ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ

Saturday, Jun 06, 2020 - 08:02 PM (IST)

ਦਿੱਲੀ ਸਰਕਾਰ ਨੇ ਸਰ ਗੰਗਾ ਰਾਮ ਹਸਪਤਾਲ ਵਿਰੁੱਧ FIR ਕਰਵਾਈ ਦਰਜ

ਨਵੀਂ ਦਿੱਲੀ- ਦਿੱਲੀ ਦੇ ਸਰ ਗੰਗਾਰਾਮ ਹਸਪਤਾਲ ਵਿਰੁੱਧ ਕਥਿਤ ਤੌਰ 'ਤੇ ਕੋਵਿਡ-19 ਦੇ ਨਿਯਮਾਂ ਦੀਆਂ ਉਲੰਘਣਾ ਕਰਨ 'ਤੇ ਮਾਮਲਾ ਦਰਜ ਕੀਤੀ ਗਈ ਹੈ। ਦਿੱਲੀ ਸਰਕਾਰ ਦੀ ਸ਼ਿਕਾਇਤ 'ਤੇ ਪੁਲਸ ਨੇ ਇਹ ਐੱਫ.ਆਈ.ਆਰ. ਦਰਜ ਕੀਤੀ ਹੈ। ਐੱਫ.ਆਈ.ਆਰ. ਅਨੁਸਾਰ ਸ਼ਿਕਾਇਤਕਰਤਾ ਦਿੱਲੀ ਸਰਕਾਰ ਦੇ ਸਿਹਤ ਵਿਭਾਗ 'ਚ ਸੀਨੀਅਰ ਅਧਿਕਾਰੀ ਹੈ। ਸਰ ਗੰਗਾਰਾਮ ਹਸਪਤਾਲ ਵਲੋਂ ਇਸ ਮਾਮਲੇ 'ਤੇ ਹਾਲੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।  

ਦੱਸਣਯੋਗ ਹੈ ਕਿ ਪਿਛਲੇ ਕੁਝ ਦਿਨਾਂ ਤੋਂ ਦਿੱਲੀ ਦੇ ਹਸਪਤਾਲਾਂ ਨੂੰ ਲੈ ਕੇ ਕਈ ਤਰ੍ਹਾਂ ਦੀਆਂ ਖਬਰਾਂ ਸਾਹਮਣੇ ਆਈਆਂ ਹਨ। ਹਸਪਤਾਲਾਂ 'ਤੇ ਕੋਰੋਨਾ ਮਰੀਜ਼ਾਂ ਦਾ ਇਲਾਜ ਨਾ ਕਰਨ ਅਤੇ ਲਾਪਰਵਾਹੀ ਵਰਤਣ ਦੇ ਦੋਸ਼ ਵੀ ਲੱਗ ਚੁਕੇ ਹਨ। ਹਾਲ ਹੀ ' ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਾਰੇ ਹਸਪਤਾਲਾਂ ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਹੈ ਕਿ ਜੇਕਰ ਕੋਈ ਵੀ ਸ਼ਖਸ ਇਲਾਜ ਲਈ ਆਉਂਦਾ ਹੈ ਤਾਂ ਉਸ ਦਾ ਇਲਾਜ ਕਰਨਾ ਹੋਵੇਗਾ। ਉੱਥੇ ਹੀ ਕਿਸੇ ਵਿਅਕਤੀ ਨੂੰ ਹਸਪਤਾਲ ਕਰਵਾਉਣ 'ਚ ਪਰੇਸ਼ਾਨੀ ਨਾ ਹੋਵੇ, ਇਹ ਯਕੀਨੀ ਕਰਵਾਉਣ ਲਈ ਹੁਣ ਤੋਂ ਸਾਰੇ ਕੋਵਿਡ ਹਸਪਤਾਲਾਂ 'ਚ ਦਿੱਲੀ ਸਰਕਾਰ ਇਕ ਪ੍ਰੋਫੈਸ਼ਨਲ ਨਿਯੁਕਤ ਕਰੇਗੀ।


author

DIsha

Content Editor

Related News