26 ਜਨਵਰੀ ਦੇ ਦਿਨ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਾਏਗੀ ਦਿੱਲੀ ਸਰਕਾਰ: ਕੇਜਰੀਵਾਲ
Wednesday, Feb 03, 2021 - 01:56 PM (IST)
ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਦਿੱਲੀ ਸਰਕਾਰ 26 ਜਨਵਰੀ ਨੂੰ ਦਿੱਲੀ ’ਚ ਹੋਈ ਹਿੰਸਾ ’ਚ ਲਾਪਤਾ ਹੋਏ ਕਿਸਾਨਾਂ ਦਾ ਪਤਾ ਲਾਏਗੀ। ਉਨ੍ਹਾਂ ਪ੍ਰੈੱਸ ਕਾਨਫਰੰਸ ਕਰਦਿਆਂ ਕਿਹਾ ਪ੍ਰਦਰਸ਼ਨ ਵਾਲੀਆਂ ਥਾਵਾਂ ਤੋਂ ਕਿਸਾਨਾਂ ਦਾ ਗਾਇਬ ਹੋਣਾ ਗੰਭੀਰ ਚਿੰਤਾ ਦਾ ਵਿਸ਼ਾ ਹੈ। ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਨਾਲ ਮਿਲਵਾਉਣ ਦੀ ਪੂਰੀ ਕੋਸ਼ਿਸ਼ ਕਰ ਰਹੇ ਹਾਂ। ਕੇਜਰੀਵਾਲ ਨੇ ਕਿਹਾ ਸਾਡੇ ਨਾਲ ਕਈ ਲੋਕਾਂ ਨੇ ਸੰਪਰਕ ਵੀ ਕੀਤਾ ਹੈ ਕਿ ਉਨ੍ਹਾਂ ਦੇ ਘਰ ਦੇ ਲੋਕ ਦਿੱਲੀ ਕਿਸਾਨ ਅੰਦੋਲਨ ’ਚ ਹਿੱਸਾ ਲੈਣ ਆਏ ਸਨ, ਉਨ੍ਹਾਂ ਬਾਰੇ ਕੁਝ ਪਤਾ ਨਹੀਂ ਲੱਗ ਸਕਿਆ। ਮੁੱਖ ਮੰਤਰੀ ਨੇ ਕਿਹਾ ਕਿ ਮੈਂ ਇਸ ਗੱਲ ਨੂੰ ਸਮਝ ਸਕਦਾ ਹੈ ਕਿ ਪਰਿਵਾਰਾਂ ’ਤੇ ਕੀ ਬੀਤ ਰਹੀ ਹੋਵੇਗੀ।
ਕੇਜਰੀਵਾਲ ਨੇ ਕਿਹਾ ਸਾਰੀਆਂ ਸਰਕਾਰਾਂ ਦੀ ਜ਼ਿੰੰਮੇਵਾਰੀ ਹੈ ਕਿ ਜੋ ਲੋਕ ਲਾਪਤਾ ਹਨ, ਉਨ੍ਹਾਂ ਨੂੰ ਲੱਭ ਕੇ ਪਰਿਵਾਰਾਂ ਵਾਲਿਆਂ ਨੂੰ ਸੂਚਿਤ ਕੀਤਾ ਜਾਵੇ। ਇਸ ਮੁੱਦੇ ਨੂੰ ਲੈ ਕੇ ਪਿਛਲੇ ਕੁਝ ਦਿਨਾਂ ਤੋਂ ਕਿਸਾਨ ਜਥੇਬੰਦੀਆਂ ਦਿੱਲੀ ਸਰਕਾਰ ਅਤੇ ਮੇਰੇ ਨਾਲ ਸੰਪਰਕ ਕਰ ਰਹੇ ਹਨ। ਕੁੱਲ੍ਹ ਸ਼ਾਮ ਵੀ ਕਿਸਾਨ ਜਥੇਬੰਦੀਆਂ ਦੇ ਕੁਝ ਲੋਕ ਮੈਨੂੰ ਨਿੱਜੀ ਤੌਰ ’ਤੇ ਮਿਲਣ ਆਏ ਸਨ।
ਕੇਜਰੀਵਾਲ ਨੇ ਅੱਗੇ ਕਿਹਾ ਕਿ 26 ਜਨਵਰੀ ਵਾਲੀ ਘਟਨਾ ਦੇ ਸਬੰਧ ’ਚ ਜਿਹੜੇ ਨੌਜਵਾਨਾਂ ਨੂੰ ਗਿ੍ਰਫ਼ਤਾਰ ਕੀਤਾ ਗਿਆ ਹੈ, ਹੋ ਸਕਦਾ ਹੈ ਲਾਪਤਾ ਨੌਜਵਾਨ ਦਿੱਲੀ ਦੀਆਂ ਜੇਲ੍ਹਾਂ ’ਚ ਹੋਣ, ਜਿਨ੍ਹਾਂ ਨੂੰ ਦਿੱਲੀ ਪੁਲਸ ਨੇ ਗਿ੍ਰਫ਼ਤਾਰ ਕੀਤਾ ਹੈ। ਜੋ ਕਿ ਆਪਣੇ ਪਰਿਵਾਰਾਂ ਨੂੰ ਸੰਪਕਰ ਨਹੀਂ ਕਰ ਪਾ ਰਹੇ ਹਨ। ਸਾਡੀ ਸਰਕਾਰ ਜੋ ਲੋਕ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ, ਉਹ ਲਿਸਟ ਅਸੀਂ ਬਣਾਈ ਹੈ।
ਸਾਡੀ ਸਰਕਾਰ ਨੇ ਲਿਸਟ ਬਣਾਈ ਹੈ, ਜੋ ਲੋਕ ਦਿੱਲੀ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਹਨ। ਕੇਜਰੀਵਾਲ ਨੇ ਕਿਹਾ ਕਿ ਪੂਰੀ 115 ਲੋਕਾਂ ਦੀ ਲਿਸਟ ਹੈ। ਜਿਨ੍ਹਾਂ-ਜਿਨ੍ਹਾਂ ਘਰਾਂ ਦੇ ਲੋਕਾਂ ਲਾਪਤਾ ਹਨ, ਉਹ ਇਸ ਲਿਸਟ ਨੂੰ ਵੇਖ ਸਕਦੇ ਹਨ। ਕੇਜਰੀਵਾਲ ਨੇ ਕਿਹਾ ਕਿ ਮੈਂ ਉਮੀਦ ਕਰਦਾ ਹਾਂ ਕਿ ਇਸ ਲਿਸਟ ਤੋਂ ਲਾਪਤਾ ਨੌਜਵਾਨਾਂ ਬਾਰੇ ਪਤਾ ਲੱਗ ਜਾਵੇਗਾ। ਜੇਕਰ ਨਹੀਂ ਵੀ ਲੱਗਦਾ ਤਾਂ ਉਨ੍ਹਾਂ ਨੌਜਵਾਨਾਂ ਨੂੰ ਲੱਭਣ ਦੀ ਪੂਰੀ ਕੋਸ਼ਿਸ਼ ਕਰਾਂਗੇ। ਇਸ ਲਈ ਮੈਂ ਐੱਲ. ਜੀ. ਅਤੇ ਕੇਂਦਰ ਸਰਕਾਰ ਨਾਲ ਗੱਲ ਕਰਾਂਗੇ।