ਦਿੱਲੀ ’ਚ ਸ਼ਰਾਬ ਦੀ ਹੋਵੇਗੀ ਹੋਮ ਡਿਲਿਵਰੀ, ਕੇਜਰੀਵਾਲ ਸਰਕਾਰ ਨੇ ਦਿੱਤੀ ਮਨਜ਼ੂਰੀ

Tuesday, Jun 01, 2021 - 11:35 AM (IST)

ਦਿੱਲੀ ’ਚ ਸ਼ਰਾਬ ਦੀ ਹੋਵੇਗੀ ਹੋਮ ਡਿਲਿਵਰੀ, ਕੇਜਰੀਵਾਲ ਸਰਕਾਰ ਨੇ ਦਿੱਤੀ ਮਨਜ਼ੂਰੀ

ਨਵੀਂ ਦਿੱਲੀ– ਦਿੱਲੀ ਸਰਕਾਰ ਨੇ ਦੇਸੀ ਅਤੇ ਵਿਦੇਸ਼ੀ ਹਰ ਕਿਸਮ ਦੀ ਸ਼ਰਾਬ ਦੀ ਹੋਮ ਡਿਲਿਵਰੀ ਨੂੰ ਮਨਜ਼ੂਰੀ ਦੇ ਦਿੱਤੀ ਹੈ। ਇਸ ਲਈ ਆਰਡਰ ਮੋਬਾਇਲ ਐਪ ਜਾਂ ਵੈੱਬ ਪੋਰਟਲ ਰਾਹੀਂ ਦਿੱਤਾ ਜਾ ਸਕਦਾ ਹੈ। ਇਸ ਪਿੱਛੇ ਸਰਕਾਰ ਦਾ ਤਰਕ ਹੈ ਕਿ ਇਸ ਫੈਸਲੇ ਨਾਲ ਕੋਰੋਨਾ ਕਾਲ ’ਚ ਸ਼ਰਾਬ ਦੀਆਂ ਦੁਕਾਨਾਂ ’ਤੇ ਭੀੜ ਇਕੱਠੀ ਨਹੀਂ ਹੋਵੇਗੀ। ਜ਼ਿਕਰਯੋਗ ਹੈ ਕਿ ਅਪ੍ਰੈਲ ਮਹੀਨੇ ’ਚ ਜਦੋਂ ਦਿੱਲੀ ’ਚ ਤਾਲਾਬੰਦੀ ਲੱਗੀ ਸੀ, ਉਦੋਂ ਸ਼ਰਾਬ ਦੀਆਂ ਦੁਕਾਨਾਂ ’ਤੇ ਗਾਹਕਾਂ ਦੀ ਭੀੜ ਵਧ ਗਈ ਸੀ, ਉਸੇ ਸਮੇਂ ਸ਼ਰਾਬ ਦੀਆਂ ਕੰਪਨੀਆਂ ਨੇ ਦਿੱਲੀ ਸਰਕਾਰ ਤੋਂ ਸ਼ਰਾਬ ਦੀ ਹੋਮ ਡਿਲਿਵਰੀ ਸ਼ੁਰੂ ਕਰਨ ਦੀ ਮੰਗ ਕੀਤੀ ਸੀ। ਅਨੁਮਾਨ ਹੈ ਕਿ ਸਰਕਾਰ ਦਾ ਇਹ ਫੈਸਲਾ ਉਸੇ ਮੰਗ ਦੇ ਚਲਦੇ ਆਇਆ ਹੈ। 

ਇਹ ਵੀ ਪੜ੍ਹੋ– AC ਨੂੰ ਫੇਲ੍ਹ ਕਰਨ ਵਾਲੇ ਸ਼ਾਨਦਾਰ ਕੂਲਰ, ਕੀਮਤ 3,290 ਰੁਪਏ ਤੋਂ ਸ਼ੁਰੂ, ਵੇਖੋ ਪੂਰੀ ਲਿਸਟ

ਦਿੱਲੀ ਆਬਕਾਰੀ (ਸੋਧ) ਨਿਯਮ 2021 ਮੁਤਾਬਕ, ਐੱਲ-13 ਲਾਈਸੈਂਸ ਧਾਰਕਾਂ ਨੂੰ ਲੋਕਾਂ ਦੇ ਘਰ ਤਕ ਸ਼ਰਾਬ ਪਹੁੰਚਾਉਣ ਦੀ ਮਨਜ਼ੂਰੀ ਹੋਵੇਗੀ। ਨੋਟੀਫਿਕੇਸ਼ਨ ’ਚ ਕਿਹਾ ਗਿਆ ਹੈ ਕਿ ਲਾਈਸੈਂਸ ਧਾਰਕ ਸਿਰਫ਼ ਮੋਬਾਇਲ ਐਪ ਜਾਂ ਆਨਲਾਈਨ ਵੈੱਬ ਪੋਰਟਲ ਰਾਹੀਂ ਆਰਡਰ ਮਿਲਣ ’ਤੇ ਹੀ ਘਰਾਂ ’ਚ ਸ਼ਰਾਬ ਡਿਲਿਵਰ ਕਰੇਗਾ ਅਤੇ ਕਿਸੇ ਵੀ ਹੋਸਟਲ, ਦਫਤਰ ਅਤੇ ਸੰਸਥਾ ਨੂੰ ਕੋਈ ਡਿਲਿਵਰੀ ਨਹੀਂ ਕੀਤੀ ਜਾਵੇਗੀ। 

ਕਨਫੈਡਰੇਸ਼ਨ ਆਫ ਇੰਡੀਅਨ ਅਲਕੋਹਲਿਕ ਬੇਵਰੇਜ ਕੰਪਨੀਜ਼ ਨੇ ਕਿਹਾ ਕਿ ਮਹਾਰਾਸ਼ਟਰ ਅਤੇ ਮੁੰਬਈ ’ਚ ਕੋਰੋਨਾ ਲਾਗ ਨੂੰ ਰੋਕਣ ਲਈ ਦੁਕਾਨਾਂ ਬੰਦ ਹਨ, ਇਥੇ ਸਰਕਾਰ ਨੇ ਹੋਮ ਡਿਲਿਵਰੀ ਦੀ ਮਨਜ਼ੂਰੀ ਦਿੱਤੀ ਹੈ। ਦਿੱਲੀ ’ਚ ਅਪ੍ਰੈਲ ਮਹੀਨੇ ’ਚ ਤਾਲਾਬੰਦੀ ਤੋਂ ਬਾਅਦ ਸ਼ਰਾਬ ਵਿਕਰੀ ਕੇਂਦਰਾਂ ’ਤੇ ਭੀੜ ਵਧ ਗਈ ਸੀ। ਇਹ ਜਨਤਾ ਦੀ ਘਬਰਾਹਟ ਹੀ ਸੀ। ਐਸੋਸੀਏਸ਼ਨ ਨੇ ਉਮੀਦ ਜਤਾਈ ਸੀ ਕਿ ਦਿੱਲੀ ’ਚ ਵੀ ਆਨਲਾਈਨ ਵਿਕਰੀ ਦੀ ਮਨਜ਼ੂਰੀ ਦਿੱਤੀ ਜਾਵੇਗੀ। 

ਇਹ ਵੀ ਪੜ੍ਹੋ– ਹੁਣ ਸਿਰਫ਼ 8 ਮਿੰਟਾਂ ’ਚ ਪੂਰਾ ਚਾਰਜ ਹੋ ਜਾਵੇਗਾ ਫੋਨ, ਇਹ ਕੰਪਨੀ ਲਿਆ ਰਹੀ ਨਵੀਂ ਚਾਰਜਿੰਗ ਤਕਨੀਕ

 

ਇਹ ਵੀ ਪੜ੍ਹੋ– DSLR ਵਰਗੇ ਕੈਮਰਾ ਫੀਚਰ ਨਾਲ ਆ ਸਕਦੇ ਹਨ ਸਾਰੇ iPhone 13 ਮਾਡਲ

ਦੱਸ ਦੇਈਏ ਕਿ ਦਿੱਲੀ ’ਚ ਕੋਰੋਨਾ ਦੀ ਬੇਕਾਬੂ ਰਫ਼ਤਾਰ ਨੂੰ ਵੇਖਦੇ ਹੋਏ ਅਪ੍ਰੈਲ ਤੋਂ ਤਾਲਾਬੰਦੀ ਲਗਾ ਦਿੱਤੀ ਗਈ ਸੀ। ਤਾਲਾਬੰਦੀ ਦਾ ਐਲਾਨ ਹੁੰਦੇ ਹੀ ਸ਼ਰਾਬ ਦੇ ਠੇਕਿਆਂ ’ਤੇ ਵੇਖਦੇ ਹੀ ਵੇਖਦੇ ਭੀੜ ਇਕੱਠੀ ਹੋ ਗਈ ਸੀ। ਭੀੜ ਇੰਨੀ ਜ਼ਿਆਦਾ ਵਧ ਗਈ ਕਿ ਕੋਵਿਡ ਨਿਯਮ ਤਾਂ ਦੂਰ, ਲੋਕ ਸਮਾਜਿਕ ਦੂਰੀ ਤਕ ਨੂੰ ਭੁੱਲ ਗਏ। ਗੋਲ ਮਾਰਕੀਟ ਇਲਾਕੇ ’ਚ ਤਾਂ ਭੀੜ ਇੰਨੀ ਜ਼ਿਆਦਾ ਹੋ ਗਈ ਸੀ ਕਿ ਪੁਲਸ ਨੂੰ ਕ੍ਰਾਊਡ ਮੈਨੇਜਮੈਂਟ ਕਰਨਾ ਪੈ ਗਿਆ ਸੀ। 

 


author

Rakesh

Content Editor

Related News