13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਵੇਗੀ ਦਿੱਲੀ ਸਰਕਾਰ

Friday, Feb 25, 2022 - 08:15 PM (IST)

13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੇਵੇਗੀ ਦਿੱਲੀ ਸਰਕਾਰ

ਨੈਸ਼ਨਲ ਡੈਸਕ : ਦਿੱਲੀ ਸਰਕਾਰ ਕੋਰੋਨਾ ਮਹਾਮਾਰੀ ਦੌਰਾਨ ਜਾਨ ਗੁਆਉਣ ਵਾਲੇ 13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਵੇਗੀ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ ਸਮੂਹ ਦੀ ਮੀਟਿੰਗ ਵਿੱਚ 13 ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ 1-1 ਕਰੋੜ ਰੁਪਏ ਦੀ ਸਨਮਾਨ ਰਾਸ਼ੀ ਦੇਣ ਦੀ ਮਨਜ਼ੂਰੀ ਦਿੱਤੀ ਗਈ।

ਇਸ ਮੌਕੇ ਬੋਲਦਿਆਂ ਸਿਸੋਦੀਆ ਨੇ ਕਿਹਾ ਕਿ ਦਿੱਲੀ ਦੇ ਕੋਰੋਨਾ ਯੋਧਿਆਂ ਨੇ ਮਹਾਮਾਰੀ ਦੌਰਾਨ ਆਪਣੀ ਜਾਨ ਦੀ ਪ੍ਰਵਾਹ ਕੀਤੇ ਬਿਨਾਂ ਮਨੁੱਖਤਾ ਅਤੇ ਸਮਾਜ ਦੀ ਰੱਖਿਆ ਲਈ ਕੰਮ ਕੀਤਾ ਤੇ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਉਨ੍ਹਾਂ ਦੇ ਜਜ਼ਬੇ ਨੂੰ ਸਲਾਮ ਕਰਦੀ ਹੈ। ਬੇਸ਼ੱਕ ਇਹ ਰਕਮ ਮਰੇ ਹੋਏ ਕੋਰੋਨਾ ਯੋਧਿਆਂ ਦੇ ਪਰਿਵਾਰ ਦੇ ਨੁਕਸਾਨ ਦੀ ਭਰਪਾਈ ਨਹੀਂ ਕਰ ਸਕਦੀ ਪਰ ਉਨ੍ਹਾਂ ਦੇ ਪਰਿਵਾਰ ਨੂੰ ਸਨਮਾਨਜਨਕ ਜੀਵਨ ਜਿਊਣ ਦਾ ਸਾਧਨ ਜ਼ਰੂਰ ਮਿਲੇਗਾ। ਉਪ ਮੁੱਖ ਮੰਤਰੀ ਨੇ ਕਿਹਾ ਕਿ ਕੋਰੋਨਾ ਮਹਾਮਾਰੀ ਸਮੁੱਚੀ ਮਨੁੱਖਤਾ ਲਈ ਇਕ ਭਿਆਨਕ ਸੰਕਟ ਸੀ।

ਇਹ ਵੀ ਪੜ੍ਹੋ : ਯੂਕ੍ਰੇਨ 'ਚ ਫਸੇ ਭਾਰਤੀਆਂ ਦੀ ਵਤਨ ਵਾਪਸੀ ਸ਼ੁਰੂ

ਇਸ ਸੰਕਟ ਨੇ ਹਰ ਕਿਸੇ ਦੇ ਮਨ 'ਚ ਡਰ ਪੈਦਾ ਕਰ ਦਿੱਤਾ ਸੀ ਪਰ ਸਾਡੇ ਕੋਰੋਨਾ ਯੋਧਿਆਂ ਨੇ ਦਿੱਲੀ ਨੂੰ ਇਸ ਸੰਕਟ 'ਚੋਂ ਕੱਢਣ ਲਈ ਆਪਣੀ ਜਾਨ ਦਾਅ 'ਤੇ ਲਗਾ ਦਿੱਤੀ। ਇਸ ਮਹਾਮਾਰੀ ਨਾਲ ਲੜਨ ਲਈ ਡਾਕਟਰਾਂ, ਮੈਡੀਕਲ ਸਟਾਫ਼, ਸਹਾਇਕ ਸਟਾਫ਼, ਸਫ਼ਾਈ ਕਰਮਚਾਰੀਆਂ ਸਮੇਤ ਹਜ਼ਾਰਾਂ ਕੋਰੋਨਾ ਯੋਧਿਆਂ ਨੇ ਦਿਨ-ਰਾਤ ਕੰਮ ਕੀਤਾ ਅਤੇ ਬਹੁਤ ਸਾਰੇ ਕੋਰੋਨਾ ਯੋਧੇ ਲੋਕਾਂ ਦੀ ਸੇਵਾ ਕਰਦੇ ਸ਼ਹੀਦ ਹੋ ਗਏ। ਸਿਸੋਦੀਆ ਨੇ ਕਿਹਾ ਕਿ ਕੇਜਰੀਵਾਲ ਸਰਕਾਰ ਹਮੇਸ਼ਾ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ। ਦਿੱਲੀ ਸਰਕਾਰ ਦੀ ਇਹ ਯੋਜਨਾ ਕੋਰੋਨਾ ਯੋਧਿਆਂ ਦੇ ਪਰਿਵਾਰਾਂ ਨੂੰ ਭਰੋਸਾ ਦਿਵਾਉਂਦੀ ਹੈ ਕਿ ਸਰਕਾਰ ਅਤੇ ਸਮਾਜ ਹਮੇਸ਼ਾ ਉਨ੍ਹਾਂ ਦੇ ਨਾਲ ਹੈ।

ਇਹ ਵੀ ਪੜ੍ਹੋ : ਬੇਰਹਿਮ ਪਿਤਾ ਨੇ ਮਾਸੂਮ ਧੀਆਂ ਦੇ ਗੁਪਤ ਅੰਗਾਂ 'ਚ ਪਾਈ ਨੁਕੀਲੀ ਵਸਤੂ, ਹਾਲਤ ਗੰਭੀਰ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


author

Anuradha

Content Editor

Related News