ਗੁਰਦੁਆਰਾ ਸਾਹਿਬ 'ਚ ਚੱਲੀਆਂ ਕਿਰਪਾਨਾਂ, ਗੁਰੂ ਸਾਹਿਬ ਦੀ ਹਜ਼ੂਰੀ 'ਚ ਲੱਥੀਆਂ ਦਸਤਾਰਾਂ (ਵੀਡੀਓ)
Wednesday, Oct 18, 2023 - 07:11 PM (IST)
ਨਵੀਂ ਦਿੱਲੀ- ਦਿੱਲੀ ਦੇ ਤਿਲਕ ਨਗਰ ਤੋਂ ਇਕ ਵੱਡੀ ਖ਼ਬਰ ਆਈ ਹੈ। ਇਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ ਵਿਚ ਦੋ ਧਿਰਾਂ ਵਿਚਾਲੇ ਝੜਪ ਹੋ ਗਈ। ਦੋਵਾਂ ਧਿਰਾਂ ਵਿਚਾਲੇ ਝਗੜਾ ਇੰਨਾ ਵੱਧ ਗਿਆ ਕਿ ਦੋਵਾਂ ਨੇ ਇਕ-ਦੂਜੇ 'ਤੇ ਕਿਰਪਾਨਾਂ ਨਾਲ ਹਮਲਾ ਕਰ ਦਿੱਤਾ। ਇਸ ਦੌਰਾਨ ਕਈ ਜਣਿਆਂ ਦੀਆਂ ਦਸਵਾਰਾਂ ਵੀ ਲੱਥ ਗਈਆਂ। ਘਟਨਾ ਤਿਲਕ ਨਗਰ ਦੇ ਬਲਾਕ 20 'ਚ ਸਥਿਤ ਗੁਰਦੁਆਰਾ ਸਾਹਿਬ ਦੀ ਹੈ। ਇਸ ਦੌਰਾਨ ਗੁਰੂਘਰ ਦੀ ਮਰਿਆਦਾ ਨੂੰ ਤਾਰ-ਤਾਰ ਕਰਦੇ ਹੋਏ ਸਿੱਖਾਂ ਦੀਆਂ ਦਸਤਾਰਾਂ ਦੀ ਵੀ ਬੇਅਦਬੀ ਕੀਤੀ ਗਈ।
ਇਹ ਵੀ ਪੜ੍ਹੋ- 1984 ਸਿੱਖ ਕਤਲੇਆਮ ਸਬੰਧੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਵੱਡਾ ਬਿਆਨ
ਜਾਣਕਾਰੀ ਮੁਤਾਬਕ, ਇਹ ਵਿਵਾਦ ਮੈਨਜਮੈਂਟ ਨੂੰ ਲੈ ਕੇ ਹੋਇਆ। ਇੱਥੇ ਵੱਡੀ ਗਿਣਤੀ 'ਚ ਪਿਸ਼ੋਰੀ ਬਰਾਦਰੀ ਦੇ ਲੋਕ ਰਹਿੰਦੇ ਹਨ। ਦੱਸਿਆ ਜਾ ਰਿਹਾ ਹੈ ਕਿ ਜਨਵਰੀ ਮਹੀਨੇ ਵਿਚ ਇਥੇ ਇਕ ਬਹੁਤ ਵੱਡਾ ਸੰਮੇਲਨ ਕਰਵਾਇਆ ਜਾਂਦਾ ਹੈ ਜਿਸ ਦੀ ਮੈਨਜਮੈਂਟ ਨੂੰ ਲੈ ਕੇ ਗੁਰੂਘਰ ਵਿਚ ਚਰਚਾ ਚੱਲ ਰਹੀ ਸੀ ਤਾਂ ਇਸ ਦੌਰਾਨ ਬਹਿਸ ਹੋ ਗਈ ਤੇ ਗੱਲ ਹੱਥੋਪਾਈ 'ਤੇ ਉਤਰ ਆਈ। ਵਿਵਾਦ ਇੰਨਾ ਵੱਧ ਗਿਆ ਕਿ ਦੋਵੇਂ ਧਿਰਾਂ ਹੱਥੋਪਾਈ ਹੋ ਗਈਆਂ ਅਤੇ ਗੁਰੂ ਘਰ 'ਚ ਹੀ ਕਿਰਪਾਨਾਂ ਕੱਢ ਲਈਆਂ। ਇਹ ਘਟਨਾ ਦੋ ਦਿਨ ਪੁਰਾਣੀ ਦੱਸੀ ਜਾ ਰਹੀ ਹੈ ਜਿਸਦੀ ਵੀਡੀਓ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਇਹ ਵੀ ਪੜ੍ਹੋ- ਕਾਲ ਰਿਕਾਰਡਿੰਗ ਕਰਨ 'ਤੇ ਹੋ ਸਕਦੀ ਹੈ ਦੋ ਸਾਲ ਦੀ ਸਜ਼ਾ, ਜਾਣ ਲਓ ਇਹ ਨਿਯਮ
ਇਹ ਵੀ ਪੜ੍ਹੋ- 89 ਸਾਲਾ ਬਜ਼ੁਰਗ ਨੂੰ ਨਹੀਂ ਮਿਲੀ 82 ਸਾਲਾ ਪਤਨੀ ਤੋਂ ਤਲਾਕ ਦੀ ਇਜਾਜ਼ਤ, ਸੁਪਰੀਮ ਕੋਰਟ ਨੇ ਦੱਸੀ ਇਹ ਵਜ੍ਹਾ
DSGMC ਦੇ ਮੈਂਬਰ ਨੇ ਦਿੱਤਾ ਬਿਆਨ
ਵੀਡੀਓ ਵਾਇਰਲ ਹੋਣ ਤੋਂ ਬਾਅਦ ਤਿਲਕ ਨਗਰ ਤੋਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਮੈਂਬਰ ਜਤਿੰਦਰ ਸਿੰਘ ਸੋਨੂੰ ਨੇ ਪੂਰੇ ਮਾਮਲੇ 'ਤੇ ਆਪਣਾ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਇਹ ਘਟਨਾ ਬਹੁਤ ਹੀ ਮੰਦਭਾਗੀ ਅਤੇ ਦਿਲ ਨੂੰ ਦੁਖਾਉਣ ਵਾਲੀ ਹੈ, ਜਿਹੜਾ ਮਰਿਆਦਾ ਦਾ ਘਾਣ ਹੋਇਆ ਹੈ ਮੈਂ ਉਸ ਲਈ ਦੁਖ ਪ੍ਰਗਟ ਕਰਦਾ ਹਾਂ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸਾਹਿਬ ਦੀ ਮੈਨਜਮੈਂਟ ਬਹੁਤ ਵਧੀਆ ਚੱਲ ਰਹੀ ਸੀ ਪਰ ਹੁਣ ਚਾਰ ਗਰੁੱਪ ਬਣ ਗਏ ਹਨ ਜਿਸ ਵਿਚ ਕਾਫੀ ਲੋਕ ਅੰਮ੍ਰਿਤਧਾਰੀ ਨਹੀਂ ਹਨ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਨਹੀਂ ਸਮਝਦੇ। ਜਤਿੰਦਰ ਸਿੰਘ ਨੇ ਕਿਹਾ ਕਿ ਕਿਸੇ ਵੀ ਗੁਰਦੁਆਰਾ ਸਾਹਿਬ ਦੀ ਮੈਨਜਮੈਂਟ ਕਮੇਟੀ ਦੇ ਮੈਂਬਰ ਅੰਮ੍ਰਿਤਧਾਰੀ ਹੋਣ ਅਤੇ ਗੁਰੂ ਘਰ ਦੀ ਮਰਿਆਦਾ ਨੂੰ ਸਮਝਣ ਵਾਲੇ ਹੋਣ ਤਾਂ ਮੈਨੇਜਮੈਂਟ ਬਿਹਤਰ ਹੁੰਦੀ ਹੈ। ਉਨ੍ਹਾਂ ਅੱਗੇ ਕਿਹਾ ਕਿ ਸੰਤ ਸੁਜਾਨ ਸਿੰਘ ਦੇ ਪੋਤੇ ਸੰਤ ਨਾਰਾਇਣ ਪ੍ਰਕਾਸ਼ ਜੀ ਦੀ ਸਰਪ੍ਰਸਤੀ ਵਿਚ ਗੁਰੂ ਘਰ ਦੀ ਦੇਖ-ਰੇਖ ਹੋਵੇ।
ਇਹ ਵੀ ਪੜ੍ਹੋ- ਖੁੱਲ੍ਹਣ ਜਾ ਰਿਹੈ ਮਾਤਾ ਵੈਸ਼ਨੋ ਦਾ ਪ੍ਰਾਚੀਨ ਮਾਰਗ, ਇਸੇ ਰਸਤੇ ਤੋਂ ਮਾਂ ਪਹੁੰਚੀ ਸੀ ਤ੍ਰਿਕੂਟ ਪਰਬਤ