ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ : ਉੱਪ ਰਾਜਪਾਲ ਵੀਕੇ ਸਕਸੈਨਾ

Wednesday, Mar 27, 2024 - 01:39 PM (IST)

ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚੱਲੇਗੀ : ਉੱਪ ਰਾਜਪਾਲ ਵੀਕੇ ਸਕਸੈਨਾ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੇ ਉੱਪ ਰਾਜਪਾਲ ਵੀ.ਕੇ. ਸਕਸੈਨਾ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਜੇਲ੍ਹ ਤੋਂ ਨਹੀਂ ਚਲਾਈ ਜਾਵੇਗੀ। ਸਕਸੈਨਾ ਦੀ ਇਹ ਟਿੱਪਣੀ 'ਆਪ' ਆਗੂਆਂ ਦੇ ਉਨ੍ਹਾਂ ਬਿਆਨਾਂ ਦੇ ਪਿਛੋਕੜ 'ਚ ਆਈ, ਜਿਸ 'ਚ ਉਨ੍ਹਾਂ ਨੇ ਕਿਹਾ ਸੀ ਕਿ ਅਰਵਿੰਦ ਕੇਜਰੀਵਾਲ ਜੇਲ੍ਹ 'ਚ ਰਹਿਣ ਦੇ ਬਾਵਜੂਦ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਨਹੀਂ ਦੇਣਗੇ। 

ਇਹ ਵੀ ਪੜ੍ਹੋ : ਸ਼ਰਾਬ ਘਪਲੇ ਦਾ ਪੈਸਾ ਕਿੱਥੇ ਹੈ, ਇਸ ਦਾ ਖ਼ੁਲਾਸਾ ਕੋਰਟ ਦੇ ਸਾਹਮਣੇ ਕਰਨਗੇ ਕੇਜਰੀਵਾਲ : ਸੁਨੀਤਾ ਕੇਜਰੀਵਾਲ

'ਆਪ' ਦੇ ਰਾਸ਼ਟਰੀ ਕਨਵੀਨਲ ਕੇਜਰੀਵਾਲ ਨੂੰ ਈ.ਡੀ. ਨੇ ਆਬਕਾਰੀ ਨੀਤੀ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ 'ਚ 21 ਮਾਰਚ ਨੂੰ ਗ੍ਰਿਫ਼ਤਾਰ ਕੀਤਾ ਸੀ। ਉਹ 28 ਮਾਰਚ ਤੱਕ ਏਜੰਸੀ ਦੀ ਹਿਰਾਸਤ 'ਚ ਹੈ। 'ਟਾਈਮਸ ਨਾਓ ਸਮਿਟ' 'ਚ ਸਕਸੈਨਾ ਨੇ ਕਿਹਾ,''ਮੈਂ ਦਿੱਲੀ ਦੇ ਲੋਕਾਂ ਨੂੰ ਭਰੋਸਾ ਦੇ ਸਕਦਾ ਹਾਂ ਕਿ ਸਕਾਰ ਜੇਲ੍ਹ ਤੋਂ ਨਹੀਂ ਚਲੇਗੀ।''

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News