ਦਿੱਲੀ ਗੁਰਦੁਆਰਾ ਕਮੇਟੀ ਵਲੋਂ ਲੋੜਵੰਦਾਂ ਲਈ ਮੁੜ ਲੰਗਰ ਦੀ ਸੇਵਾ ਸ਼ੁਰੂ ਕਰਨ ਦਾ ਐਲਾਨ

04/20/2021 3:49:52 AM

ਨਵੀਂ ਦਿੱਲੀ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਕੋਰੋਨਾ ਲਾਕਡਾਊਨ ਨੂੰ ਵੇਖਦਿਆਂ ਲੋੜਵੰਦਾਂ ਲਈ ਮੁੜ ਤੋਂ ਲੰਗਰ ਸੇਵਾ ਸ਼ੁਰੂ ਕਰਨ, ਕੋਰੋਨਾ ਪੀੜਤਾਂ ਦੇ ਪਰਿਵਾਰਾਂ ਨੂੰ ਤਿੰਨ ਟਾਈਮ ਦਾ ਲੰਗਰ ਭੇਜਣ ਅਤੇ ਬਾਲਾ ਸਾਹਿਬ ਹਸਪਤਾਲ ਦੇ ਇਕ ਹਿੱਸੇ ਸਮੇਤ ਗੁਰਦੁਆਰਾ ਸਾਹਿਬਾਨ ਦੀਆਂ ਸਰਾਵਾਂ ਤੇ ਲੰਗਰ ਹਾਲਾਂ ਸਮੇਤ ਵੱਡੇ ਹਾਲ ਕੋਰੋਨਾ ਲਈ ਕੋਵਿਡ ਕੇਅਰ ਸੈਂਟਰ ਤੇ ਇਕਾਂਤਵਾਸ ਘਰ ਵਜੋਂ ਵਰਤਣ ਦੀ ਪੇਸ਼ਕਸ਼ ਕੀਤੀ ਹੈ।

ਇਹ ਵੀ ਪੜ੍ਹੋ- ਕੋਰੋਨਾ ਟੀਕਾ ਲਗਵਾਉਣ ਤੋਂ ਬਾਅਦ ਵੀ ਪਾਜ਼ੇਟਿਵ ਹੋਏ ਤਾਂ ਨਹੀਂ ਜਾਣਾ ਪਵੇਗਾ ਹਸ‍ਪਤਾਲ, ਇੰਝ ਹੋਵੋਗੇ ਠੀਕ

ਅੱਜ ਇਥੇ ਸੱਦੀ ਇਕ ਪ੍ਰੈੱਸ ਕਾਨਫਰੰਸ ਵਿਚ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੀ ਦਿੱਲੀ ਇਕਾਈ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਦੱਸਿਆ ਕਿ ਜਿਹੜੇ ਪਰਿਵਾਰਾਂ ਦੇ ਸਾਰੇ ਜੀਅ ਕੋਰੋਨਾ ਦੀ ਲਪੇਟ ਵਿਚ ਆਏ ਹਨ ਤੇ ਉਹ ਰੋਟੀ ਤੋਂ ਵੀ ਮੁਥਾਜ ਹਨ, ਉਹ ਦਿੱਲੀ ਗੁਰਦੁਆਰਾ ਕਮੇਟੀ ਦੀ ਹੈਲਪਲਾਈਨ ’ਤੇ ਸੰਪਰਕ ਕਰਨ ਅਤੇ ਕਮੇਟੀ ਦੀ ਟੀਮ ਅਜਿਹੇ ਪਰਿਵਾਰਾਂ ਨੂੰ ਤਿੰਨ ਟਾਈਮ ਦੀ ਰੋਟੀ ਪਹੁੰਚਾਏਗੀ।

ਇਹ ਵੀ ਪੜ੍ਹੋ- ਲਾਕਡਾਊਨ ਤੋਂ ਬਾਅਦ ਰੇਲਵੇ ਸਟੇਸ਼ਨਾਂ-ਬੱਸ ਅੱਡਿਆਂ 'ਤੇ ਪ੍ਰਵਾਸੀ ਮਜ਼ਦੂਰਾਂ ਦਾ ਹੋਇਆ ਇਕੱਠ, ਦੇਖੋ ਤਸਵੀਰਾਂ

ਕਾਲਕਾ ਨੇ ਦੱਸਿਆ ਕਿ ਕਮੇਟੀ ਨੇ ਦਿੱਲੀ ਸਰਕਾਰ ਨੂੰ ਇਹ ਵੀ ਪੇਸ਼ਕਸ਼ ਕੀਤੀ ਹੈ ਕਿ ਉਹ ਬਾਲਾ ਸਾਹਿਬ ਹਸਪਤਾਲ ਦਾ ਹਿੱਸਾ, ਜਿਸ ਵਿਚ 40 ਬੈਡ ਹਨ ਨੂੰ ਕੋਰੋਨਾ ਕੇਅਰ ਸੈਂਟਰ ਬਣਾਉਣ ਲਈ ਤਿਆਰ ਹੈ। ਇਸਦੇ ਨਾਲ ਹੀ ਗੁਰਦੁਆਰਾ ਰਕਾਬਗੰਜ ਸਾਹਿਬ ਕੰਪਲੈਕਸ ਵਿਚ ਗੁਰੂ ਅਰਜਨ ਦੇਵ ਜੀ ਸਰਾਂ ਤੇ ਇਸ ਗੁਰਦੁਆਰਾ ਸਾਹਿਬ ਦੇ ਲੰਗਰ ਹਾਲ ਤੇ ਹੋਰ ਵੱਡੇ ਹਾਲਾਂ ਨੂੰ ਇਕਾਂਤਵਾਸ ਕੇਂਦਰਾਂ ਵਿਚ ਤਬਦੀਲ ਕਰ ਕੇ ਸਰਕਾਰ ਨੂੰ ਹਰ ਤਰ੍ਹਾਂ ਦਾ ਸਹਿਯੋਗ ਦੇਣ ਲਈ ਤਿਆਰ ਹੈ। ਉਨ੍ਹਾਂ ਦੱਸਿਆ ਕਿ ਬਾਲਾ ਸਾਹਿਬ ਹਸਪਤਾਲ ਦੇ ਅਜਿਹੇ ਕੋਰੋਨਾ ਕੇਅਰ ਸੈਂਟਰ ਵਿਚ ਆਕਸੀਜਨ ਦੀ ਸਪਲਾਈ ਵੀ ਦਿੱਲੀ ਗੁਰਦੁਆਰਾ ਕਮੇਟੀ ਆਪ ਕਰੇਗੀ।

ਇਹ ਵੀ ਪੜ੍ਹੋ- ਮੋਦੀ ਸਰਕਾਰ ਦਾ  ਵੱਡਾ ਫੈਸਲਾ, 1 ਮਈ ਤੋਂ 18 ਸਾਲ ਤੋਂ ਵੱਧ ਉਮਰ ਦੇ ਲੋਕਾਂ ਨੂੰ ਲੱਗੇਗੀ ਵੈਕਸੀਨ

ਉਨ੍ਹਾਂ ਨੇ ਇਸ ਮੌਕੇ ਹੈਲਪਲਾਈਨ ਨੰਬਰ 98119-14050, 98101-83038, 99530-86923, 93125-21855 ਅਤੇ 99900-33655 ਵੀ ਜਾਰੀ ਕੀਤੇ। ਇਸ ਦੌਰਾਨ ਮਨਜਿੰਦਰ ਸਿੰਘ ਸਿਰਸਾ ਨੇ ਦੱਸਿਆ ਕਿ ਦਿੱਲੀ ਗੁਰਦੁਆਰਾ ਕਮੇਟੀ ਵਲੋਂ ਪਹਿਲਾਂ ਦੀ ਤਰਾਂ ਗੁਰਦੁਆਰਾ ਬੰਗਲਾ ਸਾਹਿਬ ਤੇ ਹੋਰ ਗੁਰਧਾਮਾਂ ਤੋਂ ਲੰਗਰ ਸੇਵਾ ਮੁੜ ਸ਼ੁਰੂ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਹਰ ਲੋੜਵੰਦ ਨੂੰ ਲੰਗਰ ਛਕਾਇਆ ਜਾਵੇਗਾ ਤੇ ਕਮੇਟੀ ਦੇ ਲੰਗਰ ਹਾਲ ਤੇ ਹੋਰ ਗੈਸਟ ਹਾਲ ਵੀ ਹਸਪਤਾਲਾਂ ਵਿਚ ਤਬਦੀਲ ਕੀਤੇ ਜਾਣਗੇ।

ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ ਵਿੱਚ ਦਿਓ ਜਵਾਬ।
 


Inder Prajapati

Content Editor

Related News