ਤੁਗਲਕਾਬਾਦ ਅੱਗ ਹਾਦਸਾ: ਪ੍ਰਭਾਵਿਤ ਪਰਿਵਾਰਾਂ ਲਈ ਕੇਜਰੀਵਾਲ ਸਰਕਾਰ ਨੇ ਮੁਆਵਜ਼ੇ ਦਾ ਕੀਤਾ ਐਲਾਨ

05/27/2020 12:38:40 PM

ਨਵੀਂ ਦਿੱਲੀ-ਦਿੱਲੀ ਦੇ ਤੁਗਲਕਾਬਾਦ ਇਲਾਕੇ 'ਚ ਸਿੰਲਡਰ ਬਲਾਸਟ ਹੋਣ ਕਾਰਨ ਭਿਆਨਕ ਰੂਪ 'ਚ ਅੱਗ ਲੱਗ ਗਈ। ਇਸ ਹਾਦਸੇ ਦੌਰਾਨ 200 ਤੋਂ ਜ਼ਿਆਦਾ ਝੁੱਗੀਆਂ ਸੜ੍ਹ ਕੇ ਰਾਖ ਹੋ ਗਈਆਂ। ਇਸ ਹਾਦਸੇ ਦੌਰਾਨ ਪ੍ਰਭਾਵਿਤ ਪਰਿਵਾਰਾਂ ਦੀ ਮਦਦ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਮੁਆਵਜ਼ੇ ਦਾ ਐਲਾਨ ਕੀਤਾ। ਉਨ੍ਹਾਂ ਨੇ ਪ੍ਰਭਾਵਿਤ ਪਰਿਵਾਰਾਂ ਨੂੰ 25-25 ਹਜ਼ਾਰ ਰੁਪਏ ਦੀ ਮਦਦ ਦੇਣ ਦਾ ਐਲਾਨ ਕੀਤਾ। 

ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਆਧਕਾਰਿਤ ਟਵਿੱਟਰ ਹੈਂਡਲ 'ਤੇ ਇਸ ਸਬੰਧੀ ਜਾਣਕਾਰੀ ਦਿੱਤੀ ਹੈ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਲਿਖਿਆ ਹੈ ਕਿ ਤੁਗਲਕਾਬਾਦ ਇਲਾਕੇ ਦੀਆਂ ਝੁੱਗੀਆਂ 'ਚ ਲੱਗੀ ਅੱਗ ਕਾਰਨ ਲੋਕਾਂ ਦਾ ਨੁਕਸਾਨ ਹੋਇਆ ਹੈ। ਦਿੱਲੀ ਸਰਕਾਰ ਹਰ ਪ੍ਰਭਾਵਿਤ ਪਰਿਵਾਰ ਨੂੰ 25000 ਰੁਪਏ ਦੇਵੇਗੀ। 

ਦੱਸ ਦੇਈਏ ਕਿ ਸੋਮਵਾਰ ਦੇਰ ਰਾਤ ਤੁਗਲਕਾਬਾਦ ਇਲਾਕੇ 'ਚ ਸਿੰਲਡਰ ਬਲਾਸਟ ਹੋਣ 'ਤੇ ਅੱਗ ਲੱਗਣ ਕਾਰਨ ਵੱਡਾ ਹਾਦਸਾ ਵਾਪਰ ਗਿਆ। ਅੱਗ ਇੰਨੀ ਭਿਆਨਕ ਰੂਪ 'ਚ ਲੱਗੀ ਸੀ ਕਿ ਮੌਕੇ 'ਤੇ ਦਮਕਲ ਵਿਭਾਗ ਦੀਆਂ 20 ਗੱਡੀਆਂ ਪਹੁੰਚੀਆਂ ਅਤੇ ਕਾਫੀ ਯਤਨਾਂ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।

Iqbalkaur

This news is Content Editor Iqbalkaur