ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਕੋਰੋਨਾ ਰਿਪਰੋਟ ਪਾਜ਼ੇਟਿਵ
Wednesday, Jun 17, 2020 - 07:54 PM (IST)
ਨਵੀਂ ਦਿੱਲੀ - ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਕੋਰੋਨਾ ਪਾਜ਼ੇਟਿਵ ਪਾਏ ਗਏ ਹਨ। ਮੰਗਲਵਾਰ ਨੂੰ ਤੇਜ਼ ਬੁਖਾਰ ਅਤੇ ਸਾਹ ਲੈਣ 'ਚ ਤਕਲੀਫ ਦੀ ਸ਼ਿਕਾਇਤ ਹੋਣ 'ਤੇ ਉਹ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ 'ਚ ਦਾਖਲ ਹੋਏ ਸਨ। ਕੱਲ ਉਨ੍ਹਾਂ ਦੀ ਕੋਵਿਡ-19 ਰਿਪੋਰਟ ਨੈਗੇਟਿਵ ਆਈ ਸੀ। ਬੁੱਧਵਾਰ ਨੂੰ ਫਿਰ ਉਨ੍ਹਾਂ ਦਾ ਕੋਵਿਡ-19 ਟੈਸਟ ਹੋਇਆ ਸੀ। ਇਸ ਦੀ ਰਿਪੋਰਟ ਅੱਜ ਪਾਜ਼ੇਟਿਵ ਆਈ ਹੈ।