ਬਜਟ ''ਤੇ ਡਿਪਟੀ CM ਮਨੀਸ਼ ਸਿਸੋਦੀਆ ਬੋਲੇ- ਦਿੱਲੀ ਨਾਲ ਹੋਇਆ ਪੱਖ-ਪਾਤ

02/01/2021 11:30:02 PM

ਨਵੀਂ ਦਿੱਲੀ - ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਬਜਟ ਵਿੱਚ ਸਿਰਫ 325 ਕਰੋੜ ਰੁਪਏ ਮਿਲੇ ਹਨ, ਜਦੋਂ ਕਿ ਦਿੱਲੀ ਦੇ ਲੋਕ 1.5 ਲੱਖ ਕਰੋੜ ਰੁਪਏ ਦਾ ਟੈਕਸ ਕੇਂਦਰ ਸਰਕਾਰ ਨੂੰ ਦਿੰਦੇ ਹਨ। ਉਨ੍ਹਾਂ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਨੇ ਭਾਜਪਾ ਸ਼ਾਸਤ ਐੱਮ.ਸੀ.ਡੀ. ਨੂੰ ਵੀ ਇੱਕ ਰੁਪਿਆ ਨਹੀਂ ਦਿੱਤਾ ਹੈ, ਜਦੋਂ ਕਿ ਦੇਸ਼ਭਰ  ਦੇ ਨਗਰ ਨਿਗਮਾਂ ਲਈ 2 ਲੱਖ ਕਰੋੜ ਰੁਪਏ ਦਿੱਤੇ ਗਏ ਹਨ। ਐੱਮ.ਸੀ.ਡੀ. ਚੋਣਾਂ ਦੇ ਸਮੇਂ ਭਾਜਪਾ ਨੇ ਕਿਹਾ ਸੀ ਕਿ ਉਹ ਕੇਂਦਰ ਸਰਕਾਰ ਨਾਲ ਸਿੱਧੇ ਐੱਮ.ਸੀ.ਡੀ. ਲਈ ਪੈਸਾ ਲਿਆਉਣਗੇ।  

ਦਿੱਲੀ ਵਿੱਚ ਖ਼ਜ਼ਾਨਾ-ਮੰਤਰੀ ਦੀ ਜ਼ਿੰਮੇਦਾਰੀ ਸੰਭਾਲ ਰਹੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਾਜਪਾ ਦੀ ਕੇਂਦਰ ਸਰਕਾਰ ਤੋਂ ਉਮੀਦ ਕੀਤੀ ਜਾ ਰਹੀ ਸੀ ਕਿ ਇਸ ਵਾਰ ਦਿੱਲੀ ਦੇ ਵਿਕਾਸ ਅਤੇ ਇੱਥੇ ਰਹਿ ਰਹੇ ਕਰੀਬ ਦੋ ਕਰੋੜ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਿਆ ਜਾਵੇਗਾ। ਕੇਂਦਰੀ ਬਜਟ ਵਿੱਚ ਕੇਂਦਰੀ ਟੈਕਸਾਂ ਵਿੱਚ ਹਿੱਸੇਦਾਰੀ ਦੇ ਬਦਲੇ ਦਿੱਲੀ ਨੂੰ ਮਿਲਣ ਵਾਲੀ ਗ੍ਰਾਂਟ ਵਿੱਚ ਵਾਧਾ ਹੋਵੇਗਾ ਪਰ ਕੇਂਦਰੀ ਬਜਟ ਨਾਲ ਦਿੱਲੀ ਨੂੰ ਨਿਰਾਸ਼ਾ ਮਿਲੀ ਹੈ। ਦਿੱਲੀ ਸਰਕਾਰ ਨੂੰ ਕੇਂਦਰੀ ਟੈਕਸਾਂ ਵਿੱਚ ਹਿੱਸੇਦਾਰੀ ਦੇ ਬਦਲੇ ਮਿਲਣ ਵਾਲੀ ਗ੍ਰਾਂਟ ਪਿਛਲੇ ਦੋ ਦਹਾਕਿਆਂ ਤੋਂ ਬਿਨਾਂ ਵਾਧੇ ਦੇ ਸਿਰਫ 325 ਕਰੋੜ ਰੁਪਏ ਹੀ ਰੱਖਿਆ ਗਿਆ ਹੈ। ਦਿੱਲੀ ਨੂੰ ਕੇਂਦਰੀ ਟੈਕਸਾਂ ਵਿੱਚ ਮਿਲਣ ਵਾਲੀ ਹਿੱਸੇਦਾਰੀ 2001-02 ਤੋਂ ਨਹੀਂ ਵਧਾਈ ਗਈ ਹੈ, ਜਦੋਂ ਕਿ ਵੱਖ-ਵੱਖ ਵਿਕਾਸ ਪ੍ਰਾਜੈਕਟਾਂ ਲਈ ਫੰਡ ਦੇਣ ਲਈ ਦਿੱਲੀ ਵੀ ਕੇਂਦਰੀ ਟੈਕਸਾਂ ਵਿੱਚ ਆਪਣੀ ਹਿੱਸੇਦਾਰੀ ਦੀ ਬਰਾਬਰ ਹੱਕਦਾਰ ਹੈ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।


Inder Prajapati

Content Editor

Related News