ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

Thursday, Oct 17, 2019 - 02:54 PM (IST)

ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਕੇਜਰੀਵਾਲ ਸਰਕਾਰ ਦਾ ਵੱਡਾ ਐਲਾਨ

ਨਵੀਂ ਦਿੱਲੀ— ਦਿੱਲੀ ਦੀ ਅਰਵਿੰਦ ਕੇਜਰੀਵਾਲ ਸਰਕਾਰ ਨੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਲਈ ਵੱਡਾ ਐਲਾਨ ਕੀਤਾ ਹੈ। ਦਿੱਲੀ ਸਰਕਾਰ ਕਰਤਾਰਪੁਰ ਸਾਹਿਬ ਜਾਣ ਵਾਲੇ ਸ਼ਰਧਾਲੂਆਂ ਦਾ ਪੂਰਾ ਖਰਚ ਚੁੱਕੇਗੀ। ਆਨਲਾਈਨ ਰਜਿਸਟ੍ਰੇਸ਼ਨ ਕਰਨ ਤੋਂ ਲੈ ਕੇ ਪਾਕਿਸਤਾਨ ਵਲੋਂ ਲਈ ਜਾਣ ਵਾਲੀ 1600 ਰੁਪਏ ਦੀ ਪਰਮਿਟ ਫੀਸ ਵੀ ਦਿੱਲੀ ਸਰਕਾਰ ਹੀ ਭਰੇਗੀ। ਇਸ ਤੋਂ ਇਲਾਵਾ ਕਰਤਾਰਪੁਰ ਸਾਹਿਬ ਜਾਣ ਲਈ ਬੱਸਾਂ ਅਤੇ ਟਰੇਨ ਸਫਰ ਦਾ ਪ੍ਰਬੰਧ ਵੀ ਦਿੱਲੀ ਸਰਕਾਰ ਕਰੇਗੀ। 

Image result for delhi govt-will-pay-fee-for-kartarpur sahib visit

ਮੰਗਲਵਾਰ ਭਾਵ ਕੱਲ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਇਸ ਬਾਬਤ ਗੱਲ ਕਰਦਿਆਂ ਕਿਹਾ ਕਿ ਦਿੱਲੀ ਸਰਕਾਰ ਚਾਹੁੰਦੀ ਹੈ ਕਿ ਇਸ ਇਤਿਹਾਸਕ ਮੌਕੇ 'ਤੇ ਦਿੱਲੀ ਤੋਂ ਵੱਧ ਤੋਂ ਵੱਧ ਸੰਗਤ ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਵੇ। ਇਸ ਲਈ ਆਨਲਾਈਨ ਰਜਿਸਟ੍ਰੇਸ਼ਨ ਅਤੇ 1600 ਰੁਪਏ ਦੀ ਪਰਮਿਟ ਫੀਸ ਦਿੱਲੀ ਸਰਕਾਰ ਭਰੇਗੀ। ਇਹ ਵੀ ਫੈਸਲਾ ਲਿਆ ਗਿਆ ਹੈ ਕਿ 'ਸ੍ਰੀ ਗੁਰੂ ਨਾਨਕ ਡਿਜੀਟਲ ਮਿਊਜ਼ੀਅਮ' ਦਿੱਲੀ ਹਾਟ ਜਨਕਪੁਰੀ ਵਿਚ ਬਣਾਇਆ ਜਾਵੇਗਾ।
ਜ਼ਿਕਰਯੋਗ ਹੈ ਕਿ ਕਰਤਾਰਪੁਰ ਲਾਂਘੇ ਦਾ ਉਦਘਾਟਨ 8 ਨਵੰਬਰ ਨੂੰ ਪੀ. ਐੱਮ. ਮੋਦੀ ਕਰਨਗੇ। ਇਹ ਲਾਂਘਾ ਪਾਕਿਸਤਾਨ 'ਚ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਨੂੰ ਡੇਰਾ ਬਾਬਾ ਨਾਨਕ ਨਾਲ ਜੋੜੇਗਾ। 


author

Tanu

Content Editor

Related News