ਰਾਜਧਾਨੀ ਦਿੱਲੀ ''ਚ ਮਿਲਿਆ ਹੈਂਡ ਗ੍ਰਨੇਡ, ਫੈਲੀ ਦਹਿਸ਼ਤ (ਵੀਡੀਓ)

04/25/2022 11:29:05 PM

ਨਵੀਂ ਦਿੱਲੀ (ਕਮਲ ਕਾਂਸਲ) : ਦਿੱਲੀ ਦੇ ਮੁਹੰਮਦਪੁਰ ਇਲਾਕੇ 'ਚ ਪੁਰਾਣਾ ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਦਹਿਸ਼ਤ ਫੈਲ ਗਈ। ਇਕ ਪੁਰਾਣੇ ਇਤਿਹਾਸਕ ਗੁੰਬਦ ਦੇ ਕੋਲ ਇਹ ਹੈਂਡ ਗ੍ਰਨੇਡ ਪਿਆ ਸੀ। ਸਥਾਨਕ ਲੋਕਾਂ ਨੇ ਜਦੋਂ ਇਸ ਦੀ ਸੂਚਨਾ ਦਿੱਲੀ ਪੁਲਸ ਨੂੰ ਦਿੱਤੀ ਤਾਂ ਪੁਲਸ ਨੇ ਬੰਬ ਸਕੁਐਡ ਦੀ ਟੀਮ ਮੌਕੇ 'ਤੇ ਪਹੁੰਚੀ ਅਤੇ ਇਸ ਬੰਬ ਦੀ ਜਾਂਚ ਸ਼ੁਰੂ ਕਰ ਦਿੱਤੀ। ਇਹ ਬੰਬ ਨਿਗਮ ਕਾਊਂਸਲਰ ਭਗਤ ਸਿੰਘ ਟੋਕਸ ਦੀ ਰਿਹਾਇਸ਼ ਦੇ ਕੋਲੋਂ ਮਿਲਿਆ ਹੈ।

ਇਹ ਵੀ ਪੜ੍ਹੋ : ਸਤਿਗੁਰੂ ਰਵਿਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਬੈਰਗਾਮੋ 'ਚ ਸਜਾਈ ਵਿਸ਼ਾਲ ਸ਼ੋਭਾ ਯਾਤਰਾ

ਇਸ ਘਟਨਾ ਤੋਂ ਬਾਅਦ ਭਗਤ ਸਿੰਘ ਟੋਕਸ ਨੇ ਦੋਸ਼ ਲਾਇਆ ਹੈ ਕਿ ਉਹ ਪਿਛਲੇ ਕਾਫੀ ਦਿਨਾਂ ਤੋਂ ਪਿੰਡ ਮੁਹੰਮਦਪੁਰ ਦਾ ਨਾਂ ਬਦਲ ਕੇ ਮਾਧਵਪੁਰਮ ਰੱਖਣ ਦੀ ਕੋਸ਼ਿਸ਼ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦਾ ਕਹਿਣਾ ਹੈ ਕਿ ਉਨ੍ਹਾਂ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਉਨ੍ਹਾਂ ਦੇ ਘਰ ਦੇ ਕੋਲੋਂ ਹੈਂਡ ਗ੍ਰਨੇਡ ਮਿਲਣ ਤੋਂ ਬਾਅਦ ਉਨ੍ਹਾਂ ਦਾ ਕਹਿਣਾ ਹੈ ਕਿ ਜੇਕਰ ਕਿਸੇ ਸਮਾਜ ਵਿਰੋਧੀ ਅਨਸਰ ਵੱਲੋਂ ਉਨ੍ਹਾਂ ਨੂੰ ਡਰਾਉਣ ਲਈ ਇੱਥੇ ਬੰਬ ਰੱਖਿਆ ਗਿਆ ਹੈ ਤਾਂ ਉਹ ਅਜਿਹੀਆਂ ਘਟਨਾਵਾਂ ਤੋਂ ਡਰਨ ਵਾਲੇ ਨਹੀਂ ਹਨ, ਹਾਲਾਂਕਿ ਇਹ ਹੈਂਡ ਗ੍ਰਨੇਡ ਇੱਥੇ ਕਿੱਥੋਂ ਆਇਆ, ਇਸ ਦੀ ਜਾਂਚ ਦਿੱਲੀ ਪੁਲਸ ਦੀ ਟੀਮ ਕਰ ਰਹੀ ਹੈ।

ਇਹ ਵੀ ਪੜ੍ਹੋ : ਇਕ ਮਹੀਨੇ ਦੇ ਅੰਦਰ 5000 ਏਕੜ ਪੰਚਾਇਤੀ ਜ਼ਮੀਨ ਤੋਂ ਹਟਾਏ ਜਾਣਗੇ ਨਾਜਾਇਜ਼ ਕਬਜ਼ੇ : ਧਾਲੀਵਾਲ

 

Manoj

This news is Content Editor Manoj