ਬਿ੍ਰਟੇਨ ਦੇ ਨਵੇਂ ਕੋਰੋਨਾ ਵਾਇਰਸ ਨੂੰ ਲੈ ਕੇ ਦਿੱਲੀ ਸਰਕਾਰ ਚੌਕਸ, ਸਿਹਤ ਮੰਤਰੀ ਨੇ ਦਿੱਤਾ ਬਿਆਨ

Tuesday, Dec 22, 2020 - 05:06 PM (IST)

ਨਵੀਂ ਦਿੱਲੀ (ਭਾਸ਼ਾ)— ਬਿ੍ਰਟੇਨ ਵਿਚ ਸਾਹਮਣੇ ਆਏ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨੂੰ ਲੈ ਕੇ ਦਹਿਸ਼ਤ ਦਾ ਮਾਹੌਲ ਹੈ। ਵਾਇਰਸ ਦੇ ਇਸ ਨਵੇਂ ਰੂਪ ਨੂੰ ਲੈ ਕੇ ਵਧਦੀਆਂ ਚਿੰਤਾਵਾਂ ਦਰਮਿਆਨ ਦਿੱਲੀ ਸਰਕਾਰ ਨੇ ਮੰਗਲਵਾਰ ਨੂੰ ਕਿਹਾ ਕਿ ਉਹ ਹਾਲ ਹੀ ’ਚ ਬਿ੍ਰਟੇਨ ਤੋਂ ਆਏ ਯਾਤਰੀਆਂ ਦੀ ਸਿਹਤ ਜਾਂਚ ਉਨ੍ਹਾਂ ਦੇ ਘਰ ਜਾ ਕੇ ਕਰੇਗੀ। ਸਿਹਤ ਮੰਤਰੀ ਸੱਤਿਅਯੇਂਦਰ ਜੈਨ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਬਿ੍ਰਟੇਨ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਦਿੱਲੀ ਹਵਾਈ ਅੱਡੇ ’ਤੇ ਕੋਵਿਡ-19 ਲਈ ਜਾਂਚ ਕੀਤੀ ਜਾ ਰਹੀ ਹੈ। ਦਿੱਲੀ ਸਰਕਾਰ ਬਿ੍ਰਟੇਨ ’ਚ ਮਿਲੇ ਕੋਰੋਨਾ ਵਾਇਰਸ ਦੇ ਨਵੇਂ ਰੂਪ (ਸਟ੍ਰੇਨ) ਨੂੰ ਲੈ ਕੇ ਚੌਕਸ ਹੈ। ਸਥਿਤੀ ’ਤੇ ਨੇੜਿਓਂ ਨਜ਼ਰ ਰੱਖੀ ਜਾ ਰਹੀ ਹੈ ਅਤੇ ਉਸ ਦੇਸ਼ ਤੋਂ ਆਉਣ ਵਾਲੇ ਸਾਰੇ ਯਾਤਰੀਆਂ ਦੀ ਦਿੱਲੀ ਹਵਾਈ ਅੱਡੇ ’ਤੇ ਜ਼ਰੂਰੀ ਜਾਂਚ ਕੀਤੀ ਜਾ ਰਹੀ ਹੈ।

ਜੈਨ ਨੇ ਕਿਹਾ ਕਿ ਦਿੱਲੀ ਨੇ ਕੋਵਿਡ-19 ਦੀ ਮੁਸ਼ਕਲ ਜੰਗ ਲੜੀ ਹੈ ਅਤੇ ਇਹ ਯਕੀਨੀ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਹਨ। ਇਹ ਯਕੀਨੀ ਕਰਨ ਦੀਆਂ ਸਾਰੀਆਂ ਕੋਸ਼ਿਸ਼ਾਂ ਕੀਤੀਆਂ ਜਾਣਗੀਆਂ ਕਿ ਲਾਗ ਦੇ ਪ੍ਰਬੰਧਨ ’ਚ ਆਇਆ ਸੁਧਾਰ ਪੁਰਾਣੀ ਸਥਿਤੀ ’ਚ ਨਾ ਪਹੁੰਚੇ। ਸ਼ਹਿਰੀ ਹਵਾਬਾਜ਼ੀ ਮੰਤਰਾਲਾ ਨੇ ਸੋਮਵਾਰ ਨੂੰ ਕਿਹਾ ਸੀ ਕਿ ਕੋਰੋਨਾ ਵਾਇਰਸ ਦਾ ਨਵਾਂ ਪ੍ਰਕਾਰ (ਸਟ੍ਰੇਨ) ਸਾਹਮਣੇ ਆਉਣ ਨਾਲ 23 ਤੋਂ 31 ਦਸੰਬਰ ਤੱਕ ਬਿ੍ਰਟੇਨ ਤੋਂ ਭਾਰਤ ਆਉਣ-ਜਾਣ ਵਾਲੀਆਂ ਉਡਾਣਾਂ ਰੱਦ ਰਹਿਣਗੀਆਂ। ਜੈਨ ਨੇ ਕਿਹਾ ਕਿ ਬੀਤੇ ਦੋ ਹਫ਼ਤਿਆਂ ਵਿਚ ਕਰੀਬ 6 ਤੋਂ 7 ਹਜ਼ਾਰ ਲੋਕ ਦਿੱਲੀ ਹਵਾਈ ਅੱਡੇ ’ਤੇ ਉਤਰੇ ਹਨ ਅਤੇ ਉਨ੍ਹਾਂ ’ਚੋਂ ਕਈਆਂ ਨੇ ਪੰਜਾਬ ਅਤੇ ਹੋਰ ਥਾਵਾਂ ਦੀ ਯਾਤਰਾ ਕੀਤੀ। ਉਨ੍ਹਾਂ ਕਿਹਾ ਕਿ ਅਸੀਂ ਘਰ-ਘਰ ਜਾਵਾਂਗੇ ਅਤੇ ਸਥਿਤੀ ਦੇ ਮੁਲਾਂਕਣ ਲਈ ਯਾਤਰੀਆਂ ਦੀ ਜਾਂਚ ਕਰਾਂਗੇ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੂੰ ਕੁਝ ਦਿਨ ਇਕਾਂਤਵਾਸ ’ਚ ਰਹਿਣ ਦੀ ਸਲਾਹ ਵੀ ਦੇਣਗੇ। ਸੂਤਰਾਂ ਨੇ ਦੱਸਿਆ ਕਿ ਬਿ੍ਰਟੇਨ ਤੋਂ ਆ ਰਹੇ ਯਾਤਰੀਆਂ ਦੀ ਹਵਾਈ ਅੱਡੇ ’ਤੇ ਆਰ. ਟੀ-ਪੀ. ਸੀ. ਆਰ. ਜਾਂਚ ਕੀਤੀ ਜਾ ਰਹੀ ਹੈ।


Tanu

Content Editor

Related News