ਦਿੱਲੀ ਜਿਮਖਾਨਾ ਕਲੱਬ ਮਾਮਲਾ ਹਾਈ ਕੋਰਟ ਪੁੱਜਾ: ਕੇਂਦਰ ਨੇ ਕਿਹਾ–5 ਜੂਨ ਤੱਕ ਜ਼ਬਰਦਸਤੀ ਕਬਜ਼ਾ ਨਹੀਂ ਕਰਾਂਗੇ

Tuesday, May 26, 2026 - 01:37 PM (IST)

ਦਿੱਲੀ ਜਿਮਖਾਨਾ ਕਲੱਬ ਮਾਮਲਾ ਹਾਈ ਕੋਰਟ ਪੁੱਜਾ: ਕੇਂਦਰ ਨੇ ਕਿਹਾ–5 ਜੂਨ ਤੱਕ ਜ਼ਬਰਦਸਤੀ ਕਬਜ਼ਾ ਨਹੀਂ ਕਰਾਂਗੇ

ਨਵੀਂ ਦਿੱਲੀ: ਲੁਟੀਅਨਜ਼ ਦਿੱਲੀ ਸਥਿਤ ਵੱਕਾਰੀ ਦਿੱਲੀ ਜਿਮਖਾਨਾ ਕਲੱਬ ਦੀ ਜ਼ਮੀਨ ਨੂੰ ਲੈ ਕੇ ਚੱਲ ਰਿਹਾ ਵਿਵਾਦ ਹੁਣ ਦਿੱਲੀ ਹਾਈ ਕੋਰਟ ਤੱਕ ਪਹੁੰਚ ਗਿਆ। ਮੰਗਲਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਦੌਰਾਨ ਕੇਂਦਰ ਸਰਕਾਰ ਨੇ ਹਾਈ ਕੋਰਟ ਨੂੰ ਭਰੋਸਾ ਦਿੱਤਾ ਹੈ ਕਿ ਉਹ 5 ਜੂਨ ਤੱਕ ਕਲੱਬ ਦੀ ਜਗ੍ਹਾ 'ਤੇ ਜ਼ਬਰਦਸਤੀ ਕਬਜ਼ਾ ਨਹੀਂ ਕਰੇਗੀ। ਸਰਕਾਰ ਨੇ ਸਪੱਸ਼ਟ ਕੀਤਾ ਕਿ ਜੇਕਰ ਕਲੱਬ 5 ਜੂਨ ਤੱਕ ਜ਼ਮੀਨ ਖਾਲੀ ਨਹੀਂ ਕਰਦਾ, ਤਾਂ ਉਸ ਵਿਰੁੱਧ ਕਾਨੂੰਨ ਦੇ ਤਹਿਤ ਤੈਅ ਪ੍ਰਕਿਰਿਆ ਦੀ ਪਾਲਣਾ ਕਰਦਿਆਂ ਹੀ ਅਗਲੇਰੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ - ਪੈਟਰੋਲ-ਡੀਜ਼ਲ ਤੋਂ ਬਾਅਦ ਮਹਿੰਗੀ ਹੋਈ CNG, 15 ਦਿਨਾਂ ਤੋਂ ਘੱਟ ਸਮੇਂ 'ਚ ਚੌਥੀ ਵਾਰ ਵਧੀਆਂ ਕੀਮਤਾਂ

ਕਲੱਬ ਦੇ ਮੈਂਬਰਾਂ ਨੇ ਸਰਕਾਰ ਦੇ ਫੈਸਲੇ ਨੂੰ ਦਿੱਤੀ ਚੁਣੌਤੀ
ਸਰਕਾਰ ਨੇ ਇਹ ਬਿਆਨ ਕਲੱਬ ਦੇ ਮੈਂਬਰਾਂ ਵੱਲੋਂ ਦਾਇਰ ਕੀਤੀ ਗਈ ਉਸ ਪਟੀਸ਼ਨ 'ਤੇ ਸੁਣਵਾਈ ਦੌਰਾਨ ਦਿੱਤਾ, ਜਿਸ ਵਿੱਚ ਸਰਕਾਰ ਦੇ ਜ਼ਮੀਨ ਖਾਲੀ ਕਰਨ ਵਾਲੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ। ਦਰਅਸਲ, ਸਰਕਾਰ ਵੱਲੋਂ ਕਲੱਬ ਨੂੰ ਲੁਟੀਅਨਜ਼ ਦਿੱਲੀ ਦੇ '2, ਸਫ਼ਦਰਜੰਗ ਰੋਡ' 'ਤੇ ਸਥਿਤ 27.3 ਏਕੜ ਦੀ ਕੀਮਤੀ ਜਾਇਦਾਦ ਨੂੰ ਦੇਸ਼ ਦੀ ਰੱਖਿਆ ਅਤੇ ਸੁਰੱਖਿਆ ਨਾਲ ਜੁੜੇ ਕੰਮਾਂ (Defense and Security) ਲਈ ਖਾਲੀ ਕਰਨ ਦਾ ਨਿਰਦੇਸ਼ ਦਿੱਤਾ ਗਿਆ ਸੀ, ਜਿਸ ਦਾ ਕਲੱਬ ਵੱਲੋਂ ਵਿਰੋਧ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ - ਰਾਮ ਰਹੀਮ ਨੂੰ ਫਿਰ ਮਿਲੀ ਪੈਰੋਲ, 30 ਦਿਨਾਂ ਲਈ ਸੁਨਾਰੀਆ ਜੇਲ੍ਹ ਤੋਂ ਆਇਆ ਬਾਹਰ, ਹਨੀਪ੍ਰੀਤ ਆਈ ਲੈਣ

ਅਦਾਲਤ ਵਿੱਚ ਕੇਂਦਰ ਸਰਕਾਰ ਦਾ ਪੱਖ ਰੱਖਦਿਆਂ ਸਾਲੀਸੀਟਰ ਜਨਰਲ ਤੁਸ਼ਾਰ ਮਹਿਤਾ ਨੇ ਕੋਰਟ ਨੂੰ ਦੱਸਿਆ ਕਿ ਸਰਕਾਰ ਵੱਲੋਂ ਕਲੱਬ ਨੂੰ 5 ਜੂਨ ਤੱਕ ਦੀ ਦਿੱਤੀ ਗਈ ਮੋਹਲਤ ਦਾ ਮਕਸਦ ਸਿਰਫ਼ ਇੰਨਾ ਸੀ ਕਿ ਉਹ ਆਪਣੀ ਮਰਜ਼ੀ ਨਾਲ ਸਨਮਾਨਜਨਕ ਤਰੀਕੇ ਨਾਲ ਇਹ ਜਗ੍ਹਾ ਖਾਲੀ ਕਰ ਸਕਣ। ਉਨ੍ਹਾਂ ਭਰੋਸਾ ਦਿੱਤਾ ਕਿ ਇਸ ਦੌਰਾਨ ਕੇਂਦਰ ਸਰਕਾਰ 5 ਜੂਨ ਨੂੰ ਦਿੱਲੀ ਜਿਮਖਾਨਾ ਕਲੱਬ ਦੀ ਜ਼ਮੀਨ 'ਤੇ ਜ਼ਬਰਦਸਤੀ ਕਬਜ਼ਾ ਨਹੀਂ ਲਵੇਗੀ। ਮਹਿਤਾ ਨੇ ਜਸਟਿਸ ਝਿੰਗਨ ਨੂੰ ਦੱਸਿਆ ਕਿ ਕੇਂਦਰ ਸਰਕਾਰ ਦਾ ਨੋਟਿਸ ਕਲੱਬ ਨੂੰ ਦਿੱਤੀ ਗਈ ਸਥਾਈ ਲੀਜ਼ ਨੂੰ ਖਤਮ ਕਰਨ ਅਤੇ ਕਬਜ਼ਾ ਮੁੜ ਪ੍ਰਾਪਤ ਕਰਨ ਲਈ ਸੀ। ਹਾਲਾਂਕਿ, ਮਹਿਤਾ ਨੇ ਭਰੋਸਾ ਦਿੱਤਾ ਕਿ ਢੁਕਵੇਂ ਨੋਟਿਸ ਤੋਂ ਬਾਅਦ ਕਾਨੂੰਨ ਅਨੁਸਾਰ ਕੋਈ ਵੀ ਬੇਦਖਲੀ ਦੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ। ਜਸਟਿਸ ਝਿੰਗਨ ਨੇ ਮੁਕੱਦਮਿਆਂ ਬਾਰੇ ਕੇਂਦਰ ਸਰਕਾਰ ਅਤੇ ਕਲੱਬ ਦੇ ਪ੍ਰਬੰਧਨ ਨੂੰ ਸੰਮਨ ਜਾਰੀ ਕੀਤੇ ਅਤੇ ਉਨ੍ਹਾਂ ਦੇ ਲਿਖਤੀ ਬਿਆਨ ਮੰਗੇ।

ਇਹ ਵੀ ਪੜ੍ਹੋ - ਮੁੜ ਤੋਂ ਮਹਿੰਗਾ ਹੋਇਆ ਪੈਟਰੋਲ-ਡੀਜ਼ਲ, ਚੌਥੀ ਵਾਰ ਵਧੀਆਂ ਕੀਮਤਾਂ, ਚੈਕ ਕਰੋ ਨਵੇਂ ਰੇਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News