ਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ’ਚ ਦਿੱਤੀ ਛੋਟ

Saturday, Jan 08, 2022 - 08:41 PM (IST)

ਦਿੱਲੀ ਸਰਕਾਰ ਨੇ ਗੁਰਪੁਰਬ ਮੌਕੇ ਸ਼ਰਧਾਲੂਆਂ ਨੂੰ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ’ਚ ਦਿੱਤੀ ਛੋਟ

ਚੰਡੀਗੜ੍ਹ/ਦਿੱਲੀ (ਬਿਊਰੋ)-ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਨੇ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸਾਹਿਬ ਜਾਣ ਲਈ ਕਰਫ਼ਿਊ ’ਚ ਛੋਟ ਦੇਣ ਦਾ ਐਲਾਨ ਕੀਤਾ ਹੈ। ਸ਼ਨੀਵਾਰ ਨੂੰ ਅਰਵਿੰਦ ਕੇਜਰੀਵਾਲ ਦੀ ਸਰਕਾਰ ਵੱਲੋਂ ਇਕ ਨੋਟੀਫ਼ਿਕੇਸ਼ਨ ਜਾਰੀ ਕਰ ਕੇ ਜ਼ਿਲ੍ਹਾ ਅਧਿਕਾਰੀਆਂ ਤੇ ਪੁਲਸ ਅਧਿਕਾਰੀਆਂ ਨੂੰ ਹੁਕਮ ਦਿੱਤੇ ਗਏ ਹਨ ਕਿ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਿੱਖ ਸ਼ਰਧਾਲੂ ਗੁਰਦੁਆਰਾ ਸਾਹਿਬ ਮੱਥਾ ਟੇਕਣ ਜਾ ਸਕਦੇ ਹਨ। ਇਸ ਦੇ ਨਾਲ ਹੀ ਕੇਂਦਰ ਤੇ ਦਿੱਲੀ ਸਰਕਾਰ ਵੱਲੋਂ ਜਾਰੀ ਕੋਵਿਡ ਬਾਰੇ ਹਦਾਇਤਾਂ ਲਾਗੂ ਕਰਨ ਦੀ ਅਪੀਲ ਕਰਦਿਆਂ ਕਿਹਾ ਗਿਆ ਕਿ ਸਮਾਜਿਕ ਦੂਰੀ, ਮਾਸਕ ਅਤੇ ਹੋਰ ਹਦਾਇਤਾਂ ਦੀ ਪਾਲਣਾ ਜ਼ਰੂਰ ਕੀਤੀ ਜਾਵੇ।

ਇਹ ਵੀ ਪੜ੍ਹੋ : ਜਾਣੋ ਕੌਣ ਹਨ ਪੰਜਾਬ ਦੇ ਨਵੇਂ DGP ਵੀਰੇਸ਼ ਕੁਮਾਰ ਭਾਵਰਾ


author

Manoj

Content Editor

Related News