ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਫਿਰ ਵਿਗੜੀ, ਹੁਣ ਪਲਾਜ਼ਮਾ ਥੈਰੇਪੀ ਨਾਲ ਹੋਵੇਗਾ ਇਲਾਜ

06/19/2020 4:17:27 PM

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੀ ਸਿਹਤ ਫਿਰ ਵਿਗੜ ਗਈ ਹੈ। ਜੈਨ ਨੂੰ ਸਾਹ ਲੈਣ 'ਚ ਕਾਫ਼ੀ ਪਰੇਸ਼ਾਨੀ ਆ ਰਹੀ ਹੈ। ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਤਾਜ਼ਾ ਜਾਣਕਾਰੀ ਅਨੁਸਾਰ ਸਤੇਂਦਰ ਜੈਨ ਨੂੰ ਹੁਣ ਪਲਾਜ਼ਮਾ ਥੈਰੇਪੀ ਦਿੱਤੇ ਜਾਣ ਦੀ ਤਿਆਰੀ ਚੱਲ ਰਹੀ ਹੈ। ਇਸ ਲਈ ਉਨ੍ਹਾਂ ਨੂੰ ਮੈਕਸ ਹਸਪਤਾਲ, ਸਾਕੇਤ 'ਚ ਸ਼ਿਫਟ ਕੀਤਾ ਜਾ ਰਿਹਾ ਹੈ। ਦੱਸਣਯੋਗ ਹੈ ਕਿ ਦਿੱਲੀ ਦੇ ਸਿਹਤ ਮੰਤਰੀ 2 ਦਿਨ ਪਹਿਲਾਂ ਹੀ ਕੋਰੋਨਾ ਵਾਇਰਸ ਨਾਲ ਪੀੜਤ ਪਾਏ ਗਏ ਸਨ।

ਸ਼ੁੱਕਰਵਾਰ ਨੂੰ ਸਤੇਂਦਰ ਜੈਨ ਨੂੰ ਸਾਹ ਲੈਣ 'ਚ ਪਰੇਸ਼ਾਨ ਆਈ, ਜਿਸ ਤੋਂ ਬਾਅਦ ਹੁਣ ਉਨ੍ਹਾਂ ਨੂੰ ਆਕਸੀਜਨ ਸਪੋਰਟ 'ਤੇ ਰੱਖਿਆ ਗਿਆ ਹੈ। ਦਿੱਲੀ ਦੇ ਰਾਜੀਵ ਗਾਂਧੀ ਹਸਪਤਾਲ 'ਚ ਸਤੇਂਦਰ ਜੈਨ ਦਾ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ ਸਤੇਂਦਰ ਜੈਨ ਦੇ ਫੇਫੜਿਆਂ 'ਚ ਇਨਫੈਕਸ਼ਨ ਵਧ ਗਿਆ ਹੈ, ਇਸ ਕਾਰਨ ਉਨ੍ਹਾਂ ਨੂੰ ਸਾਹ ਲੈਣ 'ਚ ਪਰੇਸ਼ਾਨੀ ਆ ਰਹੀ ਹੈ।

ਦੱਸਣਯੋਗ ਹੈ ਕਿ ਸਤੇਂਦਰ ਜੈਨ ਨੂੰ ਕੁਝ ਦਿਨ ਪਹਿਲਾਂ ਬੁਖਾਰ ਅਤੇ ਸਾਹ ਲੈਣ 'ਚ ਪਰੇਸ਼ਾਨੀ ਹੋਣ ਤੋਂ ਬਾਅਦ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਨ੍ਹਾਂ ਦਾਕੋਰੋਨਾ ਵਾਇਰਸ ਟੈਸਟ ਵੀ ਕਰਵਾਇਆ ਗਿਆ ਸੀ। ਉਨ੍ਹਾਂ ਦਾਸ਼ੁਰੂਆਤੀ ਟੈਸਟ ਨੈਗੇਟਿਵ ਆਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੀ ਹਾਲਤ ਸੁਧਰਨ ਵੀ ਲੱਗੀ ਸੀ ਪਰ 2 ਦਿਨ ਪਹਿਲਾਂ ਸਤੇਂਦਰ ਜੈਨ ਦਾ ਇਕ ਹੋਰ ਕੋਰੋਨਾ ਟੈਸਟ ਕੀਤਾ ਗਿਆ, ਜਿਸ 'ਚ ਉਹ ਪਾਜ਼ੇਟਿਵ ਪਾਏ ਗਏ ਸਨ। ਹੁਣ ਸ਼ੁੱਕਰਵਾਰ ਨੂੰ ਇਕ ਵਾਰ ਫਿਰ ਉਨ੍ਹਾਂ ਨੂੰ ਸਾਹ ਲੈਣ 'ਚ ਤਕਲੀਫ਼ ਹੋਈ।


DIsha

Content Editor

Related News