੈ, ਜੋ ਕਿ ਦੇਸ਼ ਵਿਚ ਸਭ ਤੋਂ ਜ਼ਿਆਦਾ ਹੈ। ਕੇਜਰੀਵਾਲ ਨੇ ਕਿਹਾ ਕਿ ਮੈਂ ਆਪਣੇ ਸਾਰੇ ਕਿਸਾਨ ਭਰਾਵਾਂ ਨੂੰ ਕਹਿਣਾ ਚਾਹਾਂਗਾ ਕਿ ਤੁਹਾਡਾ ਬੇਟਾ ਤੁਹਾਡੇ ਨਾਲ ਖੜ੍ਹਾ ਹੈ। ਤੁਸੀਂ ਦੁਖੀ ਨਾ ਹੋਵੋ। ਮੈਨੂੰ ਉਮੀਦ ਹੈ ਕਿ ਦੋ ਹਫ਼ਤੇ ਦੇ ਅੰਦਰ ਅਸੀਂ ਸਾਰਾ ਸਰਵੇ ਪੂਰਾ ਕਰ ਲਵਾਂਗੇ ਅਤੇ ਉਸ ਤੋਂ ਬਾਅਦ ਛੇਤੀ ਤੋਂ ਛੇਤੀ ਅਗਲੇ ਇਕ ਤੋਂ ਡੇਢ ਮਹੀਨੇ ਅੰਦਰ ਕਿਸਾਨ ਭਰਾਵਾਂ ਦਾ ਮੁਆਵਜ਼ਾ ਉਨ੍ਹਾਂ ਦੇ ਖਾਤੇ ਵਿਚ ਪਹੁੰਚ ਜਾਵੇਗਾ। 


author

Tanu

Content Editor

Related News