ਦਿੱਲੀ ਸਰਕਾਰ ਜਰੂਰਤਮੰਦਾਂ ਲਈ ਸੰਸਦ ਮੈਂਬਰਾਂ, ਵਿਧਾਇਕਾਂ ਨੂੰ ਦੇਵੇਗੀ 2,000 ਫੂਡ ਕੂਪਨ

04/21/2020 10:50:59 PM

ਨਵੀਂ ਦਿੱਲੀ - ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਲਾਕਡਾਊਨ ਦੇ ਮੱਦੇਨਜਰ ਸ਼ਹਿਰ 'ਚ ਸਾਰੇ ਵਿਧਾਇਕਾਂ ਅਤੇ ਸੰਸਦ ਮੈਂਬਰਾਂ ਨੂੰ ਆਪਣੇ-ਆਪਣੇ ਚੋਣ ਖੇਤਰ 'ਚ ਜਰੂਰਤਮੰਦਾਂ ਨੂੰ ਵੰਡਣ ਲਈ ਹਰ ਇੱਕ ਨੂੰ ਦੋ-ਦੋ ਹਜ਼ਾਰ ਫੂਡ ਕੂਪਨ ਦੇਵੇਗੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਸਰਕਾਰ ਲਾਕਡਾਊਨ ਦੇ ਮੱਦੇਨਜਰ ਰਾਸ਼ਟਰੀ ਰਾਜਧਾਨੀ 'ਚ ਕਰੀਬ ਇੱਕ ਕਰੋੜ ਲੋਕਾਂ ਨੂੰ ਮੁਫਤ ਰਾਸ਼ਨ ਦੇਵੇਗੀ । ਮੁੱਖ ਮੰਤਰੀ ਨੇ ਕਿਹਾ ਕਿ ਜਿਨ੍ਹਾਂ ਲੋਕਾਂ ਦੀ ਕੋਰੋਨਾ ਕਾਰਣ ਮੌਤ ਹੋ ਰਹੀ ਹੈ, ਉਨ੍ਹਾਂ ’ਚੋਂ 80 ਫੀਸਦੀ ਲੋਕਾਂ ਦੀ ਉਮਰ 50 ਤੋਂ ਉੱਪਰ ਸੀ। ਇਸ ਲਈ ਮੇਰੀ ਸਾਰਿਆਂ ਨੂੰ ਅਪੀਲ ਹੈ ਕਿ ਆਪਣੇ ਘਰ ਦੇ ਬਜ਼ੁਰਗਾਂ ਦਾ ਖਿਆਲ ਰੱਖੋ। ਲਾਕਡਾਊਨ ਦੇ ਨਿਯਮਾਂ ਦੀ ਪਾਲਣਾ ਕਰੋ ਅਤੇ ਹਰ ਹਾਲ ’ਚ ਸੋਸ਼ਲ ਡਿਸਟੈਂਸਿੰਗ ਬਣਾਏ ਰੱਖੋ। ਸੋਸ਼ਲ ਡਿਸਟੈਂਸਿੰਗ ਨਾਲ ਹੀ ਇਸ ਜਾਨਲੇਵਾ ਬੀਮਾਰੀ ਤੋਂ ਬਚਿਆ ਜਾ ਸਕਦਾ ਹੈ।


Inder Prajapati

Content Editor

Related News